Home » ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਪੈਨਸ਼ਨਰਜ਼ ਸਾਂਝਾ ਫਰੰਟ ਦੇ ਫੈਸਲੇ ਅਨੁਸਾਰ ਮੰਤਰੀਆਂ ਦਾ ਘਿਰਾਓ ਕਰਨ ਦਾ ਐਲਾਨ।

ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਪੈਨਸ਼ਨਰਜ਼ ਸਾਂਝਾ ਫਰੰਟ ਦੇ ਫੈਸਲੇ ਅਨੁਸਾਰ ਮੰਤਰੀਆਂ ਦਾ ਘਿਰਾਓ ਕਰਨ ਦਾ ਐਲਾਨ।

ਪਟਵਾਰੀ ਤੇ ਕਾਨੂੰਗੋ ਜੱਥੇਬੰਦੀਆਂ ਦੇ ਸੰਘਰਸ਼ ਨੂੰ ਰੋਕਣ ਲਈ ਮੁੱਖ ਮੰਤਰੀ ਦਾ ਐਸਮਾ ਨਿੰਦਣਯੋਗ : ਪੈਨਸ਼ਨਰਜ਼ ਐਸੋਸੀਏਸ਼ਨ।

by Rakha Prabh
63 views

ਫਿਰੋਜ਼ਪੁਰ 1 ਸਤੰਬਰ (ਗੁਰਪ੍ਰੀਤ ਸਿੰਘ ਸਿੱਧੂ) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫਿਰੋਜ਼ਪੁਰ ਦੀ ਅਹਿਮ ਮੀਟਿੰਗ ਡੀ ਸੀ ਕੰਮਲੈਕਸ ਫਿਰੋਜ਼ਪੁਰ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਪਟਵਾਰੀ ਅਤੇ ਕਾਨੂੰਗੋ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਕਲਮ ਛੋੜ ਹੜਤਾਲ ਨੂੰ ਖਤਮ ਕਰਨ ਦੇ ਮਕਸਦ ਤਹਿਤ ਐਸਮਾ ਜਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਅਜੀਤ ਸਿੰਘ ਸੋਢੀ ਅਤੇ ਪ੍ਰਧਾਨ ਖਜ਼ਾਨ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਰੈਵੀਨਿਊ ਪਟਵਾਰੀ ਕਾਨੂੰਗੋ ਅਤੇ ਹੋਰ ਮੁਲਾਜ਼ਮਾਂ ਉਪਰ ਐਸਮਾ ਕਨੂੰਨ ਦੀ ਵਰਤੋਂ ਕਰਕੇ ਪਿਛਲੀਆਂ ਸਰਕਾਰਾਂ ਦੇ ਕੀਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਉੱਪਰ ਜ਼ੁਲਮਾਂ ਦਾ ਵੀ ਰਿਕਾਰਡ ਤੋੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਰੋਂ ਵੱਲੋਂ ਵੀ 1965 ਦੇ ਲਗਭਗ ਪਟਵਾਰੀਆਂ ਉਪਰ ਐਸਮਾ ਲਗਾਇਆ ਸੀ ਤੇ ਉਸਨੂੰ ਗੋਢੇ ਟੇਕਣੇ ਪਏ ਸਨ ਅਤੇ ਸਮੂਹ ਪਟਵਾਰੀਆਂ ਨੂੰ ਮੁੜ ਨੌਕਰੀਆਂ ਤੇ ਬਹਾਲ ਕਰਨਾ ਪਿਆ ਸੀ। ਸੁਰਿੰਦਰ ਜੋਸ਼ਨ, ਦੀਪਕ ਕੁਮਾਰ ਹਰਕ੍ਰਿਸ਼ਨ , ਜਸਪਾਲ ਸਿੰਘ ਭੁੱਲਰ ,ਗੁਰਪ੍ਰਤਾਪ ਸਿੰਘ ਨੇ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀ ਹੈਂਕੜ ਹੰਕਾਂਰ ਨੂੰ ਛੱਡ ਕੇ ਹੋਸ਼ ਵਿੱਚ ਆਵੇ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਇਸਨੇ ਕ੍ਰਿਤੀਆਂ,ਮੁਲਾਜ਼ਮਾ ਅਤੇ ਪੈਨਸ਼ਨਰਾਂ ਦੇ ਸੰਵਿਧਾਨਕ ਹੱਕ ਖੋਹੇ ਹਨ ਅਤੇ ਇਕ ਵੀ ਮੰਗ ਪੂਰੀ ਨਹੀ ਕੀਤੀ। ਸ਼੍ਰੀ ਕਾਂਤ , ਅਜੀਤ ਸਿੰਘ ਸੋਢੀ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਐਸਮਾ ਦਾ ਡਰਾਵਾ ਪਾ ਕੇ ਕ੍ਰਿਤੀਆਂ, ਮੁਲਾਜ਼ਮਾਂ , ਕੱਚੇ ਮੁਲਾਜ਼ਮਾਂ, ਠੇਕਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਮਿਹਨਤਕਸ ਮਜ਼ਦੂਰ ਜਮਾਤ ਨੂੰ ਵੰਗਾਰਿਆ ਹੈ। ਉਨ੍ਹਾਂ ਸਮੂਹ ਪੱਕੇ ਅਤੇ ਕੱਚੇ ਮੁਲਾਜ਼ਮਾ ਦੀਆਂ ਜੱਥੇਬੰਦੀਆਂ ਅਤੇ ਪੈਨਸ਼ਨਰਜ਼ ਯੂਨੀਅਨਾਂ ਨੂੰ ਇੱਕ ਝੰਡੇ ਹੇਠ ਇੱਕਠੇ ਹੋ ਕੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਿਨਾਉਣੇ ਕਨੂੰਨ ਐਸਮਾ ਦਾ ਮੂਹਤੋੜਵਾ ਜਵਾਬ ਦਿੱਤਾ ਜਾਵੇ। ਉਨ੍ਹਾਂ ਮੁਲਾਜ਼ਮਾ ਨੂੰ ਅਪੀਲ ਕੀਤੀ ਕਿ ਹੜਤਾਲ ਨੂੰ ਸੂਬਾਈ ਆਗੂਆਂ ਦੇ ਫੈਸਲੇ ਅਨੁਸਾਰ ਨਿਰੰਤਰ ਜਾਰੀ ਰੱਖਿਆ ਜਾਵੇ । ਪ੍ਰਧਾਨ ਖਜ਼ਾਨ ਸਿੰਘ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਛੇਵੇਂ ਪੇ ਕਮਿਸ਼ਨ ਦੀ ਮੰਗ ਕੀਤੀ ਗਈ ਸੀ ਪਰ ਅਜੇ ਤੱਕ ਕੋਈ ਫੈਸਲਾ ਨਹੀਂ ਆਇਆ ਜਿਸ ਤੇ ਜੱਥੇਬੰਦੀ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਕੈਬਨਿਟ ਮੰਤਰੀਆਂ ਦਾ ਘਿਰਾਓ ਕਰਨਾ ਜਾਰੀ ਰੱਖਿਆ ਜਾਵੇਗਾ ਅਤੇ ਉਲੀਕੇ ਪ੍ਰੋਗਰਾਮ ਅਨੁਸਾਰ 10,17 ਅਤੇ 24 ਸਤੰਬਰ ਨੂੰ ਸ੍ਰੀ ਅੰਮ੍ਰਿਤਸਰ, ਮਲੋਟ , ਸੰਗਰੂਰ ਅਤੇ ਜਲੰਧਰ ਆਦਿ ਵਿੱਚ ਰੋਸ਼ ਪ੍ਰਦਰਸਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਪ੍ਰਦਰਸ਼ਨਾਂ ਦਾ ਸਰਕਾਰ ਤੇ ਕੋਈ ਅਸਰ ਨਾ ਹੋਇਆ ਤਾਂ 10 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।

Related Articles

Leave a Comment