Home » ਬੱਚਿਆਂ ਤੇ ਨੌਜਵਾਨਾਂ ‘ਚ ਨਵਾਂ ਉਤਸ਼ਾਹ ਭਰਨਗੇ ਖੇਡ ਮੁਕਾਬਲੇ-ਮੰਤਰੀ ਧਾਲੀਵਾਲ

ਬੱਚਿਆਂ ਤੇ ਨੌਜਵਾਨਾਂ ‘ਚ ਨਵਾਂ ਉਤਸ਼ਾਹ ਭਰਨਗੇ ਖੇਡ ਮੁਕਾਬਲੇ-ਮੰਤਰੀ ਧਾਲੀਵਾਲ

ਅਜਨਾਲਾ ਵਿਖੇ ਸ਼ੁਰੂ ਹੋਏ ਬਲਾਕ ਪੱਧਰੀ ਖੇਡ ਮੁਕਾਬਲੇ

by Rakha Prabh
8 views
ਅੰਮਿ੍ਤਸਰ, 2 ਸਤੰਬਰ 2023 ( ਰਣਜੀਤ ਸਿੰਘ ਮਸੌਣ) ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਦੇ ਤਹਿਤ ਅਜਨਾਲਾ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਕਰਵਾਏ ਗਏ ਉਦਘਾਟਨੀ ਸਮਾਗਮ ਵਿੱਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ।
ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੰਤਰੀ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਦੇ ਵਿੱਚ ਜ਼ਿਲ੍ਹਿਆਂ ਵਿੱਚ ਕਰਵਾਏ ਜਾਣ ਵਾਲੇ ਖੇਡ ਮੁਕਾਬਲੇ ਨੌਜਵਾਨਾਂ ਦੇ ਵਿੱਚ ਉਤਸ਼ਾਹ ਭਰਨਗੇ ਅਤੇ ਨੌਜਵਾਨ ਖੇਡਾਂ ਵੱਲ ਹੋਰ ਵੀ ਹੰਭਲਾ ਮਾਰ ਕੇ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਹੋ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਦੇ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਨੇ ਸਕੂਲਾਂ ਦੇ ਬੱਚਿਆਂ ਨੂੰ ਇਸ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ।
ਮੰਤਰੀ ਧਾਲੀਵਾਲ ਨੇ ਸ਼ੁਰੂ ਹੋਣ ਜਾਂ ਰਹੀਆਂ ਬਲਾਕ ਪੱਧਰੀ ਖੇਡਾਂ ਦੇ ਵਿੱਚ ਹਿੱਸਾ ਲੈਣ ਦੇ ਲਈ ਸਮੂਹ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਵੱਧ ਤੋਂ ਵੱਧ ਬੱਚਿਆਂ ਨੂੰ ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਚੁਸਤ ਦਰੁਸਤ ਬਨਾਉਣ ਲਈ ਖੇਡਾਂ ਦਾ ਵੱਡਾ ਯੋਗਦਾਨ ਹੈ ਅਤੇ ਸਾਡੇ ਖੇਡ ਮੰਤਰੀ ਮੀਤ ਹੇਅਰ ਦੀ ਮਿਹਨਤ ਨਾਲ ਖੇਡਾਂ ਦਾ ਇਹ ਮਹਾਂ ਕੁੰਭ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਜੇਤੂਆਂ ਨੂੰ ਸੱਤ ਕਰੋੜ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਬਤੌਰ ਖਿਡਾਰੀ ਜਾਂ ਦਰਸ਼ਕ ਪਹੁੰਚ ਕੇ ਬੱਚਿਆਂ ਦੀ ਹੌਸਲਾ ਅਫਜ਼ਾਈ ਕਰਨ ਦੀ ਅਪੀਲ ਕੀਤੀ।

Related Articles

Leave a Comment