ਸ਼ਾਹਪੁਰ ਕੰਢੀ ਰਣਜੀਤ ਸਾਗਰ ਡੈਮ . ਸੁਖਵਿੰਦਰ ਸੈਣੀ. ਹਲਕਾ ਸੁਜਾਨਪੁਰ ਦੇ ਹਲਕਾ ਇੰਚਾਰਜ ਠਾਕੁਰ ਅਮਿੰਤ ਸਿੰਘ ਮੰਟੂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਇਲਾਨੇ ਜਾਣ ਤੇ ਆਮ ਆਦਮੀ ਪਾਰਟੀ ਵਰਕਰਾਂ ਵੱਲੋਂ ਪਠਾਨਕੋਟ ਵਿਖੇ ਖਾਸ ਪ੍ਰੋਗਰਾਮ ਕਰਵਾਇਆ ਗਿਆ! ਜਿਸਦੇ ਮੁੱਖ ਮਹਿਮਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਰਹੇ! ਪ੍ਰੋਗਰਾਮ ਵਿੱਚ ਪਹੁੰਚੇ ਹੋਏ ਵੱਖ ਵੱਖ ਸੀਨੀਅਰ ਆਗੂਆਂ ਨੇ ਅਮਿੰਤ ਮੰਟੂ ਨੂੰ ਫੁੱਲਾਂ ਦੇ ਹਾਰ ਪਹਿਨਾਏ ਅਤੇ ਵਧਾਈ ਦਿੱਤੀ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂ ਚੱਕ ਦਾ ਵੀ ਭਰਮਾਂ ਸਵਾਗਤ ਕੀਤਾ ਗਿਆ! ਇਸ ਮੌਕੇ ਤੇ ਭਾਰੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸੀਨੀਅ ਆਗੂ ਹਾਜਰ ਸਨ