Home » 32 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦਾ ਕੀਤਾ ਜਾਵੇਗਾ ਕਾਇਆ ਕਲਪ-ਮੰਤਰੀ ਧਾਲੀਵਾਲ

32 ਕਰੋੜ ਰੁਪਏ ਦੀ ਲਾਗਤ ਨਾਲ ਨਗਰ ਪੰਚਾਇਤ ਅਜਨਾਲਾ ਅਤੇ ਨਗਰ ਕੌਂਸਲ ਰਮਦਾਸ ਦਾ ਕੀਤਾ ਜਾਵੇਗਾ ਕਾਇਆ ਕਲਪ-ਮੰਤਰੀ ਧਾਲੀਵਾਲ

ਅਜਨਾਲਾ ਸ਼ਹਿਰ ਹੋਵੇਗਾ ਕੈਮਰਿਆਂ ਨਾਲ ਲੈਸ

by Rakha Prabh
28 views
ਅੰਮ੍ਰਿਤਸਰ, 1 ਸਤੰਬਰ ( ਰਣਜੀਤ ਸਿੰਘ ਮਸੌਣ) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਪੇਂਡੂ ਲੋਕਾਂ ਨੂੰ ਵੀ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਾਟਰ ਟਰੀਟਮੈਂਟ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ ਅਤੇ ਦੱਸਿਆ ਕਿ ਨਗਰ ਪੰਚਾਇਤ ਅਜਨਾਲਾ ਵਿੱਚ ਵਾਟਰ ਟਰੀਟਮੈਂਟ ਲਗਾਉਣ ਲਈ 16 ਕਰੋੜ 6 ਲੱਖ ਰੁਪਏ ਅਤੇ ਸਵੱਛ ਭਾਰਤ ਸਕੀਮ ਤਹਿਤ 30 ਲੱਖ 37 ਹਜ਼ਾਰ ਰੁਪਏ ਜਾਰੀ ਕੀਤੇ ਹਨ।
  ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਨਗਰ ਕੌਂਸਲ ਰਮਦਾਸ ਵਿਖੇ ਵੀ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਲਈ 5 ਕਰੋੜ 88 ਲੱਖ ਰੁਪਏ, ਸਵੀਰੇਜ ਟਰੀਟਮੈਂਟ ਲਈ 9 ਕਰੋੜ 12 ਲੱਖ ਰੁਪਏ ਅਤੇ ਰਮਦਾਸ ਲਈ ਹੀ ਸਵੱਛ ਮਿਸ਼ਨ ਸਕੀਮ ਤਹਤਿ 27 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਮੰਤਰੀ ਧਾਲੀਵਾਲ ਨੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਕੀਮਾਂ ਦੇ ਸ਼ੁਰੂ ਹੋਣ ਨਾਲ ਅਜਨਾਲਾ ਵਾਸੀਆਂ ਨੂੰ ਕਾਫ਼ੀ ਰਾਹਤ ਮਿਲੇਗੀ ਅਤੇ ਜੀਵਨ ਪੱਧਰ ਵੀ ਉੱਚਾ ਹੋਵੇਗਾ। ਉਨ੍ਹਾਂ ਦੱਸਿਆ ਕਿ ਅਜਨਾਲਾ ਸ਼ਹਿਰ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ 6 ਏਕੜ ਜਮੀਨ ਵਿੱਚ ਪਲਾਂਟ ਲਗਾਇਆ ਜਾਵੇਗਾ ਅਤੇ ਪਾਣੀ ਦੀ ਟੈਂਕੀ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਸਾਫ ਸਫ਼ਾਈ ਲਈ ਕੂੜਾ ਚੁੱਕਣ ਵਾਲੀਆਂ ਗੱਡੀਆਂ ਦੀ ਖਰੀਦ ਵੀ ਕੀਤੀ ਜਾ ਰਹੀ ਹੈ।
  ਸੁਰੱਖਿਆਂ ਪ੍ਰਬੰਧਾਂ ਦੀ ਗੱਲਬਾਤ ਕਰਦਿਆਂ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਸਾਰੇ ਸ਼ਹਿਰ ਵਿੱਚ 150 ਤੋਂ ਜਿਆਦਾ ਸੀ:ਸੀ:ਟੀ:ਵੀ ਕੈਮਰੇ ਲਗਾਏ ਜਾਣਗੇ ਅਤੇ ਇਸ ਸਬੰਧੀ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਕੰਮ ਮਿੱਥੇ ਸਮੇਂ ਅੰਦਰ ਸ਼ੁਰੂ ਕੀਤੇ ਜਾਣਗੇ ਅਤੇ ਕੰਮਾਂ ਦੀ ਗੁਣਵੱਤਾ ਦਾ ਖਾਸ ਧਿਆਨ ਰੱਖਿਆ ਜਾਵੇਗਾ। ਮੰਤਰੀ ਧਾਲੀਵਾਲ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਅਸੀਂ ਆਪਣੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਹੀ ਬੇਰੁਜ਼ਗਾਰੀ ਨੂੰ ਖਤਮ ਕਰਨ ਦੇ ਉਦੇਸ਼ ਤਹਿਤ 35 ਹਜ਼ਾਰ ਤੋਂ ਵਧੇਰੇ ਨੌਕਰੀਆਂ ਨੌਜ਼ਵਾਨਾਂ ਨੂੰ ਮੁਹੱਈਆਂ ਕਰਵਾਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪਹਿਲਾਂ ਫ਼ੋਕੇ ਲਾਰੇ ਹੀ ਦਿੰਦੀਆਂ ਸਨ। ਜਦ ਕਿ ਸਾਡੀ ਸਰਕਾਰ ਜਮੀਨੀ ਪੱਧਰ ’ਤੇ ਉੱਤਰ ਕੇ ਲੋਕਾਂ ਹਿੱਤ ਕੰਮ ਕਰ ਰਹੀ ਹੈ।

Related Articles

Leave a Comment