ਮੋਗਾ / ਬਾਘਾਪੁਰਾਣਾ (ਜੀ ਐਸ ਸਿੱਧੂ) :- ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਪਿੰਡ ਵਾਂਦਰ ਜ਼ਿਲ੍ਹਾ ਮੋਗਾ ਵਿਖੇ ਲੰਗਰ ਹਾਲ ਦਾ ਲੈਟਰ ਪਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਪੰਥਕ ਆਗੂ ਭਾਈ ਰਣਜੀਤ ਸਿੰਘ ਵਾਂਦਰ ਵਾਲਿਆਂ ਨੇ ਚੜਦੀ ਕਲਾ ਦੀ ਅਰਦਾਸ ਕੀਤੀ ਗਈ ਅਤੇ ਲੰਗਰ ਦੇ ਲੈਟਰ ਪਾਉਣ ਦਾ ਪ੍ਰਬੰਧ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਚਰਨਜੀਤ ਸਿੰਘ ਅਤੇ ਸਮੂਹ ਕਮੇਟੀ ਪਿੰਡ ਵਾਂਦਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਕੀਤਾ ਗਿਆ। ਇਸ ਮੌਕੇ ਪੰਥਕ ਆਗੂ ਭਾਈ ਰਣਜੀਤ ਸਿੰਘ ਵਾਂਦਰ ਵਾਲਿਆਂ ਨੇ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਧਰਮ ਦੇ ਕੰਮ ਵਿੱਚ ਵੱਧ ਚੜਕੇ ਹਿਸਾ ਪਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ।