Home » ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਮਸ਼ਾਲ ਮਾਰਚ ਦਾ ਸ਼ਾਨਦਾਰ ਸਵਾਗਤ ਖੇਡਾਂ ਵਤਨ ਪੰਜਾਬ ਦੀਆਂ-2 ਤਹਿਤ ਖਿਡਾਰੀਆਂ ਨੂੰ ਵਧ ਚੜ੍ਹ ਕੇ ਰਜਿਸਟਰੇਸ਼ਨ ਕਰਵਾਉਣ ਦਾ ਦਿੱਤਾ ਸੱਦਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਕਈ ਚੇਅਰਮੈਨ ਤੇ ਹੋਰ ਸ਼ਖ਼ਸੀਅਤਾਂ ਵੀ ਹੋਈਆਂ ਸਵਾਗਤੀ ਸਮਾਰੋਹ ਵਿੱਚ ਸ਼ਾਮਲ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਪਦਮ ਸ੍ਰੀ ਸੁਨੀਤਾ ਰਾਣੀ, ਪਲਵਿੰਦਰ ਸਿੰਘ ਚੀਮਾ ਤੇ ਨਵਰੀਤ ਸਿੰਘ ਵਿਰਕ ਵੀ ਹੋਏ ਸ਼ਾਮਲ

ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸੰਗਰੂਰ ਵਿਖੇ ਮਸ਼ਾਲ ਮਾਰਚ ਦਾ ਸ਼ਾਨਦਾਰ ਸਵਾਗਤ ਖੇਡਾਂ ਵਤਨ ਪੰਜਾਬ ਦੀਆਂ-2 ਤਹਿਤ ਖਿਡਾਰੀਆਂ ਨੂੰ ਵਧ ਚੜ੍ਹ ਕੇ ਰਜਿਸਟਰੇਸ਼ਨ ਕਰਵਾਉਣ ਦਾ ਦਿੱਤਾ ਸੱਦਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਕਈ ਚੇਅਰਮੈਨ ਤੇ ਹੋਰ ਸ਼ਖ਼ਸੀਅਤਾਂ ਵੀ ਹੋਈਆਂ ਸਵਾਗਤੀ ਸਮਾਰੋਹ ਵਿੱਚ ਸ਼ਾਮਲ ਕੌਮਾਂਤਰੀ ਪੱਧਰ ਤੇ ਨਾਮਣਾ ਖੱਟਣ ਵਾਲੇ ਪਦਮ ਸ੍ਰੀ ਸੁਨੀਤਾ ਰਾਣੀ, ਪਲਵਿੰਦਰ ਸਿੰਘ ਚੀਮਾ ਤੇ ਨਵਰੀਤ ਸਿੰਘ ਵਿਰਕ ਵੀ ਹੋਏ ਸ਼ਾਮਲ

