Home » ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੜ੍ਹ ਪੀੜਤਾਂ ਲਈ ਰਾਜ ਪੱਧਰੀ ਮੁਹਿੰਮ ਦੀ ਫਿਰੋਜ਼ਪੁਰ ਤੋਂ ਹੋਈ ਸ਼ੁਰੂਆਤ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹੜ੍ਹ ਪੀੜਤਾਂ ਲਈ ਰਾਜ ਪੱਧਰੀ ਮੁਹਿੰਮ ਦੀ ਫਿਰੋਜ਼ਪੁਰ ਤੋਂ ਹੋਈ ਸ਼ੁਰੂਆਤ

ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਨੇ ਫਿਰੋਜਪੁਰ ਦਾ ਦੌਰਾ ਕੀਤਾ

by Rakha Prabh
64 views

ਮੁਹਿੰਮ ਤਹਿਤ ਹੜ੍ਹ ਪੀੜ੍ਹਤਾ ਦੀ ਕੀਤੀ ਜਾਵੇਗੀ ਹਰ ਤਰ੍ਹਾਂ ਨਾਲ ਲੋੜੀਂਦੀ ਮੱਦਦ: ਮਨਜਿੰਦਰ ਸਿੰਘ

ਫਿਰੋਜਪੁਰ, 27 ਜੁਲਾਈ, 2023

ਪੰਜਾਬ ਦੇ ਵੱਖ-ਵੱਖ ਇਲਾਕੇ ਹਾਲੇ ਵੀ ਮਾਨਸੂਨ ਕਰਕੇ ਹੜ੍ਹਾਂ ਦੀ ਮਾਰ ਹੇਠਾਂ ਆਏ ਹੋਏ ਹਨ ਜਿਸ ਕਾਰਨ  ਜਾਨ ਅਤੇ ਮਾਲ ਦਾ ਨੁਕਸਾਨ ਹੋਇਆ ਹੈ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੇ ਸੂਬੇ ਵਿੱਚ ਹੜ੍ਹ ਪੀੜ੍ਹਤਾਂ ਦੀ ਮੱਦਦ ਦੇ ਲਈ ਇੱਕ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ ਜਿਸ ਦੀ ਸ਼ੁਰੂਆਤ ਕਾਰਜਕਾਰੀ ਚੇਅਰਮੈਨ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਮਨਜਿੰਦਰ ਸਿੰਘ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ੍ਰੀ ਵੀਰਇੰਦਰ ਅਗਰਵਾਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਫਿਰੋਜਪੁਰ ਦੇ ਹੜ੍ਹ ਨਾਲ ਪ੍ਰਭਾਵਿਤ ਪਿੰਡ ਗੱਟੀ ਰਾਜੋ ਕੇ ਦੇ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਤੋਂ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਹੜ੍ਹ ਦੀ ਮਾਰ ਹੇਠ ਆਏ ਪਰਿਵਾਰਾਂ ਅਤੇ ਪਿੰਡ ਦੇ ਸਕੂਲੀ ਬੱਚਿਆਂ ਦੀਆਂ ਕਾਪੀਆਂ ਕਿਤਾਬਾਂ ਵੀ ਖਤਮ ਹੋ ਗਈਆਂ ਹਨ ਜਿਸ ਕਾਰਨ ਉਨਾਂ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ। ਇਸ ਮੌਕੇ ਤੇ  ਮੈਂਬਰ ਸਕੱਤਰ ਸ. ਮਨਜਿੰਦਰ ਸਿੰਘ ਵਲੋਂ ਸਕੂਲ ਦੇ 300 ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਵੰਡੀਆਂ ਗਈਆਂ। ਇਸ ਦੇ ਨਾਲ ਹੀ ਲੋੜਵੰਦ ਪਰਿਵਾਰਾਂ ਨੂੰ ਬਾਰਿਸ਼ ਤੋਂ ਬਚਾਅ ਲਈ ਤਰਪਾਲਾਂ ਅਤੇ ਕੱਪੜੇ, ਸੇਫਟੀ ਕਿੱਟਾਂ, ਬੈੱਡ ਸੀਟਾਂ ਮੱਛਰਦਾਨੀਆਂ ਵੰਡੀਆਂ ਗਈਆਂ। ਇਸ ਮੁਹਿੰਮ ਨੂੰ ਸ਼ੁਰੂ ਕਰਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਫਿਰੋਜਪੁਰ, ਰੈੱਡ ਕਰਾਸ ਸੁਸਾਇਟੀ, ਫਿਰੋਜ਼ਪੁਰ ਅਤੇ ਸ੍ਰੀ ਰਾਹੁਲ ਅਗਰਵਾਲ, ਸੋਸ਼ਲ ਵਰਕਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਰੈੱਡ ਕਰਾਸ ਸੁਸਾਇਟੀ, ਫਿਰਜਪੁਰ ਦੋ ਸਹਿਯੋਗ ਨਾਲ 30) ਪਰਿਵਾਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਵਾਇਆ ਗਿਆ। ਇਸ ਤੋਂ ਇਲਾਵਾ ਸਿਵਲ ਸਰਜਨ, ਫਿਰੋਜਪੁਰ ਦੇ ਸਹਿਯੋਗ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਵੱਲੋਂ ਪਿੰਡ ਗੱਟੀ ਰਾਜੋ ਕੇ ਮੈਡੀਕਲ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਲੋੜ ਅਨੁਸਾਰ ਮੈਡੀਕਲ ਚੈੱਕਅੱਪ ਕਰਕੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ ਕਿਉਂਕਿ ਹੜਾਂ ਦੀ ਮਾਰ ਕਾਰਨ ਲੋਕ ਬਹੁਤ ਸਾਰੀਆਂ ਸਿਹਤ ਸਬੰਧੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮੁਹਿੰਮ ਵਿੱਚ ਜੁਡੀਸ਼ੀਅਲ ਅਫਸਰ ਸਾਹਿਬਾਨਾਂ, ਸਟਾਫ ਅਤੇ ਆਮ ਜਨਤਾ ਨੇ ਧਨ ਅਤੇ ਕੱਪੜੇ ਦਾਨ ਕਰਕੇ ਸਹਿਯੋਗ ਦਿੱਤਾ। ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਇਹ ਮੁਹਿੰਮ ਪੂਰੇ ਪੰਜਾਬ ਵਿਚ ਚਲਾਈ ਜਾ ਰਹੀ ਹੈ। ਜੇਕਰ ਕੋਈ ਵਿਅਕਤੀ ਆਪਣਾ ਸਹਿਯੋਗ ਪਾਉਣਾ ਚਾਹੁੰਦਾ ਹੈ ਤਾਂ ਉਹ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਵਿਖੇ ਸੰਪਰਕ ਕਰ ਸਕਦਾ ਹੈ ਅਤੇ ਜੇਕਰ ਕੋਈ ਵਿਅਕਤੀ ਜ਼ਿਲ੍ਹਾ ਫਿਰੋਜਪੁਰ ਦੇ ਸਹਿਯੋਗ ਲਈ ਧੰਨ ਅਤੇ ਕੱਪੜੇ ਦਾਨ ਕਰਨਾ ਚਾਹੁੰਦਾ ਹੈ ਤਾਂ ਉਹ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜਾਂ ਫਿਰ ਸਬ ਡਵੀਜਨ ਜੁਡੀਸ਼ੀਅਲ ਕੋਰਟ ਕੰਪਲੈਕਸ ਜੀਰਾ ਅਤੇ ਗੁਰੂਹਰਸਹਾਏ ਦੇ ਦਫਤਰ ਵਿੱਚ ਸੰਪਰਕ ਕਰ ਸਕਦਾ ਹੈ, ਜਿਥੇ ਕਿ ਕੁਲੈਕਸ਼ਨ ਬਾਕਸ ਅਤੇ ਕੱਪੜੇ ਦਾਨ ਲਈ ਬਾਕਸ ਲਗਾਏ ਗਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਟੈਲੀਫੋਨ ਨੰ:01632-235034 ਜਾਂ ਫਿਰ ਟੋਲ ਫ੍ਰੀ ਹੈਲਪਲਾਈਨ ਨੰ: 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

