ਲੁਧਿਆਣਾ 3 ਸਤੰਬਰ ( ਗੁਰਪ੍ਰੀਤ ਸਿੰਘ ਸਿੱਧੂ ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ.)1406/22 ਬੀ ਚੰਡੀਗੜ੍ਹ ਦੀ ਸੂਬਾ ਫੈਡਰਲ ਕੌਂਸਲ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਸਤੀਸ਼ ਰਾਣਾ ਦੀ ਪ੍ਰਧਾਨਗੀ ਹੇਠ ਹੋਈ ਐਨ ਆਰ ਐਮ ਯੂਨੀਅਨ ਦਫ਼ਤਰ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਵਿੱਚ ਜੱਥੇਬੰਦੀ ਦੇ ਸੂਬਾ ਅਤੇ ਜ਼ਿਲਿਆਂ ਦੇ ਆਗੂਆਂ ਵਲੋਂ ਵੱਡੀ ਪੱਧਰ ਤੇ ਸ਼ਮੂਲੀਅਤ ਕੀਤੀ ਗਈ। ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਜੱਥੇਬੰਦੀ ਦੇ ਸੂਬਾ ਜੁਆਇੰਟ ਸਕੱਤਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੇ ਆਰੰਭ ਵਿੱਚ ਪਿਛਲੇ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ ਅਤੇ 9 ਅਗਸਤ ਤੋਂ 11 ਅਗਸਤ ਤੱਕ ਕੀਤੇ ਚਾਰ ਜਥਾ ਮਾਰਚਾਂ, ਮਿਤੀ 20 ਅਗਸਤ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਜਲੰਧਰ ਵਿਖੇ ਹੋਈ ਸੂਬਾਈ ਕਨਵੈਨਸ਼ਨ, ਜ਼ਿਲਿਆਂ ਅੰਦਰ ਕੀਤੇ ਐਕਸ਼ਨਾਂ ਦਾ ਰਿਵਿਊ ਕੀਤਾ ਗਿਆ ਅਤੇ ਪ.ਸ.ਸ.ਫ. ਦੇ ਝੰਡੇ ਹੇਠ ਸੂਬਾਈ ਅਤੇ ਜ਼ਿਲਿਆਂ ਦੇ ਐਕਸ਼ਨਾਂ ਵਿੱਚ ਮੁਲਾਜ਼ਮਾਂ ਵਲੋਂ ਕੀਤੀ ਸ਼ਮੂਲੀਅਤ ਸਬੰਧੀ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਮੁਲਾਜ਼ਮ ਵਰਗ ਦਾ ਧੰਨਵਾਦ ਕੀਤਾ ਗਿਆ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਪ.ਸ.ਸ.ਫ. ਦੇ ਸਾਬਕਾ ਜਨਰਲ ਸਕੱਤਰ ਅਤੇ ਆਲ ਇੰਡੀਆ ਦੇ ਸਾਬਕਾ ਕੌਮੀਂ ਵਾਇਸ ਚੇਅਰਮੈਨ ਸਾਥੀ ਵੇਦ ਪ੍ਰਕਾਸ਼ ਸ਼ਰਮਾ ਵਲੋਂ ਜੱਥੇਬੰਦੀ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੌਜੂਦਾ ਹਲਾਤਾਂ ਵਿੱਚ ਜੱਥੇਬੰਦ ਹੋ ਕੇ ਸਾਂਝੇ ਸੰਘਰਸ਼ ਕਰਨ ਤੋਂ ਬਿਨਾ ਕੋਈ ਚਾਰਾ ਨਹੀਂ ਹੈ, ਕਿਉਂਕਿ ਕੇਂਦਰ ਸਹਿਤ ਸੂਬਿਆਂ ਦੀਆਂ ਸਰਕਾਰਾਂ ਵੀ ਲੋਕ ਪੱਖੀ ਨੀਤੀਆਂ ਲਾਗੂ ਕਰਨ ਦੀ ਥਾਂ ਕਾਰਪੋਰੇਟ ਘਰਾਣਿਆਂ ਦੀਆਂ ਗੁਲਾਮ ਬਣ ਕੇ ਮਿਹਨਤਕਸ਼ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਬੰਦ ਕਰਕੇ ਸਰਮਾਏਦਾਰਾਂ ਨੂੰ ਲਾਭ ਪਹੁੰਚਾਉਣ ਨੂੰ ਆਪਣਾ ਫਰਜ਼ ਸਮਝ ਰਹੀਆਂ ਹਨ। ਉਹਨਾਂ ਵਲੋਂ ਤਾਮਿਲਨਾਡੂ ਦੇ ਮੁਲਾਜ਼ਮਾਂ ਵਲੋਂ ਕੀਤੀ ਸੂਬਾਈ ਕਾਨਫਰੰਸ ਸਬੰਧੀ ਵੀ ਜਾਣਕਾਰੀ ਦਿੱਤੀ। ਉਹਨਾਂ ਵਲੋਂ ਟਰੇਡ ਯੂਨੀਅਨ ਸਿਧਾਂਤਾਂ ਬਾਰੇ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਇਸ ਉਪਰੰਤ ਵੱਖ-ਵੱਖ ਵਿਭਾਗੀ ਜੱਥੇਬੰਦੀਆਂ ਦੇ ਚੱਲ ਰਹੇ ਸੰਘਰਸ਼ਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ ਗਈ। ਸੂਬਾ ਵਿੱਤ ਸਕੱਤਰ ਸਾਥੀ ਗੁਰਦੀਪ ਸਿੰਘ ਬਾਜਵਾ ਨੇ ਵਿੱਤ ਦੇ ਹਿਸਾਬ ਕਿਤਾਬ ਦੀ ਜਾਣਕਾਰੀ ਦਿੱਤੀ ਅਤੇ ਬਕਾਇਆ ਫੰਡ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ। ਅਗਲੇ ਸੰਘਰਸ਼ਾਂ ਸਬੰਧੀ ਸਾਥੀ ਰਾਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਂਝੇ ਫਰੰਟ ਵਲੋਂ ਜਲੰਧਰ ਕਨਵੈਨਸ਼ਨ ਦੌਰਾਨ ਕੈਬਨਿਟ ਮੰਤਰੀਆਂ ਦੇ ਘਰਾਂ ਅੱਗੇ ਖੇਤਰੀ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸੇ ਤਹਿਤ 10 ਸਤੰਬਰ ਨੂੰ ਅੰਮ੍ਰਿਤਸਰ, ਮਿਤੀ 17 ਸਤੰਬਰ ਨੂੰ ਸੰਗਰੂਰ, 24 ਸਤੰਬਰ ਨੂੰ ਜਲੰਧਰ ਅਤੇ ਮਲੋਟ ਵਿਖੇ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਮਿਤੀ 14 ਅਕਤੂਬਰ ਨੂੰ ਦਾਣਾ ਮੰਡੀ ਚੰਡੀਗੜ੍ਹ ਵਿਖੇ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਮੀਟਿੰਗ ਵਿੱਚ ਇਹਨਾਂ ਖੇਤਰੀ ਰੈਲੀਆਂ ਅਤੇ ਸੂਬਾਈ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਪ੍ਰੋਗਰਾਮ ਬਣਾਇਆ ਗਿਆ। ਇਸ ਉਪਰੰਤ ਪਿਛਲੇ ਸਮੇਂ ਦੌਰਾਨ ਪ.ਸ.ਸ.ਫ. ਵਲੋਂ ਆਗੂਆਂ ਅਤੇ ਵਰਕਰਾਂ ਦੀ ਕਾਰਜ-ਕੁਸ਼ਲਤਾ ਨੂੰ ਵਧਾਉਣ ਅਤੇ ਜੱਥੇਬੰਦਕ ਚੇਤਨਾ ਵਧਾਉਣ ਲਈ ਸ਼ੁਰੂ ਕੀਤੇ ਟਰੇਡ ਯੂਨੀਅਨ ਸਕੂਲਾਂ ਦੇ ਅਗਲੇ ਪੜਾਅ ਵਜੋਂ ਅਕਤੂਬਰ ਦੇ ਆਖਰੀ ਹਫਤੇ ਜਲੰਧਰ ਵਿਖੇ ਸੂਬਾ ਪੱਧਰੀ ਟਰੇਡ ਯੂਨੀਅਨ ਸਕੂਲ ਲਗਾਇਆ ਜਾਵੇਗਾ । ਆਲ ਇੰਡੀਆ ਸਟੇਟ ਗੌਰਮਿੰਟ ਇੰਪਲਾਈਜ਼ ਫੈਡਰੇਸ਼ਨ
