ਹੁਸਿ਼ਆਰਪੁਰ, 3 ਸਤੰਬਰ (ਤਰਸੇਮ ਦੀਵਾਨਾ)-ਐਮੀਨੈਂਸ ਸ ਸ ਸ ਸਕੂਲ ਬਾਗਪੁਰ-ਸਤੌਰ ਵਿਖੇ ਜਿ਼ਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਹਰਭਗਵੰਤ ਸਿੰਘ ਅਤੇ ਜਿ਼ਲ੍ਹਾ ਸਪੋਰਟਸ ਕੁਆਰਡੀਨੇਟਰ ਜਗਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਹੋਇਆ ਜ਼ੋਨ ਹੁਸਿ਼ਆਰਪੁਰ ਦੇ ਸਕੂਲਾਂ ਦਾ ਜ਼ੋਨਲ ਟੂਰਨਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਮੌਕੇ ਜੇਤੂ ਰਹੇ ਖਿਡਾਰੀਆਂ ਲਈ ਇਨਾਮ ਵੰਡ ਸਮਾਰੋਹ ਦਾ ਆਯੋਜਨ ਪ੍ਰਿੰ: ਸੁਰਜੀਤ ਸਿੰਘ ਬੱਧਣ ਦੀ ਅਗਵਾਈ ਵਿੱਚ ਕੀਤਾ ਗਿਆ। ਵੱਖ-ਵੱਖ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ ਨੂੰ ਸੰਬੋਧਿਤ ਕਰਦੇ ਹੋਏ ਪ੍ਰਿੰ: ਸੁਰਜੀਤ ਸਿੰਘ ਬੱਧਣ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਂ ਦਿੰਦੇ ਹੋਏ ਕਿਹਾ ਕਿ ਖੇਡਾਂ ਦਾ ਜੀਵਨ ’ਚ ਬਹੁਤ ਮਹੱਤਵ ਹੈ। ਇਸ ਲਈ ਸਾਰੇ ਹੀ ਵਿਦਿਆਰਥੀਆਂ ਨੂੰ ਖੇਡਾਂ ‘ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਸੰਦੀਪ ਕੁਮਾਰ ਡੀ ਪੀ ਈ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਵਧੀਆ ਨਾਗਰਿਕ ਬਣਨ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮਿਹਨਤ ਕਰਨੀ ਚਾਹੀਦੀ ਹੈ। ਇਸ ਮੌਕੇ ਸੰਤੋਸ਼ ਕੁਮਾਰੀ ਨੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਅਧਿਆਪਕਾਂ ਅਤੇ ਖਿਡਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ: ਸੁਰਜੀਤ ਸਿੰਘ ਬੱਧਣ, ਜਸਵਿੰਦਰ ਸਿੰਘ ਸਹੋਤਾ ਅਤੇ ਸਤਵੀਰ ਸਿੰਘ ਨੂੰ ਵਿਲੱਖਣ ਸੇਵਾਵਾਂ ਨਿਭਾਉਣ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਧੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਪ੍ਰਸ਼ੰਸ਼ਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਦੀਪ ਕੁਮਾਰ, ਜਸਵਿੰਦਰ ਸਿੰਘ ਸਹੋਤਾ, ਕਮਲਜੀਤ ਸਿੰਘ, ਪ੍ਰਿਤਪਾਲ ਸਿੰਘ, ਅਜੈ ਕੁਮਾਰ, ਵਰਿੰਦਰ ਸਿੰਘ, ਬਲਬੀਰ ਸਿੰਘ ਸਰੋਆ, ਲਵ ਕੁਮਾਰ, ਜੋਗਿੰਦਰ ਸਿੰਘ, ਸਿ਼ਵ ਕੁਮਾਰ, ਮਨਮੋਹਣ ਸਿੰਘ, ਜਸਵੀਰ ਸਿੰਘ, ਸੰਤੋਸ਼ ਕੁਮਾਰੀ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਕੁਲਵੀਰ ਕੌਰ, ਮਨਜੀਤ ਕੌਰ, ਰਾਜੇਸ਼ ਕੁਮਾਰੀ, ਪ੍ਰੀਆ ਸ਼ਰਮਾ, ਰਾਖੀ, ਕਮਲੇਸ਼, ਅਨੂਪਮ ਠਾਕੁਰ, ਮੋਨਿਕਾ ਰਾਣਾ, ਸਨੇਹ ਲਤਾ, ਪੂਨਮ, ਜੋਗਿੰਦਰ ਕੌਰ, ਹਰਮੀਤ ਕੌਰ, ਕੁਲਵੀਰ ਕੌਰ, ਨੀਰ ਕਿਰਨ, ਰਾਜ ਕੁਮਾਰੀ ਆਦਿ ਸਮੇਤ ਵੱਖ-ਵੱਖ ਸਕੁਲਾਂ ਦੇ ਅਧਿਆਪਕ ਅਤੇ ਖਿਡਾਰੀ ਹਾਜਰ ਸਨ।