ਫ਼ਿਰੋਜ਼ਪੁਰ, 5 ਸਤੰਬਰ 2023.
ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2023 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ ਤੇ ਮਨਾਇਆ ਜਾਵੇਗਾ।ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਰੁਣ ਕੁਮਾਰ ਸ਼ਰਮਾ, ਐਸ.ਡੀ.ਐਮ. ਫ਼ਿਰੋਜ਼ਪੁਰ ਸ. ਗੁਰਮੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਆਖੰਡ ਪਾਠ ਸਾਹਿਬ ਦਾ ਆਰੰਭ 10 ਸਤੰਬਰ ਦਿਨ ਐਤਵਾਰ ਨੂੰ ਹੋਵੇਗਾ ਅਤੇ 12 ਸਤੰਬਰ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ।
ਇਸ ਮੌਕੇ ਉਨ੍ਹਾਂ ਹੋ ਰਹੀਆਂ ਤਿਆਰੀਆ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਾਣੀ, ਸਾਫ-ਸਫਾਈ, ਗੁਰਦੁਆਰਾ ਸਾਹਿਬ ਦੀ ਇਮਾਰਤ ਦੀ ਸਫੇਦੀ, ਪੇਂਟ ਤੇ ਮੁਰੰਮਤ, ਪਾਣੀ ਦਾ ਛਿੜਕਾਅ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਲੰਗਰ ਦਾ ਪ੍ਰਬੰਧ, ਟ੍ਰੈਫਿਕ ਕੰਟਰੋਲ ਅਤੇ ਬਿਜਲੀ ਸਪਲਾਈ ਆਦਿ ਪ੍ਰਬੰਧਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ।
ਇਸ ਮੌਕੇ ਭਾਰਤੀ ਫੌਜ ਦੇ ਅਧਿਕਾਰੀ ਕਰਨਲ ਏ.ਐਸ. ਅੰਤਾਲ, ਕਰਨਲ ਸਚਿਨ ਕੁਮਾਰ, ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ, ਐਸ.ਪੀ. ਸ੍ਰੀ ਸੋਹਨ ਲਾਲ ਸੋਨੀ, ਸਮਾਜ ਸੇਵੀ ਸ੍ਰੀ ਅਨੁਰਿਧ ਗੁਪਤਾ, ਨਾਇਬ ਤਹਿਸੀਲਦਾਰ ਸ੍ਰੀ ਨਵਜੀਵਨ ਛਾਬੜਾ, ਬਾਬਾ ਬਿਲੰਬਰ ਸਿੰਘ ਤੋਂ ਇਲਾਵਾ ਫੌਜ ਦੇ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।