Home » ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਕਾਬੂ

ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਦੋ ਵਿਅਕਤੀ ਕਾਬੂ

by Rakha Prabh
19 views
ਹੁਸ਼ਿਆਰਪੁਰ 28 ਜੁਲਾਈ  ( ਤਰਸੇਮ ਦੀਵਾਨਾ ) ਜ਼ਿਲ੍ਹਾ ਮੁਖੀ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਦੇ ਸੌਦਾਗਰਾਂ ਨੂੰ ਨੱਥ ਪਾਉਣ ਲਈ ਡੀ ਐਸ ਪੀ ਬਲਕਾਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਥਾਣਾ ਮਾਹਿਲਪੁਰ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦਿਆਂ ਥਾਣਾ ਮੁਖੀ ਬਲਜਿੰਦਰ ਸਿੰਘ ਮੱਲੀ ਨੇ ਦੱਸਿਆ ਕਿ ਏ ਐਸ ਆਈ ਦਿਲਬਾਗ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਕਿਸੇ ਖਾਸ ਮੁਖਬਰ ਦੀ ਇਤਲਾਹ ਤੇ ਆਪਣੇ ਹੀ ਮਕਾਨ ਵਿਚ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਕਰਨੈਲ ਸਿੰਘ ਵਾਸੀ ਪੱਖੋਵਾਲ ਵਿਖੇ ਰੇਡ ਕਰਕੇ ਉਸਨੂੰ ਘਰ ਵਿੱਚ ਹੀ ਕਾਬੂ ਕਰਕੇ ਉਸ ਕੋਲੋ 102 ਗ੍ਰਾਮਹੈਰੋਇਨ ਬਰਾਮਦ ਕੀਤੀ ਗਈ। ਇਸੇ ਤਰ੍ਹਾਂ ਕੋਟਫਤੂਹੀ ਦੇ ਚੌਕੀ ਇੰਚਾਰਜ ਉਕਾਰ ਸਿੰਘ ਪੁਲਸ ਪਾਰਟੀ ਨਾਲ ਗਸ਼ਤ ਦੌਰਾਨ ਦੋਪਹੀਆ ਤੇ ਚਾਰ ਪਹੀਆ ਵਾਹਨਾਂ ਦੀ ਚੈਕਿੰਗ ਦੌਰਾਨ ਸੁੰਨੀ ਫੁੱਟਬਾਲ ਗਰਾਊਂਡ ਲਾਗੇ ਤੋਂ ਮੋਟਰ ਸਾਇਕਲ ਬਿਨਾਂ ਨੰਬਰੀ ਮਾਰਕਾ ਰੰਗ ਨੀਲਾ ਕਾਲਾ ਤੇ ਸਵਾਰ ਦਲਵਿੰਦਰ ਸਿੰਘ ਉਰਫ ਕਾਕਾ ਪੁੱਤਰ ਸੁਰਜੀਤ ਸਿੰਘ ਵਾਸੀ ਬਿਲੜੋ (ਗੜ੍ਹਸ਼ੰਕਰ) ਨੂੰ ਕਾਬੂ ਕਰਕੇ ਉਸ ਪਾਸੋਂ ਖੁੱਲ੍ਹੇ ਨਸ਼ੀਲੇ ਟੀਕੇ ਕੁੱਲ 19 ਨਸ਼ੀਲੇ ਟੀਕੇ ਮਾਰਕ ਤੇ 23 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਮਾਹਿਲਪੁਰ ਦੀ ਪੁਲਸ ਨੇ ਦੋਹਾਂ ਤੇ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੋਹਾਂ ਕਥਿਤ ਦੋਸ਼ੀਆਂ ਤੋਂ ਹੁਣ ਤੱਕ ਪੁੱਛਗਿੱਛ ਜਾਰੀ ਹੈ।

Related Articles

Leave a Comment