Home » ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

ਪੰਜਾਬ ਸਰਕਾਰ ਨੇ ਵਾਪਸ ਲਿਆ ਪੰਚਾਇਤਾਂ ਭੰਗ ਕਰਨ ਦਾ ਫੈਸਲਾ

by Rakha Prabh
89 views

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਫੈਸਲੇ ਤੋਂ ਬਾਅਦ ਪੰਚਾਇਤਾਂ ਮੁੜ ਬਹਾਲ ਕਰ ਦਿੱਤੀਆਂ ਗਈਆਂ ਹਨ। ਇਸ ਬਾਰੇ ਪੰਜਾਬ ਸਰਕਾਰ ਇੱਕ ਜਾਂ 2 ਦਿਨਾਂ ਵਿੱਚ ਨੋਟੀਫਿਕੇਸ਼ਨ ਜਾਰੀ ਕਰ ਕੇ ਫੈਸਲਾ ਵਾਪਸ ਲਵੇਗੀ । ਇਸ ਸਬੰਧੀ ਸਾਰੀ ਜਾਣਕਾਰੀ ਪੰਜਾਬ ਦੇ AG ਨੇ ਚੀਫ ਜਸਟਿਸ ਦੀ ਕੋਰਟ ਦੀ ਸੁਣਵਾਈ ਦੌਰਾਨ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 10 ਅਗਸਤ ਨੂੰ ਸਾਰਿਆਂ ਪੰਚਾਇਤਾਂ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਇਸ ਫੈਸਲੇ ਨੂੰ ਲੋਕਾਂ ਦੇ ਹਿੱਤ ਵਿੱਚ ਦੱਸਿਆ ਗਿਆ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਜਿਸ ਕਾਰਨ ਸਰਕਾਰ ਦੇ ਇਸ ਫੈਸਲੇ ਦੇ ਖ਼ਿਲਾਫ਼ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰ ਕੇ ਇਸ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਸੀ । ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 10 ਅਗਸਤ ਦਾ ਨੋਟੀਫਿਕੇਸ਼ਨ ਪੂਰੀ ਤਰ੍ਹਾਂ ਨਾਜਾਇਜ਼, ਮਨਮਰਜ਼ੀ ਵਾਲਾ ਤੇ ਕੁਦਰਤੀ ਨਿਆਂ ਦੇ ਸਿਧਾਂਤ ਦੇ ਖ਼ਿਲਾਫ਼ ਹੈ ।

Related Articles

Leave a Comment