ਹੁਸ਼ਿਆਰਪੁਰ 26 ਅਗਸਤ ( ਤਰਸੇਮ ਦੀਵਾਨਾ )
ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜੁਆਇੰਟ ਸਕੱਤਰ ਸੰਦੀਪ ਸੈਣੀ ਨੇ ਪੰਜਾਬ ਨੇ ਇੱਕ ਪ੍ਰੈਸ ਬਿਆਨ ਰਾਹੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਦਿੱਤੀ ਗਈ ਚੇਤਾਵਨੀ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਰਾਜਪਾਲ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਆਮ ਲੋਕਾਂ ਨੇ ਵੱਡੀਆਂ ਆਸਾਂ ਨਾਲ ਭਗਵਤ ਮਾਨ ਦੀ ਅਗਵਾਈ ਹੇਠ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਗਈ ਹੈ। ਇਸ ਲਈ ਤੁਸੀਂ ਆਪ ਵੀ ਲੋਕ ਭਲਾਈ ਦੇ ਕੰਮਾਂ ਵਿੱਚ ਸਰਕਾਰ ਦਾ ਸਹਿਯੋਗ ਦਿਓ ਅਤੇ ਕੇਂਦਰ ਸਰਕਾਰ ਤੋਂ ਵੀ ਸਹਿਯੋਗ ਦਿਵਾਓ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਪਾਲ ਤੋਂ ਪੰਜਾਬ ਦੇ ਆਮ ਇਹ ਆਸ ਰੱਖਦੇ ਹਨ ਕਿ ਗਵਰਨਰ ਭਗਵੰਤ ਮਾਨ ਸਰਕਾਰ ਨੂੰ ਆਪਣੀ ਸਰਕਾਰ ਸਮਝਦੇ ਹੋਏ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕਰਨ ਲਈ ਹੋਰ ਤਾਕਤ ਬਖਸ਼ਣ। ਸੰਦੀਪ ਸੈਣੀ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਰਾਜਪਾਲ ਨੂੰ ਇਹ ਤਾਂ ਪਤਾ ਹੈ ਕਿ ਸੰਵਿਧਾਨ ਦੀ ਧਾਰਾ 356 ਅਤੇ 124 ਦੀ ਵਿਵਸਥਾ ਨਾਲ ਉਹ ਪੰਜਾਬ ਵਿਚ ਰਾਸ਼ਟਰਪਤੀ ਰਾਜ ਲਗਾਉਣ ਦੀ ਸਿਫ਼ਾਰਸ਼ ਕਰ ਸਕਦੇ ਹਨ, ਪਰ ਰਾਜਪਾਲ ਨੂੰ ਵੀ ਸੰਵਿਧਾਨ ਦੇ ਉਸ ਹਿੱਸੇ ਵੱਲ ਧਿਆਨ ਦੇਣਾ ਚਾਹੀਦਾ ਹੈ, ਤਾਂ ਜੋ ਪੰਜਾਬ ਅਤੇ ਦੇਸ਼ ਨੂੰ ਲੁੱਟਣ ਵਾਲੀਆਂ ਸਰਕਾਰਾਂ ਦੇ ਆਗੂਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਹਿਲੀ ਵਾਰ ਭਗਵੰਤ ਮਾਨ ਵਰਗਾ ਮੁੱਖ ਮੰਤਰੀ ਮਿਲਿਆ ਹੈ, ਜੋ ਆਪਣਾ ਹਰ ਕੰਮ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਕਰ ਰਿਹਾ ਹੈ। ਉਨ੍ਹਾਂ ਦੇ ਚੱਲ ਰਹੇ ਕੰਮਾਂ ਵਿੱਚ ਗਵਰਨਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਜੇ ਵਰਮਾ, ਖੁਸ਼ੀ ਰਾਮ ਧੀਮਾਨ, ਤਰੁਣ ਗੁਪਤਾ, ਸਤੀਸ਼ ਕੁਮਾਰ, ਅਸ਼ੀਸ਼ ਕੁਮਾਰ ਆਦਿ ਹਾਜ਼ਰ ਸਨ।
ਫੋਟੋ : ਅਜ਼ਮੇਰ