ਚੰਡੀਗੜ੍ਹ, 2 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਟਵਾਰੀ ਦੀਆਂ ਖਾਲ੍ਹੀ ਆਸਾਮੀਆਂ ਨੂੰ ਭਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪਟਵਾਰੀਆਂ ਦੀਆਂ 586 ਆਸਾਮੀਆਂ ਭਰੇਗੀ। ਇਸ ਦੇ ਨਾਲ ਹੀ ਪਟਵਾਰੀਆਂ ਦੀ ਹਾਜ਼ਰੀ ਬਾਇਓਮੈਟ੍ਰਿਕ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਆਨਲਾਈਨ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਜਲਦ ਹੀ 741 ਪਟਵਾਰੀ ਟਰੇਨਿੰਗ ਖਤਮ ਕਰਕੇ ਵਾਪਸ ਆ ਜਾਣਗੇ ਅਤੇ 710 ਪਟਵਾਰੀਆਂ ਨੂੰ ਜਲਦ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਟਵਾਰੀਆਂ ਦੀਆਂ ਖਾਲੀ ਆਸਾਮੀਆਂ ਨੂੰ ਜਲਦ ਭਰਿਆ ਜਾਵੇਗਾ।