Home » ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਧਰਨਾ ਮੁਲਤਵੀ

ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸੇ ਧਰਨਾ ਮੁਲਤਵੀ

by Rakha Prabh
71 views

ਰਾਜਪੁਰਾ/ ਪਟਿਆਲਾ, 23 ਅਗਸਤ (ਗੁਰਪ੍ਰੀਤ ਸਿੰਘ ਸਿੱਧੂ ) :- ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕਰਨ ਬਾਅਦ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ ਦੇ ਭਰੋਸਾ ਦੇਣ ਤੇ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਵਣ ਵਿਭਾਗ ਵਰਕ ਯੂਨੀਅਨ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਮੰਡੋਲੀ ਅਤੇ ਸੂਬਾ ਜਰਨਲ ਸਕੱਤਰ ਵੀਰਪਾਲ ਸਿੰਘ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਵਣ ਵਿਭਾਗ ਪੰਜਾਬ ਵਿਚ ਕੰਮ ਕਰਦੇ ਕਿਰਤੀ ਮਸਟਰੋਲ ਕਾਮਿਆਂ ਦੀਆਂ ਜਾਇਜ ਮੰਗਾਂ ਸਬੰਧੀ ਗੱਲਬਾਤ ਤੇ ਨਿਪਟਾਰਾ ਕਰਵਾਉਣ ਲਈ ਵਾਰ ਵਾਰ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ ਪੱਤਰ ਦਿੱਤੇ ਗਏ ਸਨ ਅਤੇ ਦੋ ਵਾਰ ਪ੍ਰਿੰਸੀਪਲ ਸਕੱਤਰ ਨੂੰ ਵੀ ਮਿਲਣ ਦਾ ਸਮਾਂ ਮੰਗਿਆ ਗਿਆ ਸੀ ਪਰ ਉਨ੍ਹਾਂ ਨਾਲ ਟਾਲ ਮਟੋਲ ਦੀ ਨੀਤੀ ਅਪਣਾਈ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਮੰਗਾਂ ਸਬੰਧੀ ਗਲਬਾਤ ਕਰਨ ਲਈ ਕਈ ਵਾਰ ਸਮਾਂ ਮੰਗਿਆ ਗਿਆ ਸੀ। ਉਨ੍ਹਾਂ ਕਿਹਾ ਸਰਕਾਰ ਵੱਲੋਂ ਵਣ ਵਿਭਾਗ ਦੇ ਕਿਰਤੀ ਮਸਟਰੋਲ ਕਾਮਿਆਂ ਦੇ ਰੋਹ ਨੂੰ ਵੇਖਦਿਆਂ ਮੰਗਾਂ ਸਬੰਧੀ ਪ੍ਰਸ਼ਾਸਨ ਵੱਲੋਂ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਸੰਗਰੂਰ ਦਾ ਘਿਰਾਓ ਜੋ ਮਿਤੀ 24 ਅਗਸਤ 2023 ਨੂੰ ਕਰਨਾ ਸੀ ਨੂੰ ਕੁੱਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਸਬੰਧੀ ਕੋਈ ਹੱਲ ਨਾ ਕੱਢਿਆ ਗਿਆ ਤਾਂ 7 ਸਤੰਬਰ 2023 ਨੂੰ ਜੱਥੇਬੰਦੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗੀ ਅਤੇ ਇਸ ਦੀ ਜ਼ਿਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਸਕੱਤਰ ਬਾਬਾ ਭਜਨ ਸਿੰਘ, ਸੂਬਾ ਚੇਅਰਮੈਨ ਲਾਲ ਸਿੰਘ, ਜੋਗਿੰਦਰ ਸਿੰਘ ਕਮੱਘਰ ਸੂਬਾ ਸੀਨੀਅਰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮੁਹਾਲੀ ਮੀਤ ਪ੍ਰਧਾਨ , ਲਵਪ੍ਰੀਤ ਸਿੰਘ ਮੁਕਤਸਰ, ਜਗਜੀਵਨ ਸਿੰਘ ਸੰਗਰੂਰ, ਸੁੱਖਾ ਸਿੰਘ ਜੋਆਇੰਟ ਸਕੱਤਰ , ਅਮਰਜੀਤ ਸਿਘ, ਸ਼ੇਰ ਸਿੰਘ ਸਹਾਇਕ ਵਿੱਤ ਸਕੱਤਰ, ਕੁਲਵੰਤ ਸਿੰਘ ਪ੍ਰੈੱਸ ਸਕੱਤਰ, ਚਰਨਜੀਤ ਸਿੰਘ ਸਹਾਇਕ ਪ੍ਰੈਸ ਸਕੱਤਰ, ਵਰਿਆਮ ਸਿੰਘ ਫਾਜ਼ਿਲਕਾ ਜੱਥੇਬੰਦਕ ਸਕੱਤਰ, ਮੱਲ ਸਿੰਘ ਜਲਾਲਾਬਾਦ ਸਲਾਹਕਾਰ, ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮੁਹਾਲੀ, ਬੱਬੂ ਮਾਨਸਾ , ਮੇਜ਼ਰ ਸਿੰਘ ਫਤਿਹਗੜ੍ਹ ਸਾਹਿਬ ਆਦਿ ਹਾਜ਼ਰ ਸਨ।

Related Articles

Leave a Comment