Home » ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਪਿੰਡ ਅਦਲੀਵਾਲਾ ਦੇ ਵਾਸੀ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੈਦਾਨ ਵਿੱਚ ਨਿਤਰੇ

ਨਸ਼ਾਬੰਦੀ ਲਈ ਅੱਗੇ ਆਉਣ ਵਾਲੇ ਪਿੰਡ ਵਾਸੀਆਂ ਦਾ ਪੂਰਾ ਸਾਥ ਦਿਆਂਗੇ - ਡਿਪਟੀ ਕਮਿਸ਼ਨਰ

by Rakha Prabh
33 views

ਅਦਾਕਾਰਾ ਸੋਨੀਆ ਮਾਨ ਦੀ ਸੰਸਥਾ ਮਾਈ ਭਾਗੋ ਚੈਰਿਟੀ ਸਾਰੇ ਪੰਜਾਬ ਲਈ ਕਰੇਗੀ ਕੰਮ

ਅੰਮ੍ਰਿਤਸਰ 28 ਜੁਲਾਈ ( ਰਣਜੀਤ ਸਿੰਘ ਮਸੌਣ) ਪੰਜਾਬ ਸਰਕਾਰ ਨਸ਼ਿਆਂ ਪ੍ਰਤੀ ਕਾਫ਼ੀ ਗੰਭੀਰ ਹੈ ਅਤੇ ਜੋ ਵੀ ਪਿੰਡ ਵਾਸੀ ਨਸ਼ਿਆਂ ਵਿਰੁੱਧ ਮੈਦਾਨ ਵਿੱਚ ਨਿਤਰਨਗੇ, ਉਨ੍ਹਾਂ ਦਾ ਹਰ ਤਰ੍ਹਾਂ ਸਾਥ ਦਿੱਤਾ ਜਾਵੇਗਾ ਅਤੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਗ੍ਰਾਮ ਪੰਚਾਇਤ ਪਿੰਡ ਅਦਲੀਵਾਲਾ ਬਲਾਕ ਹਰਸ਼ਾ ਛੀਨਾਂ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਲਈ ਬਣਾਈ ਗਈ ਕਮੇਟੀ ਕੋਲੋਂ ਮੰਗ ਪੱਤਰ ਲੈਂਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੜੀ ਚੰਗੀ ਪਹਿਲ ਹੈ ਕਿ ਪਿੰਡ ਵਾਸੀ ਹੁਣ ਇਕੱਠੇ ਹੋ ਕੇ ਨਸ਼ਾ ਵੇਚਣ ਵਾਲਿਆਂ ਵਿਰੁੱਧ ਲਾਮਬੰਦ ਹੋ ਰਹੇ ਹਨ। ਉਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਹਨਾਂ ਪਿੰਡਾਂ ਦਾ ਪੂਰਨ ਸਹਿਯੋਗ ਕਰੇਗਾ।
ਇਸ ਮੌਕੇ ਪਿੰਡ ਦੇ ਸਰਪੰਚ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਸਾਡੇ ਪਿੰਡ ਨੇ ਬਾਬਾ ਬੀਰ ਸਿੰਘ ਜੀ ਨਸ਼ਾ ਮੁਕਤ ਅਦਲੀਵਾਲਾ ਦੇ ਨਾਂਮ ਤੇ ਇੱਕ 40 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਪਿੰਡ ਦੇ ਮੋਹਤਬਰ ਸਾਥੀਆਂ ਨਾਲ ਮਿਲ ਕੇ ਕਾਰਵਾਈ ਕਰੇਗੀ। ਉਨਾਂ ਦੱਸਿਆ ਕਿ ਸਾਰੇ ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਹੈ ਕਿ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਅਪਰਾਧੀ ਨੂੰ ਪੁਲਿਸ ਹਿਰਾਸਤ ਦੀ ਜ਼ਮਾਨਤ ਨਹੀਂ ਦੇਵੇਗਾ। ਜੇਕਰ ਕੋਈ ਪਿੰਡ ਦਾ ਵਿਅਕਤੀ ਜ਼ਮਾਨਤ ਦਿੰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਇਲਾਵਾ ਪਿੰਡ ਵਿੱਚ ਬਾਈਕਾਟ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਮੌਕੇ ਅਦਾਕਾਰਾ ਅਤੇ ਗਾਇਕਾ ਸੋਨੀਆ ਮਾਨ ਨੇ ਦੱਸਿਆ ਕਿ ਅਸੀਂ ਪੂਰੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਲਈ ਮਾਈ ਭਾਗੋ ਚੈਰਿਟੀ ਸੰਸਥਾ ਸ਼ੁਰੂ ਕੀਤੀ ਹੈ, ਜਿਸਦੀ ਸ਼ੁਰੂਆਤ ਪਿੰਡ ਅਦਲੀਵਾਲਾ ਤੋਂ ਕੀਤੀ ਗਈ ਹੈ। ਉਨਾਂ ਕਿਹਾ ਕਿ ਇਹ ਸੰਸਥਾ ਪਿੰਡਾਂ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰੇਗੀ ਅਤੇ ਸਾਡਾ ਪਿੰਡ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਦੇ ਹਿੱਸਾ ਲਵੇਗਾ। ਉਨਾਂ ਕਿਹਾ ਕਿ ਸਾਨੂੰ ਪੂਰੀ ਆਸ ਹੈ ਕਿ ਵਾਹਿਗੁਰੂ ਜੀ ਦੀ ਕਿਰਪਾ ਨਾਲ ਪਿੰਡ ਨੂੰ ਨਸ਼ਾ ਮੁਕਤ ਕਰਕੇ ਤਰਨਤਾਰਨ ਬਾਬਾ ਬੀਰ ਸਿੰਘ ਜੀ ਦੇ ਦਰ ਤੇ ਸ੍ਰੀ ਆਖੰਡ ਪਾਠ ਸਾਹਿਬ ਕਰਵਾਏ ਜਾਣਗੇ।
ਇਸ ਮੌਕੇ ਰੇਸ਼ਮ ਸਿੰਘ, ਜਸਬੀਰ ਸਿੰਘ, ਕੁਲਵਿੰਦਰ ਸਿੰਘ, ਬੂਆ ਸਿੰਘ, ਸੂਖਚੈਨ ਸਿੰਘ, ਸਕੱਤਰ ਸਿੰਘ, ਲਖਬੀਰ ਸਿੰਘ, ਸੁਖਮਨਦੀਪ ਸਿੰਘ, ਬਚਿੱਤਰ ਸਿੰਘ, ਗੁਰਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

Related Articles

Leave a Comment