Home » ਮਨੁੱਖੀ ਅਧਿਕਾਰ ਮੰਚ ਨੇ ਬੇਰੁਜ਼ਗਾਰੀ ਨੂੰ ਲੈ ਕੇ ਕੀਤੀ ਕਰਨਾਲ ਹਰਿਆਣਾ ਵਿਖੇ ਵਿਸ਼ੇਸ਼ ਮੀਟਿੰਗ – ਡਾਕਟਰ ਖੇੜਾ

ਮਨੁੱਖੀ ਅਧਿਕਾਰ ਮੰਚ ਨੇ ਬੇਰੁਜ਼ਗਾਰੀ ਨੂੰ ਲੈ ਕੇ ਕੀਤੀ ਕਰਨਾਲ ਹਰਿਆਣਾ ਵਿਖੇ ਵਿਸ਼ੇਸ਼ ਮੀਟਿੰਗ – ਡਾਕਟਰ ਖੇੜਾ

by Rakha Prabh
60 views
ਕਰਨਾਲਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਹਰਿਆਣਾ ਟੂਰੈਸ਼ਟ ਕਾਰਪੋਰੇਸ਼ਨ ਵਿਖੇ ਕੌਮੀ ਉਪ ਚੇਅਰਮੈਨ ਮਨੇਸ ਯਾਦਵ ਦੀ ਪ੍ਰਧਾਨਗੀ ਹੇਠ ਕਰਵਾਈ ਗਈ । ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ,ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਕੌਮੀ ਚੇਅਰਪਰਸਨ ਇਸਤਰੀ ਵਿੰਗ ਸੀਮਾ ਸ਼ਰਮਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਯੂਥ ਵਰਗ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਸੋਮਿਆਂ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੈਡਮ ਸ਼ਰਮਾ ਨੇ ਬੋਲਦਿਆਂ ਕਿਹਾ ਕਿ ਸਰਕਾਰੀ ਸੈਕਟਰ ਨਾਲੋਂ ਪ੍ਰਾਈਵੇਟ ਸੈਕਟਰ ਵਿੱਚ ਵਧੇਰੇ ਰੋਜ਼ਗਾਰ ਮਹੁੱਈਆ ਕਰਵਾਇਆ ਜਾ ਸਕਦਾ ਹੈ ਪ੍ਰੰਤੂ ਨੌਜਵਾਨ ਵਰਗ ਵਿੱਚ ਹੱਥੀ ਕੰਮ ਕਰਨ ਦੀ ਸਮਰੱਥਾ ਹੋਵੇ। ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਾਡਾ ਪੜਿਆ ਲਿਖਿਆ ਨੌਜਵਾਨ ਵਰਗ ਦੇਸ਼ ਨੂੰ ਛੱਡ ਕੇ ਬਾਹਰਲੇ ਦੇਸ਼ਾਂ ਵਿੱਚ ਧੱਕੇ ਖਾਣੇ ਪਸੰਦ ਕਰਦੇ ਹਨ ਉਨ੍ਹਾਂ ਦੀ ਜਗ੍ਹਾ ਆਪਣੇ ਦੇਸ਼ ਵਿੱਚ ਹੱਥੀ ਕੰਮ ਕਰਨਾ ਪਸੰਦ ਨਹੀ ਕਰਦੇ। ਸਰਕਾਰ ਵੱਲੋਂ ਨਵੀਆਂ ਨੀਤੀਆਂ ਨੂੰ ਅਪਣਾ ਕੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾ ਸਕਦੇ ਹਨ।ਇਸ ਸਬੰਧੀ ਠੋਸ ਕਦਮ ਚੁੱਕਣ ਲਈ ਜਲਦੀ ਹੀ ਅਗਲੀ ਮੀਟਿੰਗ ਕੀਤੀ ਜਾਵੇਗੀ। ਹੋਰਨਾਂ ਤੋਂ ਇਲਾਵਾ ਸੰਦੀਪ ਕੁਮਾਰ ਸ਼ਰਮਾ, ਅਸ਼ਵਨੀ ਕੁਮਾਰ ਰਾਏ, ਅਵੀਨਾਸ਼ ਗੁਪਤਾ, ਵਰਿੰਦਰ ਕੁਮਾਰ ਸ਼ਰਮਾ, ਦਲਜੀਤ ਕੌਰ ਅਤੇ ਗੁਰਚਰਨ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

Related Articles

Leave a Comment