ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੱਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਮਾਣਯੋਗ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੀ ਦਾ ਅਕਾਲ ਚਲਾਣਾ ਬਹੁਤ ਹੀ ਦੁਖਦਾਈ ਹੈ। ਉਨ੍ਹਾਂ ਨੇ ਆਪਣੇ ਜੀਵਨ ਕਾਲ ਦੌਰਾਨ ਸਿੱਖੀ ਦੇ ਪ੍ਰਚਾਰ ਲਈ ਵੱਡਾ ਯੋਗਦਾਨ ਪਾਇਆ ਅਤੇ ਮੁੱਖ ਗ੍ਰੰਥੀ ਦੀ ਸਤਿਕਾਰਤ ਪਦਵੀ ‘ਤੇ ਰਹਿੰਦਿਆਂ ਕੌਮ ਨੂੰ ਬਾਣੀ ਬਾਣੇ ਨਾਲ ਜੋੜਿਆ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਮੈਂ ਉਨ੍ਹਾਂ ਦੇ ਪਰਿਵਾਰ ਨਾਲ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।
ਮਿਤੀ ੨੬ ਨਵੰਬਰ ੨੦੨੨ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੂੰ ਸੇਵਾ ਮੁਕਤ ਹੋਏ ਸਨ। ਸਿੰਘ ਸਾਹਿਬ ਜੀ ਨੇ ਆਪਣਾ ਸਾਰਾ ਜੀਵਨ ਗੁਰਮੁੱਖਤਾਈ ਅਤੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਉੱਪਰ ਪਹਿਰਾ ਦਿੰਦਿਆਂ ਬਤੀਤ ਕੀਤਾ ਹੈ। ਉਹਨਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਪੰਥ ਸਦਾ ਯਾਦ ਰੱਖੇਗਾ।
ਉਹਨਾਂ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਅਰਦਾਸ ਕਰਦੇ ਹਨ ਕਿ ਉਹ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ।