ਕੋਟ ਈਸੇ ਖਾਂ-1 ਸਤੰਬਰ ਗੁਰਪ੍ਰੀਤ ਸਿੰਘ ਸਿੱਧੂ
– ਪਾਥਵੇਜ਼ ਗਲੋਬਲ ਸਕੂਲ ਕੋਟ ਈਸੇ ਖਾਂ ਜੋ ਇਲਾਕੇ ਦਾ ਨਾਮਵਾਰ ਆਈ ਸੀ ਐਸ ਈ ਦਿੱਲੀ ਬੋਰਡ ਤੋ ਮਾਨਤਾ ਪ੍ਰਾਪਤ ਸਕੂਲ ਹੈ ਅਤੇ ਆਪਣੇ ਬੱਚਿਆ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ, ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਬੱਚਿਆਂ ਵੱਲੋ ਪਾਵਨ ਗੁਰਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਸਕੂਲ ਦੇ ਅਧਿਆਪਕ ਪਵਨਜੀਤ ਕੌਰ ਨੇ ਆਪਣੀ ਸਪੀਚ ਰਾਹੀਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਇਸ ਪਾਵਨ ਗ੍ਰੰਥ ਦਾ ਸੰਕਲਪ ਤੇ ਸੰਪਾਦਨ ਸਰਬ ਗੁਣ ਸੰਪਨ ਸਖਸ਼ੀਅਤ ਬਾਣੀ ਦੇ ਬਹੁਤ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ਈਸਵੀ ਵਿੱਚ ਰਾਮਸਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੰਢੇ ਬੈਠ ਕੇ ਸੰਪੂਰਨ ਕੀਤਾ ਸੀ। ਇਸ ਪਾਵਨ ਗਰੰਥ ਦਾ ਪਹਿਲਾ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਬਾਬਾ ਬੁੱਢਾ ਜੀ ਦੁਆਰਾ ਕੀਤਾ ਗਿਆ। ਸਕੂਲ ਵਿੱਚ ਇਸ ਮੌਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੁਆਰਾ ਜਪੁਜੀ ਸਾਹਿਬ, ਚੌਪਈ ਸਾਹਿਬ, ਸੁਖਮਨੀ ਸਾਹਿਬ ਤੇ ਅਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਦੇਗ ਵਰਤਾਈ ਗਈ। ਇਸ ਮੌਕੇ ਸਕੂਲ ਦੇ ਮਾਣਯੋਗ ਪ੍ਰਿੰਸੀਪਲ ਸ. ਹਰਵੰਤ ਸਿੰਘ, ਸਕੂਲ ਦੇ ਕਮੇਟੀ ਮੈਂਬਰ ਮਾਨਯੋਗ ਚੇਅਰਮੈਨ ਸ. ਸੁਰਜੀਤ ਸਿੰਘ ਸਿੱਧੂ, ਪ੍ਰੈਜੀਡੈਂਟ ਡਾ. ਅਨਿਲਜੀਤ ਕੰਬੋਜ਼, ਵਾਈਸ-ਚੇਅਰਮੈਨ ਸ. ਅਵਤਾਰ ਸਿੰਘ ਸੋਂਧ ਨੇ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਪਾਵਨ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੰਦਿਆਂ ਕਿਹਾ ਗੁਰੂ ਜੀ ਦੇ ਦਿੱਤੇ ਹੋਏ ਮਾਰਗ ਤੇ ਚੱਲਣਾ ਚਾਹੀਦਾ ਹੈ। ਤੇ ਇੱਕ ਆਦਰਸ਼ ਜੀਵਨ ਜਿਊਣ ਦੀ ਪ੍ਰੇਰਨਾ ਦਿੱਤੀ।