Home » ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਸ਼ੁਰੂ- ਮੰਤਰੀ ਧਾਲੀਵਾਲ

ਪੰਜਾਬ ਸਰਕਾਰ ਵੱਲੋਂ ਹੜ ਪੀੜਤਾਂ ਨੂੰ ਮੁਆਵਜ਼ਾ ਦੇਣ ਦਾ ਕੰਮ ਸ਼ੁਰੂ- ਮੰਤਰੀ ਧਾਲੀਵਾਲ

ਅਜਨਾਲਾ ਹਲਕੇ ਦੇ 13 ਹੜ੍ਹ ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ

by Rakha Prabh
48 views
ਅੰਮਿ੍ਤਸਰ, 26 ਅਗਸਤ (ਰਣਜੀਤ ਸਿੰਘ ਮਸੌਣ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਪੰਜਾਬ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਬਣਦੀ ਮੁਆਵਜ਼ਾ ਰਾਸ਼ੀ ਵੰਡਣ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਜਨਾਲਾ ਹਲਕੇ ਨੇ ਇਹ ਸ਼ੁਰੂਆਤ ਕਰ ਦਿੱਤੀ ਹੈ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਲਕੇ ਦੇ 13 ਪੀੜਤਾਂ ਨੂੰ 12 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਹਲਕੇ ਦੇ ਇਸ ਕੁਦਰਤੀ ਕਰੋਪੀ ਵਿੱਚ ਜੋ ਵੀ ਨੁਕਸਾਨ ਹੋਇਆ ਹੈ ਉਸ ਦੀ ਭਰਪਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਜੋ 1201500 ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਉਸ ਵਿੱਚ 9 ਘਰਾਂ ਅਤੇ 3 ਸੈਡਾਂ ਦੇ ਹੋਏ ਨੁਕਸਾਨ ਤੋਂ ਇਲਾਵਾ 3 ਦੁਧਾਰੂ ਪਸ਼ੂਆਂ ਦਾ ਹੋਇਆ ਨੁਕਸਾਨ ਵੀ ਸ਼ਾਮਿਲ ਹੈ।
ਉਨਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਐਸ.ਡੀ.ਐਮਜ਼ ਤੇ ਮਾਲ ਅਧਿਕਾਰੀ ਇੱਕ ਹਫ਼ਤੇ ਦੇ ਅੰਦਰ ਪ੍ਰਭਾਵਿਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕਰਨੀ ਯਕੀਨੀ ਬਣਾਉਣ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਮੁਤਾਬਕ ਮੁਆਵਜ਼ਾ ਰਾਸ਼ੀ ਪੀੜਤਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆਂ ਕਿ ਹਰੇਕ ਜਿਲੇ ਦੇ ਡਿਪਟੀ ਕਮਿਸ਼ਨਰ ਵੱਲੋਂ ਵਿਅਕਤੀਗਤ ਤੌਰ ’ਤੇ ਸਮੁੱਚੇ ਕਾਰਜ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਵੀ ਪ੍ਰਭਾਵਿਤ ਵਿਅਕਤੀ ਮੁਆਵਜ਼ਾ ਹਾਸਲ ਕਰਨ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਐਸ.ਡੀ.ਐਮ ਅਰਵਿੰਦਰਪਾਲ ਸਿੰਘ,  ਤਹਿਸੀਲਦਾਰ ਨਵਕੀਰਤ ਸਿੰਘ, ਗੁਰਜੰਟ ਸਿੰਘ ਸੋਹੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Related Articles

Leave a Comment