ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਅਸ਼ਵਨੀ ਕੁਮਾਰ ਸਮੇਤ ਪੁਲਿਸ ਪਾਰਟੀ ਵੱਲੋਂ ਦੋਸ਼ੀ ਸਾਹਿਲ ਗਿੱਲ ਉਰਫ਼ ਬੁਲੜ ਪੁੱਤਰ ਰਾਜੇਸ਼ ਕੁਮਾਰ ਉਰਫ਼ ਦੀਸ਼ ਵਾਸੀ ਮਕਾਨ ਨੰਬਰ 107, ਗਲੀ ਨੰਬਰ 37, ਬਾਹਰਵਾਰ ਗਿਲਵਾਲੀ ਗੇਟ, ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 15 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 76 ਮਿਤੀ 31-07-2023 ਜੁਰਮ 21-ਬੀ,61,85 ਐਨ.ਡੀ.ਪੀ.ਐਸ ਐਕਟ, ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ।