ਹੁਸ਼ਿਆਰਪੁਰ, 1 ਅਗਸਤ (ਤਰਸੇਮ ਦੀਵਾਨਾ ) – ਜਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਭਗਵੰਤ ਸਿੰਘ ਨੇ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ-ਸਤੌਰ ਦਾ ਅਚਨਚੇਤ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਸਕੂਲ ਦਾ ਸਾਰਾ ਸਟਾਫ ਹਾਜ਼ਰ ਸੀ ਅਤੇ ਸਕੂਲ ਦਾ ਰਿਕਾਰਡ ਮੁਕੰਮਲ ਪਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਹਰਭਗਵੰਤ ਸਿੰਘ ਨੇ ਇਸ ਦੌਰੇ ਦੌਰਾਨ ਸਕੂਲ ਆਫ ਐਮੀਨੈਂਸ ਦੀਆਂ ਜਮਾਤਾਂ ਦਾ ਵਿਸ਼ੇਸ਼ ਤੌਰ ‘ਤੇ ਨਿਰਖਣ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਜਸਵਿੰਦਰ ਸਿੰਘ ਸਹੋਤਾ, ਪ੍ਰਿਤਪਾਲ ਸਿੰਘ, ਪਰਮਜੀਤ, ਮਨਿੰਦਰ ਸਿੰਘ, ਸੰਦੀਪ ਕੁਮਾਰ, ਰਣਬੀਰ ਸਿੰਘ, ਵਰਿੰਦਰ ਸਿੰਘ, ਪਰਮਿੰਦਰ ਸਿੰਘ, ਕਮਲਜੀਤ ਸਿੰਘ, ਬਲਬੀਰ ਸਿੰਘ, ਬਲਵਿੰਦਰ ਸਿੰਘ, ਹਰਜਿੰਦਰ ਸਿੰਘ, ਲਵ ਕੁਮਾਰ, ਹਰਵਿੰਦਰਜੀਤ ਸਿੰਘ, ਲਵ ਕੁਮਾਰ, ਜੋਗਿੰਦਰ ਸਿੰਘ, ਰਣਜੀਤ ਸਿੰਘ, ਸਤਪਾਲ, ਸੰਤੋਸ਼ ਕੁਮਾਰੀ, ਸਰਬਜੀਤ ਕੌਰ, ਦਲਜੀਤ ਕੌਰ, ਰੀਟਾ ਸੈਣੀ, ਅਮਰਜੀਤ ਕੌਰ, ਬਲਜੀਤ ਕੌਰ, ਗੁਰਪ੍ਰੀਤ ਕੌਰ, ਗੁਰਦੀਪ ਕੌਰ, ਰੁਪਿੰਦਰ ਕੌਰ, ਹਰਜਿੰਦਰ ਕੌਰ, ਕੁਲਵਿੰਦਰ ਕੌਰ, ਮੋਨਿਕਾ ਕੌਸਿ਼ਲ, ਕਰਨਾ ਗੁਪਤਾ, ਬਿੰਦੂ ਬਾਲਾ, ਰਾਕੇਸ਼ ਕੁਮਾਰੀ, ਪੂਜਾ ਰਾਣੀ, ਮੀਨਾ ਰਾਣੀ, ਪਰਵੀਨ, ਕੁਲਵਿੰਦਰ ਕੌਰ, ਸੀਮਾ ਆਦਿ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।