by Rakha Prabh
48 views
ਦਲਜੀਤ ਕੌਰ
ਸੰਗਰੂਰ, 27 ਅਗਸਤ, 2023: ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸੰਗਰੂਰ ਵਿਖੇ ਪੁੱਜੀ ਮਸ਼ਾਲ ਮਾਰਚ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ, ਸਿਆਸਤਦਾਨਾਂ ਤੇ ਖੇਡ ਪ੍ਰੇਮੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਸਾਡੇ ਹੋਣਹਾਰ ਖਿਡਾਰੀ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ ਤੇ ਹੋਣ ਵਾਲੇ ਵੱਖ ਵੱਖ ਖੇਡ ਮੁਕਾਬਲਿਆਂ ਲਈ ਆਪਣੀ ਰਜਿਸਟਰੇਸ਼ਨ ਕਰਵਾ ਕੇ ਆਪਣੇ ਖੇਡ ਹੁਨਰ ਦਾ ਸ਼ਾਨਦਾਰ ਪ੍ਰਗਟਾਵਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜਿੰਨੇ ਜੋਸ਼ ਤੇ ਉਤਸ਼ਾਹ ਨਾਲ ਸੰਗਰੂਰ ਜ਼ਿਲ੍ਹੇ ਦੇ ਖਿਡਾਰੀਆਂ ਨੇ ਪਿਛਲੇ ਸਾਲ ਹੋਈਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਮੁਕਾਬਲਿਆ ਵਿੱਚ ਆਪਣੇ ਹੁਨਰ ਦਾ ਲੋਹਾ ਮਨਵਾਇਆ ਸੀ ਇਸ ਵਾਰ ਉਸ ਤੋਂ ਵੀ ਵੱਧ ਉਤਸ਼ਾਹ ਨਾਲ ਹਿੱਸਾ ਲੈਣ ਦੀ ਲੋੜ ਹੈ ਤਾਂ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਜੋ ਸੁਪਨਾ ਲਿਆ ਗਿਆ ਹੈ ਉਸ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਜੋਸ਼ੋ ਖਰੋਸ਼ ਨਾਲ ਅਮਲੀ ਜਾਮਾ ਪਹਿਨਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਕਰਦਿਆਂ ਕਿਹਾ ਕਿ ਸੰਗਰੂਰ ਦੇ ਖਿਡਾਰੀਆਂ ਦੀ ਹਿੰਮਤ ਤੇ ਸਾਨੂੰ ਸਾਰਿਆਂ ਨੂੰ ਮਾਣ ਹੈ ਅਤੇ ਸਾਡੇ ਅਨੁਭਵੀ ਖਿਡਾਰੀਆਂ ਤੋਂ ਇਹ ਉਮੀਦ ਹੈ ਕਿ ਉਹ ਆਪਣੇ ਅਭਿਆਸ ਤੇ ਖੇਡ ਪ੍ਰਤਿਭਾ ਨਾਲ ਇਨ੍ਹਾਂ ਖੇਡਾਂ ਵਿੱਚ ਵੀ ਮੋਹਰੀ ਸਥਾਨ ਹਾਸਲ ਕਰਨਗੇ।ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਕੌਮਾਂਤਰੀ ਪੱਧਰ ਤੇ ਖੇਡਾਂ ਵਿੱਚ ਨਾਮਣਾ ਖੱਟਣ ਵਾਲੇ ਖਿਡਾਰੀਆਂ ਅਰਜੁਨਾ ਐਵਾਰਡੀ ਪਦਮ ਸ਼੍ਰੀ ਸੁਨੀਤਾ ਰਾਣੀ (ਅਥਲੀਟ), ਲੋਂਗ ਜੰਪ ਦੇ ਕੌਮੀ ਚੈਂਪੀਅਨ ਨਵਰੀਤ ਸਿੰਘ ਵਿਰਕ ਅਤੇ ਏਸ਼ੀਅਨ ਖੇਡਾਂ ਵਿੱਚ ਕੁਸ਼ਤੀ ਵਿੱਚ ਮੱਲਾਂ ਮਾਰਨ ਵਾਲੇ ਪਲਵਿੰਦਰ ਸਿੰਘ ਚੀਮਾ ਨੂੰ ਮਸ਼ਾਲ ਸੌਪੀ ਗਈ ਜਿਨ੍ਹਾਂ ਦੀ ਅਗਵਾਈ ਹੇਠ ਖਿਡਾਰੀਆਂ ਦਾ ਵੱਡਾ ਕਾਫ਼ਲਾ ਸੰਗਰੂਰ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚੋਂ ਜਾਗਰੂਕਤਾ ਲਈ ਲੰਘਿਆ। ਅੱਗਿਓਂ ਇਹ ਮਸ਼ਾਲ ਮਾਰਚ ਸੁਨਾਮ ਹੋ ਕੇ ਜ਼ਿਲ੍ਹਾ ਮਾਨਸਾ ਲਈ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਸੰਗਰੂਰ ਸ਼ਹਿਰ ਵਿੱਚ ਮਸ਼ਾਲ ਮਾਰਚ ਦੇ ਪੁੱਜਣ ਤੋਂ ਪਹਿਲਾਂ ਚੰਨੋ ਵਿਖੇ ਐਸ ਡੀ ਐਮ ਭਵਾਨੀਗੜ ਵਿਨੀਤ ਕੁਮਾਰ ਵੱਲੋ ਇਸ ਮਸ਼ਾਲ ਮਾਰਚ ਦਾ ਸੰਗਰੂਰ ਜ਼ਿਲੇ ਵਿੱਚ ਆਮਦ ਤੇ ਨਿੱਘਾ ਸਵਾਗਤ ਕੀਤਾ ਗਿਆ।
ਮਸ਼ਾਲ ਮਾਰਚ ਦਾ ਸਵਾਗਤ ਕਰਨ ਵਾਲਿਆਂ ਵਿੱਚ ਐਸ ਐਸ ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਐਸ.ਡੀ.ਐਮ ਨਵਰੀਤ ਕੌਰ ਸੇਖੋਂ, ਚੇਅਰਮੈਨ ਮੀਡੀਅਮ ਤੇ ਸਮਾਲ ਸਕੇਲ ਇੰਡਸਟਰੀਜ਼ ਦਲਬੀਰ ਸਿੰਘ ਢਿੱਲੋਂ, ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਅਸ਼ੋਕ ਕੁਮਾਰ ਲੱਖਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਹਰਪ੍ਰੀਤ ਸਿੰਘ ਪੀਤੂ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ, ਸੀਨੀਅਰ ਆਗੂ ਮਨਦੀਪ ਸਿੰਘ ਲੱਖੇਵਾਲ, ਵਿੱਤ ਮੰਤਰੀ ਦੇ ਓ.ਐਸ.ਡੀ ਤਪਿੰਦਰ ਸਿੰਘ ਸੋਹੀ, ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ ਅਵਤਾਰ ਸਿੰਘ ਈਲਵਾਲ, ਚੇਅਰਮੈਨ ਮਾਰਕੀਟ ਕਮੇਟੀ ਧੂਰੀ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ ਵੀ ਸ਼ਾਮਲ ਸਨ।

Related Articles

Leave a Comment