ਸਿੰਗਾਪੁਰ, 2 ਸਤੰਬਰ
ਭਾਰਤੀ ਮੂਲ ਦੇ ਅਰਥ ਸ਼ਾਸਤਰੀ ਥਰਮਨ ਸ਼ਨਮੁਗਰਤਨਮ ਨੇ ਸਿੰਗਾਪੁਰ ਦੀ ਰਾਸ਼ਟਰਪਤੀ ਚੋਣ ਜਿੱਤੀ ਲਈ ਹੈ। ਉਨ੍ਹਾਂ ਨੇ 70 ਫੀਸਦੀ ਤੋਂ ਵੱਧ ਵੋਟਾਂ ਹਾਸਲ ਕਰਕੇ ਇਹ ਜਿੱਤ ਹਾਸਲ ਕੀਤੀ। ਸਿੰਗਾਪੁਰ ਦੇ ਰਾਸ਼ਟਰਪਤੀ ਦੇ ਅਹੁਦੇ ਤੱਕ ਪਹੁੰਚਣ ਵਾਲੇ ਉਹ ਭਾਰਤੀ ਮੂਲ ਦੇ ਦੂਜੇ ਰਾਸ਼ਟਰਪਤੀ ਹਨ। ਇਸ ਤੋਂ ਪਹਿਲਾਂ ਉਹ ਸਿਵਲ ਸਰਵਿਸ ਵਜੋਂ ਵੀ ਕੰਮ ਕਰ ਚੁੱਕੇ ਹਨ।