ਇਸ ਮੌਕੇ ਤੇ ਸ੍ਰੀ ਮਨਜਿੰਦਰ ਸਿੰਘ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਸਾਹਿਬ ਦੀ ਅਗਵਾਈ ਹੇਠ ਹੜ੍ਹ ਪੀੜ੍ਹਤਾਂ ਦੀ ਮੱਦਦ ਲਈ ਰਾਜ ਪੱਧਰੀ ਮੁਹਿੰਮ ਪੂਰੇ ਪੰਜਾਬ ਵਿੱਚ ਚਲਾਈ ਜਾ ਰਹੀ ਹੈ ਜਿਸ ਦੀ ਸ਼ੁਰੂਆਤ ਅੱਜ ਜ਼ਿਲ੍ਹਾ ਫਿਰੋਜਪੁਰ ਦੇ ਪਿੰਡ ਗੱਟੀ ਰਾਜੋ ਕੇ ਤੋਂ ਕੀਤੀ ਗਈ ਹੈ ਜਿਸ ਵਿੱਚ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਜਰੂਰੀ ਵਸਤਾਂ ਜਿਵੇਂ ਕਿ ਰਾਸ਼ਨ, ਤਰਪਾਲਾਂ, ਕੱਪੜੇ ਆਦਿ ਮੁਹੱਈਆ ਕਰਵਾਏ ਗਏ ਹਨ ਅਤੇ ਹੁਣ ਪੂਰੇ ਪੰਜਾਬ ਵਿੱਚ ਇਸ ਮੁਹਿੰਮ ਰਾਹੀਂ ਹੜ੍ਹ ਪੀੜਤਾਂ ਨੂੰ ਰਾਹਤ ਦਿੱਤੀ ਜਾਵੇਗੀ।

