Home » ਸਾਡੀ ਸਰਕਾਰ ਨੇ ਅਧਿਆਪਕਾਂ ਦੇ ਨਾਂ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾਇਆ – ਮੰਤਰੀ ਧਾਲੀਵਾਲ

ਸਾਡੀ ਸਰਕਾਰ ਨੇ ਅਧਿਆਪਕਾਂ ਦੇ ਨਾਂ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾਇਆ – ਮੰਤਰੀ ਧਾਲੀਵਾਲ

ਪੱਕੇ ਹੋਏ ਅਧਿਆਪਕਾਂ ਨੇ ਧਾਲੀਵਾਲ ਨੂੰ ਕੀਤਾ ਸਨਮਾਨਿਤ

by Rakha Prabh
8 views
ਅੰਮ੍ਰਿਤਸਰ, 26 ਅਗਸਤ ( ਰਣਜੀਤ ਸਿੰਘ ਮਸੌਣ ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਨੂੰ ਹਰ ਹਾਲ ਵਿੱਚ ਪੂਰਾ ਕੀਤਾ ਜਾਵੇਗਾ ਅਤੇ ਸਰਕਾਰ ਨੇ ਇਸ ਕੰਮ ਦੀ ਸ਼ੁਰੂਆਤ ਆਪਣੇ ਪਹਿਲੇ ਦਿਨ ਤੋਂ ਹੀ ਕਰ ਦਿੱਤੀ ਸੀ, ਜਿਸ ਵਿੱਚ ਬਿਜ਼ਲੀ ਮੁਆਫ਼ੀ ਦੀ ਗਰੰਟੀ, ਨੌਜ਼ਵਾਨਾਂ ਨੂੰ ਰੋਜ਼ਗਾਰ ਦੇਣਾ ਜਾਂ ਕੱਚੇ ਮੁਲਾਜਮਾਂ ਨੂੰ ਪੱਕਾ ਪੱਕਿਆਂ ਕਰਨਾ ਸ਼ਾਮਿਲ ਹੈ।
              ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਧਿਆਪਕਾਂ ਵੱਲੋਂ ਪੱਕੇ ਹੋਣ ਦੀ ਖੁਸ਼ੀ ਰੱਖੇ ਸਨਮਾਨ ਸਮਾਗਮ ਦੌਰਾਨ ਕੀਤਾ। ਅੱਜ ਕੈਬਨਿਟ ਮੰਤਰੀ ਨੂੰ ਐਸੋਸੀਏਟ ਅਧਿਆਪਕ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਅਤੇ ਸਹਾਇਕ ਅਧਿਆਪਕ ਯੂਨੀਅਨ ਵੱਲੋਂ ਅਜਨਾਲਾ ਵਿਖੇ ਵਿਸੇਸ਼ ਸਮਾਗਮ ਦੌਰਾਨ ਸਨਮਾਨ ਦਿੱਤਾ ਗਿਆ।
ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦੇ ਨਾਂ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਮਿੱਟਾ ਦਿੱਤਾ ਹੈ। ਉਨਾਂ ਕਿਹਾ ਕਿ ਇਸ ਫ਼ੈਸਲੇ ਅਨੁਸਾਰ ਅਧਿਆਪਕ ਹੁਣ ਆਪਣੇ ਆਪ ਨੂੰ ਸੁਰੱਖਿਅਤ ਮਹਿਸ਼ੂਸ ਕਰਨਗੇ ਅਤੇ ਜੇਕਰ ਅਧਿਆਪਕਾਂ ਦਾ ਭਵਿੱਖ ਸੁਰੱਖਿਅਤ ਹੈ ਤਾਂ ਹੀ ਉਹ ਵਿਦਿਆਰਥੀਆਂ ਦੀ ਕਿਸਮਤ ਬਦਲ ਸਕਦੇ ਹਨ। ਉਨਾਂ ਨੇ ਕਿਹਾ ਕਿ ਸਾਡੀ ਸਰਕਾਰ ਮੁਲਾਜਮਾਂ ਦੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ।
               ਕੈਬਨਿਟ ਮੰਤਰੀ ਨੇ ਦਸਿਆ ਕਿ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ 12710 ਠੇਕਾ ਆਧਾਰਿਤ ਅਧਿਆਪਕਾਂ ਨੂੰ ਰੈਗੂਲਰ ਨਿਯੁਕਤੀ ਪੱਤਰ ਦੇ ਕੇ ਅਧਿਆਪਕ ਵਰਗਾ ਨਾਲ ਕੀਤਾ ਗਿਆ ਵਾਅਦਾ ਪੂਰਾ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਇਸ ਨਾਲ ਅਧਿਆਪਕਾਂ ਦੀ ਤਨਖਾਹ ਵਿੱਚ ਵਾਧਾ ਹੋਵੇਗਾ। ਇਸ ਮੌਕੇ ਪੱਕੇ ਹੋਣ ਵਾਲੇ ਅਧਿਆਪਕਾਂ ਇਕ ਸੁਰ ਵਿੱਚ ਕਿਹਾ ਕਿ ਅਸੀਂ ਪੰਜਾਬ ਸਰਕਾਰ ਦੇ ਬਹੁਤ ਧੰਨਵਾਦੀ ਹਾਂ ਜਿਨਾਂ ਨੇ ਪਿਛਲੇ ਕਾਫ਼ੀ ਸਮੇਂ ਤੋਂ ਸਾਡੀ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਕੇ ਸਾਡਾ ਭਵਿੱਖ ਸੁਰੱਖਿਅਤ ਕੀਤਾ ਹੈ।

Related Articles

Leave a Comment