Home » ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ : ਡਾ ਐਮ ਜਮੀਲ ਬਾਲੀ

‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ : ਡਾ ਐਮ ਜਮੀਲ ਬਾਲੀ

by Rakha Prabh
6 views
ਹੁਸਿ਼ਆਰਪੁਰ, 5 ਸਤੰਬਰ (ਤਰਸੇਮ ਦੀਵਾਨਾ)- ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਇਸ ਲਈ ਭਾਰਤ ਦੇ ਨਾਗਰਿਕ ਜਾਗਰੂਕ ਹੋ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਅਤੇ ਬੁੱਧੀਜੀਵੀ ਸ਼ਖਸੀਅਤ  ਬਾਲੀ ਹਸਪਤਾਲ ਦੇ ਐਮ ਡੀ ਡਾ ਐਮ ਜਮੀਲ ਬਾਲੀ ਨੇ ਕੁਝ ਚੋਣਵੇ ਪੱਤਰਕਾਰਾ ਨਾਲ ਕੀਤਾ ਉਹਨਾ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਪੂਰੇ ਦੇਸ ਵਿੱਚ ਲੋਕ ਸਭਾ ਅਤੇ ਸਾਰੇ ਸੂਬਿਆਂ ਦੀ ਵਿਧਾਨ ਸਭਾਵਾਂ ਦੀ ਚੋਣ ਇੱਕੋ ਹੀ ਸਮੇਂ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਸਾਰੇ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਭਾਰਤ ਨੂੰ ਇੱਕ ਰਾਸ਼ਟਰ ਘੋਸਿ਼ਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਭਾਰਤ ਇੱਕ ਧਰਮ-ਨਿਰਪੱਖ ਦੇਸ਼ ਹੈ, ਪਰ ਇਹ ਗੱਲ ਆਰ ਐਸ ਐਸ ਨੂੰ ਹਜ਼ਮ ਨਹੀਂ ਹੋ ਰਹੀਂ। ਇਸ ਲਈ ਭਾਜਪਾ ਆਰ ਐਸ ਐਸ ਦੇ ਇਸ਼ਾਰਿਆਂ ਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸੁਪਨਾ ਦੇਖ ਰਹੀ ਹੈ, ਜਿਸ ਨੂੰ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਸਹਿਜੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੇਸ ਵਾਸੀਆਂ ਨੂੰ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਦਾ ਵਿਰੋਧ ਕਰਨਾ ਚਾਹੀਦਾ ਹੈ।

Related Articles

Leave a Comment