ਅੰਮ੍ਰਿਤਸਰ 27 ਅਗਸਤ ( ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਕੌਮੀ ਘੱਟ ਗਿਣਤੀ ਕਮਿਸ਼ਨਰ ਦੇ ਸਲਾਹਕਾਰ ਤੇ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪਰਿਵਾਰ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਸਿੰਘ ਸਾਹਿਬ ਦੇ ਚਲਾਣੇ ਨੂੰ ਪੂਰੇ ਵਿਸ਼ਵ ਦੀਆਂ ਸੰਗਤਾਂ ਅਤੇ ਪੰਥ ਲਈ ਵੱਡਾ ਘਾਟਾ ਕਰਾਰ ਦਿੱਤਾ। ਸਿੱਖੀ ਦੀਆਂ ਕਦਰਾਂ-ਕੀਮਤਾਂ ਨਾਲ ਲਬਰੇਜ਼ ਉਹ ਇਕ ਸਿਧਾਂਤਕ ਪੁਰਸ਼ ਸਨ ਜਿਨ੍ਹਾਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੋੜਿਆ ਅਤੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈਆਂ ਗਈਆਂ ਪੰਥਕ ਸੇਵਾਵਾਂ ਨਵੀਂ ਪੀੜੀ ਲਈ ਪ੍ਰੇਰਨਾ ਸਰੋਤ ਹਨ।