ਜ਼ੀਰਾ/ਫ਼ਿਰੋਜ਼ਪੁਰ, 28 ਜੁਲਾਈ 2023
ਆਪ ਆਗੂ ਬੀਬੀ ਰਾਜ ਕੌਰ ਦੇ ਭਰਾ ਸ. ਦਲਜੀਤ ਸਿੰਘ ਦੀ ਆਤਮਾ ਦੀ ਸ਼ਾਤੀ ਲਈ ਅੰਤਿਮ ਅਰਦਾਸ ਅਤੇ ਪਾਠ ਦਾ ਭੋਗ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਠੱਠਾ ਕਿਸ਼ਨ ਸਿੰਘ ਵਾਲਾ (ਜ਼ੀਰਾ) ਫਿਰੋਜ਼ਪੁਰ ਵਿਖੇ ਕਰਵਾਇਆ ਗਿਆ। ਇਸ ਮੌਕੇ ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਬਾਗ਼ਬਾਨੀ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਕੈਬਨਿਟ ਮੰਤਰੀ ਸ. ਜੋੜਾਮਾਜਰਾ ਨੇ ਕਿਹਾ ਕਿ ਸਵ: ਦਲਜੀਤ ਸਿੰਘ ਦਾ ਵਿਛੋੜਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਲਈ ਦੁਖਦਾਈ, ਅਸਹਿ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪਰਿਵਾਰਕ ਆਗੂ ਦਾ ਇਸ ਤਰ੍ਹਾਂ ਚਲੇ ਜਾਣਾ ਪਰਿਵਾਰ ਲਈ ਅਸਹਿ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਆਪ ਆਗੂ ਬੀਬੀ ਰਾਜ ਕੌਰ ਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਨ ਕਿ ਵਿਛੜੀ ਰੂਹ ਦੀ ਆਤਮਾ ਨੂੰ ਸ਼ਾਤੀ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸ ਦੌਰਾਨ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ, ਚੇਅਰਮੈਨ ਪਲਾਨਿੰਗ ਬੋਰਡ ਸ. ਚੰਦ ਸਿੰਘ ਗਿੱਲ, ਵਿਧਾਇਕ ਧਰਮਕੋਟ ਸ. ਦਵਿੰਦਰਜੀਤ ਸਿੰਘ ਲਾਡੀ ਢੋਂਸ, ਪਰਿਵਾਰਿਕ ਮੈਂਬਰ, ਰਿਸ਼ਤੇਦਾਰ ਅਤੇ ਸਨੇਹੀ ਸਵ: ਦਲਜੀਤ ਸਿੰਘ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।