ਫਗਵਾੜਾ 27 ਅਗਸਤ (ਸ਼ਿਵ ਕੋੜਾ) ਨਗਰ ਨਿਗਮ ਫਗਵਾੜਾ ਦੀ ਹਦੂਦ ਅੰਦਰ ਡੇਂਗੂ ਦੀ ਰੋਕਥਾਮ ਲਈ ਨਵ – ਨਿਯੁਕਤ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਆਈ.ਏ.ਐੱਸ. ਵੱਲੋਂ ਅੱਜ ਸਪੈਸ਼ਲ ਫੌਗਿੰਗ ਡਰਾਈਵ ਚਲਾਈ ਗਈ ਹੈ, ਤਾਂ ਜੋ ਸ਼ਹਿਰ ਅੰਦਰ ਫੈਲ ਰਹੇ ਡੇਂਗੂ ਦੇ ਪ੍ਰਕੋਪ ਨੂੰ ਘੱਟ ਕੀਤਾ ਜਾ ਸਕੇ । ਕਮਿਸ਼ਨਰ ਨਗਰ ਨਿਗਮ ਵੱਲੋਂ ਦੱਸਿਆ ਗਿਆ ਕਿ ਸ਼ਹਿਰ ਅੰਦਰ ਫੌਗਿੰਗ ਰੋਜ਼ਾਨਾ ਸਵੇਰੇ ਅਤੇ ਸ਼ਾਮ ਨੂੰ ਵੱਖ ਵੱਖ ਵਾਰਡਾਂ ਵਿਚ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਹੀ ਨਗਰ ਨਿਗਮ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਬਰਤਨਾਂ/ਕੂਲਰਾਂ/ਟਾਇਰਾਂ ਆਦਿ ਵਿੱਚ ਪਾਣੀ ਨਾ ਰੱਖਿਆ ਜਾਵੇ ਕਿਉਂਕਿ ਡੇਂਗੂ ਦਾ ਲਾਰਵਾ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਡੇਂਗੂ ‘ਤੇ ਕਾਬੂ ਪਾ ਲਿਆ ਜਾਵੇਗਾ।