ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਮੁੱਖ ਅਫ਼ਸਰ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਦੇ ਇੰਸਪੈਕਟਰ ਮੋਹਿਤ ਕੁਮਾਰ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਸਤਨਾਮ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਚੈਕਿੰਗ ਕਰਦੇ ਸਮੇਂ ਗਲੀ ਨੰਬਰ 12, ਮਕਬੂਲਪੁਰਾ ਤੋਂ ਦੋਸ਼ੀ ਸਾਹਿਬ ਸਿੰਘ ਉਰਫ਼ ਹੋਲਦਾਰ ਪੁੱਤਰ ਅਮਰ ਸਿੰਘ ਵਾਸੀ 770, ਗਲੀ ਨੰਬਰ 12, ਮਕਬੂਲਪੁਰਾ,ਅੰਮ੍ਰਿਤਸਰ ਨੂੰ ਕਾਬੂ ਕਰਕੇ ਇਸ ਪਾਸੋਂ 10 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਗਈ। ਇਸ ਤੇ ਮੁਕੱਦਮਾਂ ਨੰਬਰ 212 ਮਿਤੀ 2-9-2023 ਜੁਰਮ 21(ਬੀ),61-85 ਐਨ.ਡੀ.ਪੀ.ਐਸ ਐਕਟ, ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿੱਚ ਦਰਜ ਕੀਤਾ ਗਿਆ। ਗ੍ਰਿਫ਼ਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕ ਬਾਰੇ ਪਤਾ ਕੀਤਾ ਜਾਵੇਗਾ।