ਹੁਸ਼ਿਆਰਪੁਰ 3 ਸਤੰਬਰ ( ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ, ਜਿਲ੍ਹਾ ਹੁਸ਼ਿਆਰਪੁਰ ਵਲੋਂ ਨਸ਼ੇ ਤਸਕਰਾਂ ਅਤੇ ਮਾੜੇ ਪੁਰਸ਼ਾਂ ਦੇ ਖਿਲਾਫ ਚਲਾਈ ਮੁਹਿੰਮ ਤਹਿਤ ਸਰਬਜੀਤ ਸਿੰਘ ਬਾਹੀਆ ਐਸ.ਪੀ. ਇੰਨਵੈਸਟੀਗੇਸ਼ਨ ਦੀ ਨਿਗਰਾਨੀ ਹੇਠ ਅਤੇ ਰਵਿੰਦਰ ਸਿੰਘ ਪੀ ਪੀ ਐਸ ਡੀ.ਐੱਸ.ਪੀ. ਹੈੱਡ ਕੁਆਟਰ ਹੁਸ਼ਿਆਰਪੁਰ ਦੀ ਯੋਗ ਰਹਿਨੁਮਾਈ ਹੇਠ ਇੰਸ: ਜਸਬੀਰ ਸਿੰਘ ਮੁੱਖ ਅਫ਼ਸਰ, ਥਾਣਾ ਚੱਬਵਾਲ ਹੁਸ਼ਿਆਰਪੁਰ ਦੀ ਟੀਮ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਏ.ਐਸ.ਆਈ ਸੁਖਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਗਸਤ ਬਾ-ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਸਰਹਾਲਾ ਕਲਾ ਕੋਲ ਪਹੁੰਚੇ ਤਾਂ ਰਮਨ ਕੌਰ ਪਤਨੀ ਬਲਵੀਰ ਵਾਸੀ ਸਰਹਾਲਾ ਕਲਾ ਥਾਣਾ ਚੱਬੇਵਾਲ ਵਜਨਦਾਰ ਹੱਥ ਵਿਚ ਫੜੇ ਮੋਮੀ ਲਿਫਾਫਾ ਵਿਚ ਚੈਕ ਕਰਨ ਤੇ ਉਸ ਵਿੱਚੋਂ 26 ਨਸ਼ੀਲੇ ਟੀਕੇ ਬ੍ਰਾਮਦ ਹੋਏ । ਜਿਸਤੇ ਥਾਣਾ ਚੱਬੇਵਾਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ। ਉਹਨਾ ਦੱਸਿਆ ਕਿ ਉਕਤ ਪਾਸੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ,।