ਫਗਵਾੜਾ 28 ਜੁਲਾਈ (ਸ਼ਿਵ ਕੋੜਾ) ਸ਼ਹਿਰ ਦੀ ਇਲੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ਼ ਕਲੱਬ ਫਗਵਾੜਾ ਸਿਟੀ ਦੀ ਨਵੀਂ ਟੀਮ ਨੇ ਆਪਣਾ ਚੌਥਾ ਪ੍ਰੋਜੈਕਟ ਸਫਲਤਾ ਪੂਰਵਕ ਨੇਪਰੇ ਚਾੜ੍ਹਦੇ ਹੋਏ ਕਲੱਬ ਦੇ ਪ੍ਰਧਾਨ ਲਾਇਨ ਆਸ਼ੂ ਮਾਰਕੰਡਾ ਦੀ ਅਗਵਾਈ ਹੇਠ ਇੱਕ ਲੋੜਵੰਦ ਮਰੀਜ਼ ਨੂੰ ਇਲਾਜ ਲਈ ਨਗਦ ਸਹਾਇਤਾ ਭੇਟ ਕੀਤੀ। ਇਸ ਦੌਰਾਨ ਲਾਇਨਜ਼ ਇੰਟਰਨੈਸ਼ਨਲ 321-ਡੀ ਦੇ ਡਿਸਟ੍ਰਿਕਟ ਚੇਅਰਪਰਸਨ (ਹਿਉਮੈਨਟੇਰੀਅਨ) ਅਤੇ ਮੈਂਬਰ ਜੀ.ਐਲ.ਟੀ. ਲਾਇਨ ਗੁਰਦੀਪ ਸਿੰਘ ਕੰਗ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਕਲੱਬ ਦੇ ਇਸ ਪ੍ਰੋਜੈਕਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਰਥਿਕ ਪੱਖੋਂ ਕਮਜ਼ੋਰ ਲੋੜਵੰਦ ਗਰੀਬ ਮਰੀਜਾਂ ਦੀ ਹਰ ਸੰਭਵ ਮਦਦ ਕਰਨਾ ਬਹੁਤ ਪੁੰਨ ਦਾ ਕੰਮ ਹੈ। ਬੀਮਾਰਾਂ ਦੀ ਸੇਵਾ ਕਰਨਾ ਲਾਇਨਜ਼ ਕਲੱਬ ਦੇ ਮੁੱਖ ਟੀਚਿਆਂ ਵਿੱਚੋਂ ਇੱਕ ਹੈ। ਲਾਇਨ ਆਸ਼ੂ ਮਾਰਕੰਡਾ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨੂੰ ਖਾਣ-ਪੀਣ ਦੀਆਂ ਵਸਤੂਆਂ ਭੇਂਟ ਕਰਕੇ ਆਪਣਾ ਪਹਿਲਾ ਪ੍ਰੋਜੈਕਟ ਕੀਤਾ ਸੀ। ਇਸ ਮਹੀਨੇ ਚਾਰ ਪ੍ਰੋਜੈਕਟਾਂ ਵਿੱਚੋਂ ਤਿੰਨ ਪ੍ਰੋਜੈਕਟ ਮਰੀਜ਼ਾਂ ਨੂੰ ਸਮਰਪਿਤ ਕੀਤੇ ਗਏ ਹਨ। ਜਿਸ ਵਿੱਚ ਦਿਲ ਦੇ ਮਰੀਜ਼ ਨੂੰ ਇੱਕ ਮਹੀਨੇ ਦੀ ਕੀਮਤ ਦੀ ਦਵਾਈ ਦੇਣਾ ਵੀ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਮੂਹ ਕਲੱਬ ਮੈਂਬਰਾਂ ਦੇ ਸਹਿਯੋਗ ਨਾਲ ਆਉਣ ਵਾਲੇ ਪ੍ਰੋਜੈਕਟਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾ ਰਹੀ ਹੈ। ਇਸ ਦੌਰਾਨ ਹਾਜ਼ਰ ਡਿਸਟ੍ਰਿਕਟ ਚੇਅਰਮੈਨ ਲਾਇਨਜ਼ ਇੰਟਰਨੈਸ਼ਨਲ 321-ਡੀ ਲਾਇਨ ਅਤੁਲ ਜੈਨ, ਜ਼ੋਨ ਚੇਅਰਮੈਨ ਲਾਇਨ ਸੁਨੀਲ ਢੀਂਗਰਾ ਅਤੇ ਐਂਟਰਟੇਨਮੈਂਟ ਚੇਅਰਮੈਨ ਲਾਇਨ ਜਸਬੀਰ ਸਿੰਘ ਮਾਹੀ ਨੇ ਵੀ ਇਸ ਪ੍ਰੋਜੈਕਟ ਨੂੰ ਸ਼ਲਾਘਾਯੋਗ ਦੱਸਿਆ। ਇਸ ਮੌਕੇ ਕਲੱਬ ਦੇ ਸਕੱਤਰ ਲਾਇਨ ਸੰਜੀਵ ਲਾਂਬਾ, ਕੈਸ਼ੀਅਰ ਜੁਗਲ ਬਵੇਜਾ ਅਤੇ ਪੀ.ਆਰ.ਓ. ਸੁਮਿਤ ਭੰਡਾਰੀ ਵੀ ਹਾਜ਼ਰ ਸਨ।