Home » ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਚ 30 ਸਤੰਬਰ ਤੱਕ 10 ਫੀਸਦੀ ਛੋਟ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਨੂੰ ਵੀ ਖੁੱਲੀ ਰਹੇਗੀ

ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਚ 30 ਸਤੰਬਰ ਤੱਕ 10 ਫੀਸਦੀ ਛੋਟ ਪ੍ਰਾਪਰਟੀ ਟੈਕਸ ਸ਼ਾਖਾ ਸ਼ਨੀਵਾਰ ਨੂੰ ਵੀ ਖੁੱਲੀ ਰਹੇਗੀ

by Rakha Prabh
56 views
ਫਗਵਾੜਾ 1 ਸਤੰਬਰ (ਸ਼ਿਵ ਕੋੜਾ) ਪੰਜਾਬ ਸਰਕਾਰ ਵਲੋਂ 30 ਸਤੰਬਰ ਤੱਕ ਚਾਲੂ ਸਾਲ 2023-24 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਛੋਟ ਦਿੱਤੀ ਜਾ ਰਹੀ ਹੈ, ਜਿਸਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਸ਼ਾਖਾ ਆਮ ਦਿਨਾਂ ਵਾਂਗ ਸ਼ਨੀਵਾਰ ਨੂੰ ਵੀ ਖੁੱਲੀ ਰਹੇਗੀ ਨਗਰ ਨਿਗਮ ਦੇ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਵਲੋਂ ਦਿੱਤੀ ਜਾ ਰਹੀ ਛੋਟ ਸਮੇਤ ਸ਼ਹਿਰਵਾਸੀ ਆਪਣਾ ਪ੍ਰਾਪਰਟੀ ਟੈਕਸ ਆਨਲਾਈਨ ਵੀ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਨਲਾਈਟ ਟੈਕਸ mseva.lgpunjab.gov.in ’ਤੇ ਜਮ੍ਹਾਂ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ 30 ਸਤੰਬਰ ਤੱਕ ਆਪਣਾ ਬਣਦਾ ਟੈਕਸ ਜਮ੍ਹਾਂ ਕਰਵਾ ਕੇ 10 ਫੀਸਦੀ ਛੋਟ ਦਾ ਲਾਭ ਉਠਾਉਣ। ਉਨ੍ਹਾਂ ਦੱਸਿਆ ਕਿ ਸਮੇਂ ਸਿਰ ਟੈਕਸ ਜਮ੍ਹਾਂ ਨਾ ਕਰਵਾਉਣ ’ਤੇ ਸਾਲਾਨਾ 20 ਫੀਸਦੀ ਜ਼ੁਰਮਾਨਾ ਅਤੇ ਸਾਲਾਨਾ 18 ਫੀਸਦੀ ਵਿਆਜ਼ ਪੈ ਸਕਦਾ ਹੈ।

Related Articles

Leave a Comment