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ੍ਰੀ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਅੱਜ ਇਸ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫਿਰੋਜ਼ਪੁਰ ਤੋਂ ਕੀਤੀ ਗਈ ਹੈ । ਉਨਾਂ ਦੱਸਿਆਂ ਕਿ ਹੜ੍ਹ ਪੀੜਤਾਂ ਲਈ ਉਨਾਂ ਦੀ ਅਥਾਰਟੀ ਪਹਿਲਾਂ ਵੀ ਕਾਫੀ ਉਪਰਾਲੇ ਕਰ ਚੁੱਕੀ ਹੈ ਅਤੇ ਭਵਿੱਖ ਵਿੱਚ ਵੀ ਸਮੇਂ-ਸਮੇਂ ਸਿਰ ਉਹ ਜਰੂਰਤ ਅਨੁਸਾਰ ਯੋਗ ਉਪਰਾਲੇ ਕਰਦੇ ਰਹਿਣਗੇ।

ਇਸ ਮੌਕੇ ਮੈਡਮ ਏਕਤਾ ਉੱਪਲ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਦੱਸਿਆ ਕਿ ਉਨਾਂ ਲਈ ਇਹ ਮਾਨ ਵਾਲੀ ਗੱਲ ਹੈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪੀੜ੍ਹਤਾਂ ਲਈ ਰਾਜ ਪੱਧਰੀ ਮੁਹਿੰਮ ਦੀ ਸ਼ੁਰੂਆਤ ਜ਼ਿਲ੍ਹਾ ਫਿਰੋਜ਼ਪੁਰ ਤੋਂ ਕੀਤੀ ਗਈ ਅਤੇ ਮਾਨਯੋਗ ਮੈਂਬਰ ਸਕੱਤਰ ਆਪ ਖੁਦ ਇਸ ਮੁਹਿੰਮ ਨੂੰ ਸ਼ੁਰੂ ਕਰਨ ਲਈ ਪਹੁੰਚੇ ਹਨ। ਉਨਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਲਈ ਜੁਡੀਸ਼ੀਅਲ ਅਫਸਰਾਂ, ਸਟਾਫ, ਆਮ ਜਨਤਾ ਅਤੇ ਸੋਸ਼ਲ ਵਰਕਰਾਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ ਜਿਹਨਾਂ ਦੇ ਸਹਿਯੋਗ ਨਾਲ ਹੜ੍ਹ ਪੀੜ੍ਹਤਾਂ ਲਈ ਲੋੜੀਂਦਾ ਰਾਸ਼ਨ ਅਤੇ ਹੋਰ ਜਰੂਰੀ ਵਸਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋਕਾਂ ਦੀ ਸਹਾਇਤਾ ਲਈ ਇਸ ਤਰ੍ਹਾਂ ਦੇ ਉਪਰਾਲੇ ਸਮੇਂ-ਸਮੇਂ ਸਿਰ ਕੀਤੇ ਜਾ ਰਹੇ ਹਨ। ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀ ਸਕੀਮ “Legal Services to Disaster Victims through Legal Services Authorities” ਤਹਿਤ ਵੱਖ-ਵੱਖ ਸਮੇਂ ਤੇ ਹੜ੍ਹ ਪੀੜ੍ਹਤਾਂ ਦਾ ਜਾਇਜਾ ਲੈਣ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਪੇਂਡੂ ਖੇਤਰਾਂ ਵਿੱਚ ਦੌਰੇ ਕੀਤੇ ਗਏ ਹਨ। ਉਨ੍ਹਾਂ ਕਿਹਾ ਹੜ ਪੀੜਤਾਂ ਦੀ ਮਦਦ ਲਈ ਦਫਤਰ ਦਾ ਲੈਂਡਲਾਈਨ ਨੰਬਰ 01632-235034 ਨੂੰ ਹੈਲਪਲਾਈਨ ਨੰਬਰ ਤੇ ਤੌਰ ਵਰਤਿਆ ਜਾ ਰਿਹਾ ਹੈ ਕਿ ਕੋਈ ਵੀ ਹੜ੍ਹ ਪੀੜ੍ਹਤ ਵਿਅਕਤੀ ਇਸ ਟੈਲੀਫੋਨ ਰਾਹੀਂ ਆਪਣੀ ਮੁਸ਼ਕਲ, ਕਾਨੂੰਨੀ ਸਲਾਹ ਜਾਂ ਕਿਸੇ ਵੀ ਤਰ੍ਹਾਂ ਦੀ ਮੱਦਦ ਲਈ ਤਾਲਮੇਲ ਕਰ ਸਕਦਾ ਹੈ।

ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸ਼ੈਸਨ ਜੱਜ ਸ੍ਰੀਮਤੀ ਰਾਜਵਿੰਦਰ ਕੌਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਸਕੂਲ ਦੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਵਿਸ਼ਾਲ ਕੁਮਾਰ, ਮੈਡਮ ਸਰੁਚੀ ਮਹਿਤਾ, ਸਰਪੰਚ ਸ. ਕਰਮਜੀਤ ਸਿੰਘ ਆਦਿ ਹਾਜ਼ਰ ਸਨ।

 

Related Articles

Leave a Comment