Home » ਸਿਹਤ ਵਿਭਾਗ ਵੱਲੋ ਵਿਸ਼ਵ ਹੈਪੇਟਾਈਟਿਸ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਸਿਹਤ ਵਿਭਾਗ ਵੱਲੋ ਵਿਸ਼ਵ ਹੈਪੇਟਾਈਟਿਸ ਦਿਵਸ ਨੂੰ ਸਮਰਪਿਤ ਗਤੀਵਿਧੀਆਂ ਜਾਰੀ

ਸਮੇਂ ਸਿਰ ਇਲਾਜ ਨਾਲ ਜ਼ਿੰਦਗੀ ਬਚ ਸਕਦੀ ਹੈ - ਡਾ. ਰਾਜਿੰਦਰਪਾਲ

by Rakha Prabh
39 views

ਜਾਗਰੂਕਤਾ ਮੁਹਿੰਮ ਦੀ ਕੜੀ ਵਿੱਚ ਬੈਨਰ ਅਤੇ ਪੈਂਫਲੈਟਸ ਜਾਰੀ ਕੀਤੇ

ਫਿਰੋਜ਼ਪੁਰ, 27 ਜੁਲਾਈ 2023( ਜੀ ਐੱਸ ਸਿੱਧੂ   )

          ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਿਹਤ ਗਤੀਵਧੀਆਂ ਲਗਾਤਾਰ ਜਾਰੀ ਹਨ। ਇਸੇ ਸਿਲਸਿਲੇ ਵਿੱਚ ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਅਗਵਾਈ ਹੇਠ ਵਿਸ਼ਵ ਹੈਪੇਟਾਈਟਸ ਦਿਵਸ ਸਬੰਧੀ ਉਲੀਕੇ ਗਏ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਹਨ।

          ਸਿਵਲ ਸਰਜਨ ਡਾ. ਰਾਜਿੰਦਰਪਾਲ ਦੀ ਦੇਖ-ਰੇਖ ਹੇਠ ਜ਼ਿਲੇ ਅੰਦਰ ਮਿਤੀ 24 ਜੁਲਾਈ ਤੋਂ 28 ਜੁਲਾਈ ਤੱਕ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੀ ਕੜੀ ਵਿੱਚ ਬੈਨਰ ਅਤੇ ਪੈਂਫਲੈਟਸ ਜਾਰੀ ਕੀਤੇ ਗਏ। ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸਿਹਤ ਸੁਨੇਹੇ ਵਿੱਚ ਸਿਵਲ ਸਰਜਨ ਡਾ: ਰਾਜਿੰਦਰਪਾਲ ਨੇ ਕਿਹਾ ਕਿ ਹੈਪੇਟਾਈਟਸ ਬੀ ਅਤੇ ਸੀ (ਕਾਲਾ ਪੀਲੀਆ) ਦਾ ਸਮੇਂ ਸਿਰ ਟੈਸਟ ਅਤੇ ਇਲਾਜ ਜ਼ਿੰਦਗੀ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹੈਪੇਟਾਈਟਸ ਏ ਅਤੇ ਈ ਬਿਨਾਂ ਹੱਥ ਧੋਏ ਖਾਣਾ ਖਾਣ ਨਾਲ, ਮੱਖੀਆਂ ਦੁਆਰਾ ਦੂਸ਼ਿਤ ਫੱਲ ਜਾਂ ਭੋਜਨ ਖਾਣ ਨਾਲ, ਦੂਸ਼ਿਤ ਪਾਣੀ ਪੀਣ ਅਤੇ ਗਲੇ-ਸੜੇ ਫੱਲ ਖਾਣ ਨਾਲ ਫੈਲਦਾ ਹੈ। ਹੈਪੇਟਾਈਟਸ ਬੀ ਅਤੇ ਸੀ  ਦੂਸ਼ਿਤ ਖੂਨ ਚੜਾਉਣ ਨਾਲ, ਦੂਸ਼ਿਤ ਸੂਈਆ ਦੇ ਸਾਂਝੇ ਇਸਤੇਮਾਲ ਕਰਨ ਨਾਲ, ਰੋਗ ਗ੍ਰਸਤ ਮਰੀਜ ਦੇ ਖੂਨ ਦੇ ਸੰਪਰਕ ਵਿਚ ਆਉਣ ਨਾਲ, ਟੂਥ ਬਰਸ਼ ਅਤੇ ਰੇਜ਼ਰ ਆਪਸ ਵਿਚ ਸਾਂਝੇ ਕਰਨ ਨਾਲ, ਰੋਗ ਗ੍ਰਸਤ ਵਿਅਕਤੀ ਨਾਲ ਸੰਭੋਗ ਕਰਨ ਨਾਲ, ਲੰਮੇ ਸਮੇਂ ਤੱਕ ਗੁਰਦਿਆਂ ਦਾ ਡਾਇਲੇਸਿਸ ਹੋਣ ਨਾਲ, ਰੋਗ ਗ੍ਰਸਤ ਮਾਂ ਤੋ ਨਵਜੰਮੇ ਬਚੇ ਨੂੰ ਅਤੇ ਸ਼ਰੀਰ ‘ਤੇ ਅਣਸੁਰੱਖਿਅਤ ਸੂਈਆਂ ਨਾਲ ਟੈਟੂ ਬਣਵਾਉਣ ਨਾਲ ਫੈਲਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚੱਲ ਰਹੇ ਨੈਸ਼ਨਲ ਵਾਇਰਲ ਹੈਪਾਟਾਈਟਸ ਸੀ ਪ੍ਰੋਗਰਾਮ ਅਧੀਨ ਹੈਪੇਟਾਈਟਸ-ਸੀ ਦੇ ਮਰੀਜਾਂ ਨੂੰ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਬਿਲਕੁਲ ਮੁਫਤ ਦਵਾਈਆਂ ਉਪਲਬਧ ਕਰਵਾਇਆ ਜਾ ਰਹੀਆਂ ਹਨ। ਇਸ ਪ੍ਰੋਗਰਾਮ ਅਧੀਨ ਜ਼ਿਲ੍ਹਾ ਫਿਰੋਜ਼ਪੁਰ ਦੇ ਹੈਪੇਟਾਈਟਸ-ਸੀ ਦੇ ਮਰੀਜ ਲਾਭ ਲੈ ਚੁੱਕੇ ਹਨ। ਇਸ ਸਕੀਮ ਦਾ ਲਾਭ ਲੈਣ ਲਈ ਮਰੀਜ ਦਾ ਪੰਜਾਬ ਦਾ ਵਸਨੀਕ ਹੋਣਾ ਜ਼ਰੂਰੀ ਹੈ।

