ਸੰਗਰੂਰ, 2 ਅਗਸਤ, 2023: ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅਤੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੰਗਰੂਰ , ਜ਼ਿਲ੍ਹੇ ਦੇ ਵੱਖ ਵੱਖ ਪ੍ਰਿੰਸੀਪਲਜ ਨਾਲ ਜੋ ਸਿੰਘਾਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਟ੍ਰੇਨਿੰਗ ਪ੍ਰਾਪਤ ਕਰਕੇ ਆਏ, ਉਹਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਸ੍ਰੀ ਸੰਜੀਵ ਸ਼ਰਮਾਂ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰੀਤਇੰਦਰ ਘਈ ਨੇ ਦੱਸਿਆ ਕਿ ਸ. ਅਵਤਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਦੀ ਅਗਵਾਈ ਹੇਠ ਸੰਗਰੂਰ ਜਿਲੇ ਦੇ ਪ੍ਰਿੰਸੀਪਲ ਸਾਹਿਬਾਨ ਜੋ ਪੰਜਾਬ ਸਰਕਾਰ ਵੱਲੋਂ ਸਿੰਘਾਪੁਰ ਵਿਖੇ ਟ੍ਰੇਨਿੰਗ ਪ੍ਰਾਪਤ ਕਰਕੇ ਪਹੁੰਚੇ ਹਨ ਉਹਨਾਂ ਨਾਲ ਟ੍ਰੇਨਿੰਗ ਦੇ ਸੰਬੰਧੀ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੰਗਰੂਰ ਵਿੱਖੇ ਵਿਚਾਰ ਵਿਟਾਂਦਰਾ ਕੀਤਾ ਗਿਆ ਹੈ। ਪ੍ਰਿੰਸੀਪਲ ਸਾਹਿਬਾਨ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਜੀ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਹੋਰ ਵੀ ਵੱਧ ਐਨਰਜੀ ਨਾਲ ਸਕੂਲਾਂ ਵਿੱਚ ਕੰਮ ਕਰਕੇ ਸਕੂਲਾਂ ਵਿੱਚ ਵਿੱਦਿਆ ਦਾ ਪੱਧਰ ਹੋਰ ਉੱਚਾ ਚੁੱਕਣਗੇ ਅਤੇ ਵੱਖ ਨਵੀਆਂ ਗਤੀਵਿਧੀਆ ਨਾਲ ਵਿਦਿਆਰਥੀਆਂ ਨੂੰ ਟੈਕਨੋਲੋਜੀ ਦੀ ਵਰਤੋਂ ਕਰਕੇ ਪਿੱਛਲੇ ਸਾਲਾਂ ਨਾਲੋ ਵੱਧ ਮੈਰਿਟ ਲਿਸਟ ਵਿੱਚ ਲਿਆ ਕੇ ਸਕੂਲਾਂ ਦਾ ਨਾਮ ਦੇ ਨਾਲ ਨਾਲ ਜ਼ਿਲ੍ਹੇ ਦਾ ਨਾਮ ਰੋਸ਼ਨ ਕਰਨਗੇ।
ਇਸ ਮੀਟਿੰਗ ਵਿੱਚ ਪ੍ਰਿੰਸੀਪਲ ਅਜਿੰਦਰਪਾਲ ਸਿੰਘ ਐਸ ਓ ਈ ਸਸਸਸ ਸਕੂਲ ਭਸੋੜ, ਪ੍ਰਿੰਸੀਪਲ ਪ੍ਰਵੀਨ ਕੁਮਾਰ ਸਸਸਸ ਸਕੂਲ ਥਲੇਸ, ਪ੍ਰਿੰਸੀਪਲ ਹਰਦੇਵ ਕੁਮਾਰ ਸਸਸਸ ਸਕੂਲ ਬਾਲੀਆਂ, ਪ੍ਰਿੰਸੀਪਲ ਕਮਲਜੀਤ ਕੌਰ ਐੱਸ ਓ ਈ ਸਸਸਸ ਸਕੂਲ ਸੁਨਾਮ, ਪ੍ਰਿੰਸੀਪਲ ਵਰਿੰਦਰ ਕੌਰ ਡਾਇਟ ਸੰਗਰੂਰ, ਪ੍ਰਿੰਸੀਪਲ ਮਹਿੰਦਰ ਕੌਰ ਸਸਸਸ ਸਕੂਲ ਬਖੋਪੀਰ, ਪ੍ਰਿੰਸੀਪਲ ਜਸਪ੍ਰੀਤ ਕੌਰ ਸਸਸਸ ਸਕੂਲ ਚੰਨੋਂ ਹਾਜ਼ਰ ਸਨ