ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਦੇ ਇੰਸਪੈਕਟਰ ਸ਼ਿਵਦਰਸ਼ਨ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਸੁਲੱਖਣ ਸਿੰਘ ਸਮੇਂਤ ਸਾਥੀ ਕਰਮਚਾਰੀਆਂ ਨਾਲ ਸੁਲਤਾਨਵਿੰਡ ਚੌਂਕ ਵਿੱਚ ਮੌਜ਼ੂਦ ਸੀ ਤਾਂ ਉਹਨਾਂ ਸੂਚਨਾਂ ਦੇ ਅਧਾਰ ਤੇ ਦੋਸ਼ੀ ਅੰਮ੍ਰਿਤਪਾਲ ਸਿੰਘ ਪੁੱਤਰ ਜਗਬੀਰ ਸਿੰਘ ਵਾਸੀ ਚਵਿੰਡਾ ਖੁਰਦ, ਥਾਣਾ ਲੋਪੋਕੇ, ਅੰਮ੍ਰਿਤਸਰ ਦਿਹਾਤੀ ਨੂੰ ਕਾਬੂ ਕਰਕੇ ਇਸ ਪਾਸੋਂ 25 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 220, ਮਿਤੀ 26-7-2023 ਜੁਰਮ 21-ਬੀ ਐਨ.ਡੀ.ਪੀ.ਐਸ ਐਕਟ, ਥਾਣਾ ਬੀ-ਡਵੀਜ਼ਨ, ਅੰਮ੍ਰਿਤਸਰ ਵਿੱਚ ਦਰਜ ਕੀਤਾ ਹੈ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।