          ਇਸ ਮੌਕੇ ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ ਨੇ ਹੈਪੇਟਾਈਟਸ ਬਿਮਾਰੀ ਦੇ ਲੱਛਣ ਅਤੇ ਬਿਮਾਰੀ ਤੋਂ ਬਚਾਅ ਸਬੰਧੀ ਜਾਣਕਾਰੀ ਦਿੰਦੇ ਕਿਹਾ ਕਿ ਬੁਖਾਰ ਅਤੇ ਕਮਜੋਰੀ ਮਹਿਸੂਸ ਕਰਨਾ, ਭੁੱਖ਼ ਨਾ ਲਗਣਾ ਅਤੇ ਪਿਸ਼ਾਬ ਦਾ ਪੀਲਾਪਨ, ਜ਼ਿਗਰ ਖਰਾਬ ਹੋਣਾ ਅਤੇ ਜ਼ਿਗਰ ਦਾ ਕੈਂਸਰ ਹੋਣਾ ਇਸ ਦੇ ਲੱਛਣ ਹਨ। ਉਨ੍ਹਾਂ ਦੱਸਿਆ ਕਿ ਹੈਪਾਟਾਈਟਸ ਬਿਮਾਰੀ ਤੋਂ ਬਚਾਅ ਲਈ ਨਸ਼ੀਲੇ ਟੀਕਿਆ ਦੀ ਵਰਤੋ ਨਾ ਕਰੋ, ਸੂਈਆਂ ਦਾ ਸਾਂਝਾ ਇਸਤੇਮਾਲ ਨਾ ਕਰੋ, ਅਸੁਰੱਖਿਅਤ ਸੰਭੋਗ ਨਾ ਕੀਤਾ ਜਾਵੇ, ਜਖਮਾਂ ਨੂੰ ਖੁੱਲਾ ਨਾ ਛੱਡੋ, ਸਰਕਾਰ ਤੋ ਮੰਜੂਰਸੁਦਾ ਬਲੱਡ ਬੈਂਕ ਤੋ ਹੀ ਮਰੀਜ ਲਈ ਟੈਸਟ ਕੀਤਾ ਖੂਨ ਵਰਤੋ ਵਿੱਚ ਲਿਆਓ, ਰੇਜਰ ਅਤੇ ਬੁਰਸ਼ ਸਾਂਝੇ ਨਾ ਕੀਤੇ ਜਾਣ।

          ਇਸ ਅਵਸਰ ‘ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਅਬਰੋਲ, ਜ਼ਿਲ੍ਹਾ ਸਿਹਤ ਅਫਸਰ ਡਾ. ਹਰਕੀਰਤ ਸਿੰਘ, ਜ਼ਿਲ੍ਹਾ ਐਪੀਡੀਮਾਲੋਜਿਸਟ ਡਾ. ਯੁਵਰਾਜ ਨਾਰੰਗ, ਡਾ. ਸ਼ਮਿੰਦਰਪਾਲ ਕੌਰ, ਮਾਸ ਮੀਡੀਆ ਅਫਸਰ ਰੰਜੀਵ, ਵਿਕਾਸ ਕਾਲੜਾ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਹਰੀਸ਼ ਕਟਾਰੀਆ ਅਤੇ ਵਿਭਾਗ ਕਈ ਕਰਮਚਾਰੀ ਹਾਜ਼ਰ ਸਨ।

Related Articles

Leave a Comment