ਫ਼ਿਰੋਜ਼ਪੁਰ 27 ਜੁਲਾਈ 2023 ( ਜੀ ਐੱਸ ਸਿੱਧੂ )’ਦਿ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ, ਬਰਾਂਚ ਜ਼ਿਲ੍ਹਾ ਫਿਰੋਜ਼ਪੁਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰੀ.ਰਾਮ ਪ੍ਰਸ਼ਾਦ ਅਤੇ ਜਨਰਲ ਸਕੱਤਰ ਸ੍ਰੀ. ਪ੍ਰਵੀਨ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਜਿਲ੍ਹਾ ਸਿਵਲ ਸਰਜਨ ਵਿਭਾਗ ਦੇ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਦਰਜਾਚਾਰ ਕਰਮਚਾਰੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ ਅਤੇ ਸਿਵਲ ਸਰਜਨ ਦਫਤਰ ਫਿਰੋਜ਼ਪੁਰ ਦਿ ਕਲਾਸ ਫੋਰ ਯੂਨੀਅਨ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਇਸ ਮੌਕੇ ਪੈਰਾ ਮੈਡੀਕਲ ਯੂਨੀਅਨ ਤੋਂ ਨਰਿੰਦਰ ਸ਼ਰਮਾ ਵੀ ਹਾਜ਼ਰ ਸਨ।
ਦਿ ਕਲਾਸ ਫੋਰਥ ਗੋਰਮਿੰਟ ਇੰਪਲਾਈਜ਼ ਯੂਨੀਅਨ ਜਿਲ੍ਹਾ ਫਿਰੋਜ਼ਪੁਰ ਵੱਲੋ ਸਿਵਲ ਸਰਜਨ ਦਫਤਰ ਫਿਰੋਜ਼ਪੁਰ ਦੀ ਸਰਬਸੰਮਤੀ ਨਾਲ ਕਰਵਾਈ ਗਈ ਚੋਣ
ਮਨਿੰਦਰਜੀਤ ਪ੍ਰਧਾਨ ਅਤੇ ਬਿਸ਼ਨ ਸਿੰਘ ਦੀ ਚੇਅਰਮੈਨ ਵੱਜੋ ਹੋਈ ਚੋਣ
previous post