ਦਲਜੀਤ ਕੌਰ
ਧੂਰੀ, 31 ਅਗਸਤ, 2023: ਰੋਟਰੀ ਕਲੱਬ ਧੂਰੀ ਵੱਲੋਂ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਪੜ੍ਹਨ ਲਈ ਗਰੀਬ ਪਰਿਵਾਰਾਂ ਨਾਲ ਸਬੰਧਤ 9 ਵਿਦਿਆਰਥੀਆਂ ਦੇ ਦਾਖ਼ਲੇ ਲਈ 68,850/- ਰੁਪਏ ਦਾ ਚੈੱਕ ਕਾਲਜ ਪ੍ਰਿੰਸੀਪਲ ਨੂੰ ਕਲੱਬ ਦੇ ਪ੍ਰਧਾਨ ਸ੍ਰੀ ਮੱਖਣ ਲਾਲ ਗਰਗ ਵੱਲੋਂ ਭੇਟ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਕਾਲਜ ਪ੍ਰਿੰਸੀਪਲ ਡਾ. ਪਰਮਜੀਤ ਕੌਰ ਨੇ ਕਿਹਾ ਕਿ ਇਹਨਾਂ 9 ਵਿਦਿਆਰਥੀਆਂ ਵਿੱਚ 2 ਵਿਦਿਆਰਥੀ ਐੱਮ.ਏ., ਐੱਮ.ਕਾਮ ਅਤੇ 7 ਵਿਦਿਆਰਥੀ ਗ੍ਰੈਜੂਏਸ਼ਨ ਕਰਨ ਲਈ ਦਾਖਲ ਹੋਏ ਹਨ।
ਰੋਟਰੀ ਕਲੱਬ ਧੂਰੀ ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਉਹ ਕਾਲਜ ਵਿੱਚ ਪੜ੍ਹਦੇ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਪੈਸੇ ਪੱਖੋਂ ਨਹੀਂ ਰੁਕਣ ਦੇਣਗੇ। ਉਹ ਆਪਣੇ ਇਲਾਕੇ ਦੇ ਵਿਦਿਆਰਥੀਆਂ ਦੀ ਪੜ੍ਹਾਈ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਇਸ ਸਮੇਂ ਕਾਲਜ ਪ੍ਰਿੰਸੀਪਲ ਨੇ ਰੋਟਰੀ ਕਲੱਬ ਧੂਰੀ ਦਾ ਵਿਸ਼ੇਸ਼ ਧੰਨਵਾਦ ਕੀਤਾ।
ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰ ਸ੍ਰ ਸੀ.ਐੱਸ. ਮੁਸਾਫਿਰ, ਸ੍ਰੀ ਹੁਕਮ ਚੰਦ ਸਿੰਗਲਾ ਅਤੇ ਸਾਇੰਸ ਵਿਭਾਗ ਦੇ ਕੋਆਰਡੀਨੇਟਰ ਡਾ. ਅਸ਼ੋਕ ਕੁਮਾਰ ਅਤੇ ਕਾਮਰਸ ਵਿਭਾਗ ਦੇ ਕੋਆਰਡੀਨੇਟਰ ਡਾ. ਹਰਵਿੰਦਰ ਸਿੰਘ ਮੌਜੂਦ ਸਨ।