ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ )
ਭਾਈ ਗੁਰਇਕਬਾਲ ਸਿੰਘ ਅਤੇ ਭਾਈ ਅਮਨਦੀਪ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸੀ.ਬੀ.ਐਸ.ਈ. ਤੋਂ ਮਾਨਤਾ ਪ੍ਰਾਪਤ ਇਲਾਕੇ ਦਾ ਮੋਹਰੀ ਨਾਮਵਰ ਵਿੱਦਿਅਕ ਅਦਾਰਾ ਦਾਤਾ ਬੰਦੀ ਛੋੜ ਪਬਲਿਕ ਸਕੂਲ, ਅੱਡਾ ਬਾਉਲੀ, ਰਾਮ ਤੀਰਥ ਰੋਡ, ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਾਈਬਰ ਸੁਰੱਖਿਆਂ, ਵੂਮੈਨ ਸੇਫਟੀ ਤੇ ਯਾਤਾਂ-ਯਾਤ ਵਰਗੇ ਮਹੱਤਵਪੂਰਨ ਵਿਸ਼ਿਆਂ ਤੇ ਜਾਗਰੂਕਤਾ ਸੈਸ਼ਨ ਕਰਵਾਇਆ ਗਿਆ। ਇੰਸਪੈਕਟਰ ਰੋਬਿਨ ਹੰਸ ਨੇ ਸਕੂਲ ਦੇ ਅਧਿਆਪਕਾਂ ਨੂੰ ਪੁਲਿਸ ਹੈਲਪ ਲਾਈਨ ਨੰਬਰ 112, ਸਾਈਬਰ ਕ੍ਰਾਈਮ ਨੰਬਰ 1930 ਅਤੇ ਵੂਮੈਨ ਸੇਫਟੀ ਨੰਬਰ 181 ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਤੁਸੀਂ ਮੁਸੀਬਤ ਸਮੇਂ ਇਹਨਾਂ ਨੰਬਰਾਂ ਦੀ ਮੱਦਦ ਨਾਲ ਸਹਾਇਤਾ ਪ੍ਰਾਪਤ ਕਰ ਸਕਦੇ ਹੋ। ਪੁਲਿਸ ਪਾਰਟੀ ਨੇ ਸਾਈਬਰ ਕ੍ਰਾਈਮ ਬਾਰੇ ਵੀ ਅਧਿਆਪਕਾਂ ਨੂੰ ਜਾਗਰੂਕ ਕੀਤਾ।ਇਸ ਤੋਂ ਇਲਾਵਾਂ ਉਨ੍ਹਾਂ ਨੇ ਸਾਈਬਰ ਕ੍ਰਾਈਮ ਬਾਰੇ ਸੋਸ਼ਲ ਮੀਡੀਆ ਤੇ ਪੁਲਿਸ ਵੱਲੋਂ ਚਲਾਈਆਂ ਜਾਂ ਰਹੀਆਂ ਵੱਖ-ਵੱਖ ਸਾਈਟਾਂ ਬਾਰੇ ਵੀ ਦੱਸਿਆ। ਇਸ ਮੌਕੇ ਪ੍ਰਿੰਸੀਪਲ ਆਰਤੀ ਸੂਦ ਨੇ ਆਏ ਹੋਏ ਮਹਿਮਾਨਾਂ ਦਾ ਸੁਆਗਤ ਅਤੇ ਧੰਨਵਾਦ ਕੀਤਾ।