ਅਤੇ ਕੰਨਫੈਡਰੇਸ਼ਨ ਆਫ ਸੈਂਟਰਲ ਗਵਰਨਮੈਂਟ ਇੰਪਲਾਈਜ਼ ਐਂਡ ਵਰਕਰਜ਼ ਦੇ ਸਾਂਝੇ ਸੱਦੇ ਤੇ ਮਿਤੀ 3 ਨਵੰਬਰ ਨੂੰ ਦਿੱਲੀ ਵਿਖੇ ਕੀਤੀ ਜਾਣ ਵਾਲੀ ਨੈਸ਼ਨਲ ਰੈਲੀ ਵਿੱਚ ਵੀ ਸੈਂਕੜੇ ਮੁਲਾਜ਼ਮਾਂ ਵਲੋਂ ਸ਼ਮੂਲੀਅਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ। ਮੀਟਿੰਗ ਦੇ ਅੰਤ ਵਿੱਚ ਸੂਬਾ ਪ੍ਰਧਾਨ ਸਤੀਸ਼ ਰਾਣਾ ਵਲੋਂ ਸਮੂਹ ਮੁਲਾਜ਼ਮ ਵਰਗ ਨੂੰ ਸਾਰੇ ਸੰਘਰਸ਼ਾਂ ਨੂੰ ਸਫਲ ਬਣਾਉਣ ਦੀ ਅਪੀਲ ਕਰਦਿਆਂ ਸਮੂਹ ਸਾਥੀਆਂ ਦਾ ਧੰਨਵਾਦ ਕੀਤਾ। ਇਸ ਮੀਟਿੰਗ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਮੱਖਣ ਸਿੰਘ ਵਾਹਿਦਪੁਰੀ, ਗੁਰਦੇਵ ਸਿੰਘ ਸਿੱਧੂ, ਅਨਿਲ ਕੁਮਾਰ ਗਰਗ, ਸੁਭਾਸ਼ ਚੰਦਰ, ਬੀਰਇੰਦਰਜੀਤ ਪੁਰੀ, ਗੁਰਪ੍ਰੀਤ ਸਿੰਘ ਹੀਰ, ਬਲਜਿੰਦਰ ਸਿੰਘ, ਬੋਬਿੰਦਰ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ ਭੁੱਟੋ,ਮੋਹਣ ਸਿੰਘ ਪੂਨੀਆ, ਨਿਰਭੈ ਸਿੰਘ ਸ਼ੰਕਰ, ਕਰਮ ਸਿੰਘ,ਗੁਰਤੇਜ ਸਿੰਘ ਖਹਿਰਾ, ਸ਼ਿਵ ਕੁਮਾਰ, ਜਗਦੀਪ ਸਿੰਘ ਮਾਂਗਟ, ਤਰਸੇਮ ਮਾਧੋਪੁਰੀ, ਗੁਰਪ੍ਰੀਤ ਰੰਗੀਲਪੁਰ, ਹੁਣਰਜਿੰਦਰ ਰਿਆੜ, ਲਖਵਿੰਦਰ ਸਿੰਘ ਖਾਨਪੁਰ, ਸਤਨਾਮ ਸਿੰਘ, ਬੂਟਾ ਸਿੰਘ, ਕੁਲਦੀਪ ਵਾਲੀਆ, ਜਸਪ੍ਰੀਤ ਸਿੰਘ, ਰਾਜ ਕੁਮਾਰ, ਗੁਰਦੀਸ਼ ਸਿੰਘ, ਦਿਲਬਾਗ ਸਿੰਘ, ਸੁਰਜੀਤ ਸਿੰਘ, ਪ੍ਰਵੀਨ ਬਾਲਾ, ਜਸਵੀਰ ਕੌਰ, ਕੁਲਦੀਪ ਕੌਰ, ਹਰਬੰਸ ਸਿੰਘ, ਤੇਜਿੰਦਰ ਸਿੰਘ, ਸੁਖਵਿੰਦਰਜੀਤ ਸਿੰਘ, ਸਤਨਾਮ ਸਿੰਘ, ਦਵਿੰਦਰ ਸਿੰਘ ਆਦਿ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਆਗੂ ਹਾਜਰ ਸਨ।
ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਹੋਈ
ਅਗਲੇ ਸੰਘਰਸ਼ਾਂ ਸਬੰਧੀ ਉਲੀਕਿਆ ਪ੍ਰੋਗਰਾਮ
previous post