Home » ਮਿਸ਼ਨ ਇੰਦਰਧਨੁਸ਼ ਦਾ ਮੰਤਵ 5 ਸਾਲ ਤੱਕ ਦੇ ਬੱਚੇ ਅਤੇ ਗਰਭਵਤੀ ਮਾਵਾਂ ਦਾ ਸੌ ਫੀਸਦੀ ਟੀਕਾਕਾਰਨ ਯਕੀਨੀ ਬਣਾਉਣਾ: ਸਿਵਲ ਸਰਜਨ

ਮਿਸ਼ਨ ਇੰਦਰਧਨੁਸ਼ ਦਾ ਮੰਤਵ 5 ਸਾਲ ਤੱਕ ਦੇ ਬੱਚੇ ਅਤੇ ਗਰਭਵਤੀ ਮਾਵਾਂ ਦਾ ਸੌ ਫੀਸਦੀ ਟੀਕਾਕਾਰਨ ਯਕੀਨੀ ਬਣਾਉਣਾ: ਸਿਵਲ ਸਰਜਨ

by Rakha Prabh
7 views
11 ਤੋਂ 16 ਸਤੰਬਰ ਤੱਕ ਹੋਵੇਗਾ ਪਹਿਲਾ ਰਾਊਂਡ
ਦਲਜੀਤ ਕੌਰ
ਸੰਗਰੂਰ, 26 ਅਗਸਤ, 2023: ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਇੰਟੈਂਸੀਫਾਈਡ ਮਿਸ਼ਨ ਇੰਦਰਧਨੁਸ਼ 5.0 ਸਬੰਧੀ ਪੋਸਟਰ ਦਫਤਰ ਸਿਵਲ ਸਰਜਨ ਸੰਗਰੂਰ ਵਿੱਖੇ ਰਿਲੀਜ਼ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਮਿਸ਼ਨ ਇੰਦਰਧਨੁਸ਼ ਦਾ ਮੁੱਖ ਮਕਸਦ ਕਿਸੇ ਕਾਰਨ ਕਰਕੇ ਜਾਂ ਕੋਰੋਨਾ ਮਹਾਂਮਾਰੀ ਦੇ ਸਮੇਂ ਦੌਰਾਨ ਜੋ ਬੱਚੇ ਅਤੇ ਗਰਭਵਤੀ ਮਾਵਾਂ ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਜਾਂ ਜਿਹਨਾਂ ਦਾ ਟੀਕਾਕਰਣ ਅਧੂਰਾ ਹੈ। ਉਨ੍ਹਾਂ ਨੂੰ ਇਸ ਮਿਸ਼ਨ ਅਧੀਨ ਕਵਰ ਕਰਨਾ ਹੈ। ਉਹਨਾਂ ਕਿਹਾ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ਼ਨ ਇੰਦਰਧਨੁਸ਼ ਦਾ ਪਹਿਲਾਂ ਰਾਉਂਡ 11 ਸਤੰਬਰ ਤੋਂ 16 ਸਤੰਬਰ, ਦੂਸਰਾ ਰਾਊਡ 9 ਅਕਤੂਬਰ ਤੋਂ 14 ਅਕਤੂਬਰ ਅਤੇ ਤੀਸਰਾ ਰਾਊਡ 20 ਨਵੰਬਰ ਤੋਂ 25 ਨਵੰਬਰ ਤੱਕ ਹੈ।
ਜ਼ਿਲਾ ਟੀਕਾਕਰਨ ਅਫ਼ਸਰ ਡਾ. ਅੰਜੂ ਸਿੰਗਲਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਸ਼ਨ ਇੰਦਰ ਧਨੁਸ਼ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਵੱਖ ਵੱਖ ਥਾਂਵਾਂ ਤੇ ਸੈਸ਼ਨ (ਕੈਂਪ) ਲਗਾਏ ਜਾ ਰਹੇ ਹਨ, ਜਿੰਨ੍ਹਾ ਵਿਚੋਂ ਕੁੱਝ ਕੈਂਪ ਹਾਈ ਰਿਸਕ ਥਾਵਾਂ ਵਿੱਚ ਲਗਾਏ ਜਾਣੇ ਹਨ, ਜਿੰਨ੍ਹਾਂ ਵਿੱਚ ਬੱਚਿਆਂ ਅਤੇ ਗਰਭਵਤੀ ਮਾਵਾਂ ਨੂੰ ਵੈਕਸੀਨੇਸ਼ਨ ਲਗਾਉਣ ਦਾ ਟੀਚਾ ਹੈ। ਇਸ ਮਿਸ਼ਨ ਤਹਿਤ ਉਸਾਰੀ ਅਧੀਨ ਇਮਾਰਤਾਂ, ਭੱਠਿਆਂ, ਪਥੇਰਾਂ ਅਤੇ ਸ਼ੈੱਲਰਾਂ ਦੀ ਆਬਾਦੀ ਨੂੰ ਵੀ ਕਵਰ ਕੀਤਾ ਜਾਵੇਗਾ। ਜ਼ਿਲ੍ਹਾ ਟੀਕਾਕਰਨ ਅਫਸਰ ਨੇ ਦੱਸਿਆ ਕਿ ਯੂ ਵਿਨ ਪੋਰਟਲ ’ਤੇ ਇੰਦਰਾਜ ਯਕੀਨੀ ਬਣਾਇਆ ਜਾਵੇਗਾ। ਮਿਸ਼ਨ ਇੰਦਰਧਨੁਸ਼ ਤਹਿਤ ਦਸੰਬਰ 2023 ਤੱਕ ਐਮ.ਆਰ. ਦਾ ਟੀਚਾ ਪੂਰਾ ਕਰਨ ਦਾ ਉਦੇਸ਼ ਰੱਖਿਆ ਗਿਆ ਹੈ, ਜਿਹੜੇ ਬੱਚੇ ਐਮ.ਆਰ ਦੀ ਪਹਿਲੀ ਅਤੇ ਦੂਸਰੀ ਖੁਰਾਕ ਤੋਂ ਵਾਂਝੇ ਹਨ, ਜਿੰਨ੍ਹਾਂ ਬੱਚਿਆਂ ਦੀ ਉਮਰ ਪੰਜ ਸਾਲ ਤੋਂ ਘੱਟ ਹੈ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ.ਸੰਜੈ ਮਾਥੁਰ, ਜਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਕਰਨੈਲ ਸਿੰਘ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਸਰੋਜ ਰਾਣੀ, ਜ਼ਿਲ੍ਹਾ ਕਮਿਊਨਿਟੀ ਮੌਬਲਿਜ਼ਰ ਦੀਪਕ ਸ਼ਰਮਾ, ਬੀ ਈ ਈ ਹਰਪ੍ਰੀਤ ਕੌਰ, ਜ਼ਿਲ੍ਹਾ ਕੋਲਡ ਚੈਨ ਮੈਨੇਜਰ ਗੁਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਫ਼ੋਟੋ: ਮਿਸ਼ਨ ਇੰਦਰਧਨੁਸ਼ 5.0 ਸੰਬੰਧੀ ਪੋਸਟਰ, ਬੈਨਰ ਰਿਲੀਜ਼ ਕਰਦੇ ਹੋਏ ਸਿਵਲ ਸਰਜਨ ਡਾ. ਪਰਮਿੰਦਰ ਕੌਰ।

Related Articles

Leave a Comment