ਅੰਮਿ੍ਤਸਰ, 27 ਜੁਲਾਈ (ਰਣਜੀਤ ਸਿੰਘ ਮਸੌਣ) ਕੈਬੀਨਟ ਮੰਤਰੀ ਹਰਭਜਨ ਸਿੰਘ ਈ.ਟੀ.ਉ. ਨੇ ਉਚੇਚੇ ਤੌਰ ਤੇ ਨਗਰ ਸੁਧਾਰ ਟਰੱਸਟ ਦੇ ਚੈਅਰਮੈਨ ਅਸ਼ੋਕ ਤਲਵਾਰ ਨਾਲ ਮੁਲਾਕਾਤ ਕੀਤੀ ਅਤੇ ਚੇਅਰਮੈਨ ਲੱਗਣ ਉਪਰੰਤ ਅਸ਼ੋਕ ਤਲਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਦੋਵਾਂ ਆਗੂਆਂ ਨੇ ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਕੈਬੀਨਟ ਮੰਤਰੀ ਹਰਭਜਨ ਸਿੰਘ ਨੇ ਚੇਅਰਮੈਨ ਅਸ਼ੋਕ ਤਲਵਾਰ ਵੱਲੋਂ ਕੀਤੀ ਜਾ ਰਹੀ ਲੋਕ ਮਿਲਣੀ ਦੀ ਵੀ ਸ਼ਲਾਘਾ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਹਰਭਜਨ ਸਿੰਘ ਅਤੇ ਚੇਅਰਮੈਨ ਅਸ਼ੋਕ ਤਲਵਾਰ ਨੇ ਸਾਂਝੇ ਤੌਰ ਤੇ ਕਿਹਾ ਕਿ ਗੁਰੂ ਕੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਸੇਵਾ ਵਿੱਚ ਕੋਈ ਕੋਰ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਪੰਜਾਬ ਦੇ ਸੰਯੁਕਤ ਸਕੱਤਰ ਮਨਦੀਪ ਸਿੰਘ ਮੋਂਗਾ, ਐਸ.ਸੀ ਵਿੰਗ ਜ਼ਿਲ੍ਹਾ ਪ੍ਰਧਾਨ ਡਾ ਇੰਦਰਪਾਲ, ਕਿਸਾਨ ਵਿੰਗ ਦੇ ਸਕੱਤਰ ਸਤਵਿੰਦਰ ਸਿੰਘ ਜੌਹਲ, ਵਿਕਰਮ ਜੀਤ ਵਿੱਕੀ, ਰਮਨ ਕੁਮਾਰ, ਨਗਰ ਸੁਧਾਰ ਟ੍ਰਸਟ ਦੇ ਅੰਮ੍ਰਿਤਸਰ ਦੇ ਕਾਰਜ ਸਾਧਕ ਅਫ਼ਸਰ ਸ੍ਰੀਮਤੀ ਸੁਰਿੰਦਰ ਕੁਮਾਰੀ, ਇੰਜੀਨੀਅਰ ਬਿਕਰਮ ਸਿੰਘ, ਰਵਿੰਦਰ ਕੁਮਾਰ, ਲੇਖਾਕਾਰ ਸ੍ਰੀ ਰਿਪਨ ਕੱਕੜ, ਲਾਅ ਅਫ਼ਸਰ ਰਾਜੀਵ ਸ਼ਰਮਾ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਦੀਪਕ ਪਿਪਲਾਨੀ ਅਤੇ ਹੋਰ ਸਟਾਫ਼ ਮੌਜ਼ੂਦ ਸਨ ।