Home » ਮਹਾਰਾਸ਼ਟਰ: ਗੋਲੀਆਂ ਮਾਰ ਕੇ ਪਤਨੀ ਦੀ ਹੱਤਿਆ ਕਰਨ ਤੋਂ ਤੁਰੰਤ ਬਾਅਦ ਪਤੀ ਦੀ ਦਿਲ ਦੇ ਦੌਰੇ ਕਾਰਨ ਮੌਤ

ਮਹਾਰਾਸ਼ਟਰ: ਗੋਲੀਆਂ ਮਾਰ ਕੇ ਪਤਨੀ ਦੀ ਹੱਤਿਆ ਕਰਨ ਤੋਂ ਤੁਰੰਤ ਬਾਅਦ ਪਤੀ ਦੀ ਦਿਲ ਦੇ ਦੌਰੇ ਕਾਰਨ ਮੌਤ

by Rakha Prabh
75 views

 

ਠਾਣੇ,2 ਸਤੰਬਰ

ਮਹਾਰਾਸ਼ਟਰ ਦੇ ਠਾਣੇ ਸ਼ਹਿਰ ਵਿੱਚ 56 ਸਾਲਾ ਵਿਅਕਤੀ ਨੇ ਕਥਿਤ ਤੌਰ ’ਤੇ ਆਪਣੀ ਪਤਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਪਰ ਇਸ ਤੋਂ ਤੁਰੰਤ ਬਾਅਦ ਹੀ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਵੀ ਮੌਤ ਹੋ ਗਈ। ਇਹ ਘਟਨਾ ਕਲਵਾ ਦੇ ਕੁੰਭਾਰ ਅਲੀ ‘ਚ ਸਥਿਤ ਯਸ਼ਵੰਤ ਨਿਵਾਸ ਬਿਲਡਿੰਗ ‘ਚ ਸ਼ੁੱਕਰਵਾਰ ਰਾਤ ਕਰੀਬ 10.15 ਵਜੇ ਵਾਪਰੀ। ਪੁਲੀਸ ਨੇ ਦੱਸਿਆ ਕਿ ਪੀੜਤਾਂ ਦੀ ਪਛਾਣ ਦਲੀਪ ਸਾਲਵੀ ਅਤੇ ਉਸ ਦੀ 51 ਸਾਲਾ ਪਤਨੀ ਪ੍ਰਮਿਲਾ ਵਜੋਂ ਹੋਈ ਹੈ। ਸ਼ੁੱਕਰਵਾਰ ਰਾਤ ਨੂੰ ਸਲਵੀ ਦੇ ਘਰ ਪਰਤਣ ਤੋਂ ਤੁਰੰਤ ਬਾਅਦ ਪਤੀ ਪਤਨੀ ਵਿਚਾਲੇ ਝਗੜਾ ਹੋ ਗਿਆ। ਗੁੱਸੇ ਵਿਚ ਆ ਕੇ ਪਤੀ ਨੇ ਆਪਣਾ ਰਿਵਾਲਵਰ ਕੱਢ ਕੇ ਆਪਣੀ ਪਤਨੀ ‘ਤੇ ਦੋ ਗੋਲੀਆਂ ਚਲਾ ਦਿੱਤੀਆਂ, ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਤੋਂ ਤੁਰੰਤ ਬਾਅਦ ਸਾਲਵੀ ਜ਼ਮੀਨ ‘ਤੇ ਡਿੱਗ ਗਿਆ ਅਤੇ  ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕਰਕੇ ਲਾਸ਼ਾਂ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।

Related Articles

Leave a Comment