ਫਗਵਾੜਾ, 31 ਅਗਸਤ (ਸ਼ਿਵ ਕੋੜਾ) ਫਗਵਾੜਾ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਸਬੰਧੀ ਨਗਰ ਨਿਗਮ ਦੀ ਹੈਲਥ ਸ਼ਾਖਾ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਪੱਤਰਕਾਰਾਂ ਨਾਲ ਗੱਲ—ਬਾਤ ਦੌਰਾਨ ਸ਼੍ਰੀ ਪੰਚਾਲ ਨੇ ਕਿਹਾ ਕਿ ਫਗਵਾੜਾ ਸ਼ਹਿਰ ਅੰਦਰ ਸਫ਼ਾਈ ਦੇ ਕੰਮ ਲਈ ਫਗਵਾੜਾ ਨਾਗਰਿਕਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਫਗਵਾੜਾ ਸ਼ਹਿਰ ਅੰਦਰ ਸਫ਼ਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਇਆ ਜਾਵੇ, ਜਿਸ ਸਬੰਧੀ ਨਗਰ ਨਿਗਮ ਵੱਲੋਂ ਟੀਮਾਂ ਬਣਾ ਕੇ ਸਫ਼ਾਈ ਵਿਵਸਥਾ/ਡੋਰ ਟੂ ਡੋਰ ਕੁਲੈਕਸ਼ਨ ਕੀਤੀ ਜਾ ਰਹੀ ਹੈ। ਸ਼੍ਰੀ ਪੰਚਾਲ ਵੱਲੋਂ ਫਗਵਾੜਾ ਨਾਗਰਿਕਾਂ ਦੇ ਅਹਿਮ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਬਹੁਤ ਸਾਰੇ ਸ਼ਹਿਰ ਵਾਸੀ ਘਰਾਂ ਵਿੱਚ ਹੀ ਗਿੱਲੇ-ਸੁੱਕੇ ਕੂੜੇ ਨੂੰ ਅਲੱਗ-ਅਲੱਗ ਕਰ ਰਹੇ ਹਨ, ਜਿਸ ਨਾਲ ਸਫ਼ਾਈ ਵਿਵਸਥਾ ਵਿੱਚ ਸੁਧਾਰ ਆ ਰਿਹਾ ਹੈ। ਉਨ੍ਹਾਂ ਸ਼ਹਿਰਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਅੰਦਰ ਸਫਾਈ ਵਿਵਸਥਾ ਨੂੰ ਹੋਰ ਬੇਹਤਰ ਬਣਾਉਣ ਲਈ ਨਗਰ ਨਿਗਮ ਵੱਲੋਂ ਢੁੱਕਵੇਂ ਯਤਨ ਕੀਤੇ ਜਾ ਰਹੇ ਹਨ ਅਤੇ ਇਸੇ ਲੜੀ ਵਿੱਚ ਨਗਰ ਨਿਗਮ ਵੱਲੋਂ ਅੱਜ ਤੋਂ ਇੱਕ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਤੇ ਸਫ਼ਾਈ ਅਤੇ ਸਵੱਛਤਾ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਅੱਜ ਇਸ ਮੁਹਿੰਮ ਤਹਿਤ ਅਰਬਨ ਅਸਟੇਟ ਨਜ਼ਦੀਕ ਚਾਚੋਕੀ ਪੁਆਇੰਟ ਤੇ ਸਫ਼ਾਈ ਕਰਵਾਈ ਗਈ।
ਕਮਿਸ਼ਨਰ ਵਲੋਂ ਸ਼ਹਿਰ ‘ਚ ਸਾਫ ਸਫਾਈ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
previous post