ਜ਼ੀਰਾ, 29 ਅਗਸਤ ( ਗੁਰਪ੍ਰੀਤ ਸਿੰਘ ਸਿੱਧੂ ) ਥਾਣਾ ਸਿਟੀ ਜ਼ੀਰਾ ਪੁਲਿਸ ਵੱਲੋਂ 35 ਗ੍ਰਾਮ ਹੈਰੋਇਨ ਸਮੇਤ ਇੱਕ ਵਿਕਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਜਾਣਕਾਰੀ ਅਨੁਸਾਰ ਥਾਣਾ ਸਿਟੀ ਜ਼ੀਰਾ ਦੇ ਐੱਸ ਐੱਚ ਓ ਮੈਡਮ ਦੀਪਿਕਾ ਕੰਬੋਜ ਨੇ ਪੱਤਰਕਾਰਾਂ ਨੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਐੱਸ ਪੀ ਫਿਰੋਜ਼ਪੁਰ ਵੱਲੋ ਨਸ਼ਿਆਂ ਖ਼ਿਲਾਫ਼ ਵਿੱਡੀ ਹੋਈ ਮੁਹਿੰਮ ਤੇ ਤਹਿਤ ਡੀ ਐੱਸ ਪੀ ਜ਼ੀਰਾ ਦੀ ਅਗਵਾਈ ਹੇਠ ਉਸ ਵੇਲੇ ਸਫਲਤਾ ਮਿਲੀ ਜਦ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਸਮੇਤ ਪੁਲਿਸ ਪਾਰਟੀ ਗਤ ਵਾ ਚੈਕਿੰਗ ਸੁੱਕੀ ਪੁਰਸ਼ਾਂ ਦੇ ਸੰਬਧ ਵਿੱਚ ਬਾਹੱਦ ਰਕਬਾ ਗੇਟ ਨੰਬਰ 2 ਦੁਹਰਾ ਗਰਾਊਂਡ ਜੀਰਾ ਪਾਸ ਪੁੱਜੇ ਤਾਂ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ, ਜੋ ਪੁਲਿਸ ‘ ਪਾਰਟੀ ਦੇਖ ਕੇ ਘਬਰਾ ਗਿਆ ਤੇ ਮੋਕਾ ਤੋਂ ਖਿਸਕਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੁਆਰਾ ਸੁੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਗੁਰਲੀਨ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਸਨੇਰ ਰੋਡ ਜ਼ੀਰਾ ਦੱਸਿਆ ਤੇ ਉਸ ਦੀ ਤਲਾਸ਼ੀ ਦੋਰਾਨ 35 ਗ੍ਰਾਮ ਹੈਰੋਇਨ ਬਰਾਮਦ ਹੋਈ । ਉਸ ਦੇ ਖ਼ਿਲਾਫ਼ ਥਾਣਾ ਸਿਟੀ ਜੀਰਾ ਵਿਖੇ ਮਾਮਲਾ ਦਰਜ ਕਰਦੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ।