Home » ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੀ ਵਣ ਰੇਂਜ ਅਫ਼ਸਰ ਕਪੂਰਥਲਾ ਨਾਲ ਅਹਿਮ ਮੀਟਿੰਗ

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੀ ਵਣ ਰੇਂਜ ਅਫ਼ਸਰ ਕਪੂਰਥਲਾ ਨਾਲ ਅਹਿਮ ਮੀਟਿੰਗ

by Rakha Prabh
82 views

ਫਿਰੋਜ਼ਪੁਰ/ਕਪੂਰਥਲਾ, 23 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੀ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਕਪੂਰਥਲਾ ਦੀ ਪ੍ਰਧਾਨਗੀ ਹੇਠ ਕਪੂਰਥਲਾ ਦੇ ਵਣ ਰੇਜ ਅਫਸਰ ਨਾਲ ਵਣ ਵਿਭਾਗ ਵਿੱਚ ਕੰਮ ਕਰਦੇ ਕਿਰਤੀ ਮਸਟਰੋਲ ਕਾਮਿਆਂ ਦੀਆਂ ਜਾਇਜ ਮੰਗਾਂ ਸਬੰਧੀ ਹੋਈ। ਮੀਟਿੰਗ ਦੌਰਾਨ ਆਗੂਆਂ ਨੇ ਦੱਸਿਆ ਕਿ ਵਣ ਵਿਭਾਗ ਵਿੱਚ ਕੰਮ ਕਰਨ ਵਾਲੇ ਮਸਟਰੋਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਕੇ ਵਣ ਰੇਂਜ ਅਫ਼ਸਰ ਕਪੂਰਥਲਾ ਨਾਲ ਗੱਲਬਾਤ ਤੇ ਉਨ੍ਹਾਂ ਦਾ ਨਿਪਟਾਰਾ ਕਰਵਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਉਨ੍ਹਾਂ ਨੇ ਵਰਕਰਾਂ ਨੂੰ ਆਉਂਦੀਆਂ ਦਰਪੇਸ ਮੁਸ਼ਕਲਾਂ ਦੇ ਹੱਲ ਦਾ ਭਰੋਸਾ ਪ੍ਰਗਟਾਇਆ । ਉਨ੍ਹਾਂ ਕਿਹਾ ਸਰਕਾਰ ਵੱਲੋਂ ਵਣ ਵਿਭਾਗ ਦੇ ਕਿਰਤੀ ਮਸਟਰੋਲ ਕਾਮਿਆਂ ਦੇ ਰੋਹ ਨੂੰ ਵੇਖਦਿਆਂ ਮੰਗਾਂ ਸਬੰਧੀ ਪ੍ਰਸ਼ਾਸਨ ਵੱਲੋਂ ਸਮਾਂ ਦੇਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸੰਗਰੂਰ ਦਾ ਘਿਰਾਓ ਜੋ ਮਿਤੀ 24 ਅਗਸਤ 2023 ਨੂੰ ਕਰਨਾ ਸੀ ਨੂੰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਸਬੰਧੀ ਕੋਈ ਹੱਲ ਨਾ ਕੱਢਿਆ ਗਿਆ ਤਾਂ 7 ਸਤੰਬਰ 2023 ਨੂੰ ਜੱਥੇਬੰਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ ਅਤੇ ਇਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਮੀਟਿੰਗ ਵਿੱਚ ਸੂਬਾ ਕਮੇਟੀ ਮੈਂਬਰ ਸ਼ੇਰ ਸਿੰਘ ਬਾਰੇ ਕੇ , ਜੋਗਿੰਦਰ ਸਿੰਘ ਸੂਬਾ ਸੀਨੀਅਰ ਮੀਤ ਪ੍ਰਧਾਨ, ਅਜੀਤ ਸਿੰਘ, ਜਸਵਿੰਦਰ ਸਿੰਘ ਕਪੂਰਥਲਾ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ ।

Related Articles

Leave a Comment