Home » ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ

ਵਿਜੀਲੈਂਸ ਵੱਲੋਂ ਐਲ.ਟੀ.ਸੀ. ਛੁੱਟੀ ਸਬੰਧੀ ਬਿੱਲ ਕਲੀਅਰ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦਾ ਬਿੱਲ ਕਲਰਕ ਕਾਬੂ

by Rakha Prabh
10 views
ਅੰਮਿ੍ਤਸਰ, 6 ਸਤੰਬਰ ( ਰਣਜੀਤ ਸਿੰਘ ਮਸੌਣ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੰਜਾਬ ਰੋਡਵੇਜ਼ ਦਫ਼ਤਰ ਅੰਮ੍ਰਿਤਸਰ-2 ਵਿਖੇ ਤਾਇਨਾਤ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਡਰਾਈਵਰ ਸਾਹਿਬ ਸਿੰਘ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।ਣ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਹਰੀਕੇ ਦੇ ਰਹਿਣ ਵਾਲੇ ਸਾਹਿਬ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਪੰਜਾਬ ਰੋਡਵੇਜ਼ ਅੰਮ੍ਰਿਤਸਰ-2 ਵਿਖੇ ਬਤੌਰ ਡਰਾਈਵਰ ਕੰਮ ਕਰਦਾ ਹੈ ਅਤੇ ਉਸਨੇ ਵਿਭਾਗ ਤੋਂ ਮਨਜ਼ੂਰੀ ਲੈ ਕੇ 12-06-2023 ਤੋਂ 23-06-2023 ਤੱਕ ਐਲ.ਟੀ.ਸੀ. ਛੁੱਟੀ ਲਈ ਸੀ। ਉਸ ਨੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਨੇ ਐਲ.ਟੀ.ਸੀ. ਛੁੱਟੀ ਦਾ ਬਿੱਲ ਖ਼ਜ਼ਾਨੇ ਵਿੱਚ ਭੇਜਣ ਬਦਲੇ 10,000 ਰੁਪਏ ਰਿਸ਼ਵਤ ਮੰਗੀ ਸੀ ਅਤੇ ਉਸ (ਸ਼ਿਕਾਇਤਕਰਤਾ) ਦੇ ਵਾਰ-ਵਾਰ ਬੇਨਤੀ ਕਰਨ ’ਤੇ ਉਹ 5000 ਰੁਪਏ ਰਿਸ਼ਵਤ ਬਦਲੇ ਬਿੱਲ ਭੇਜਣ ਲਈ ਰਾਜ਼ੀ ਹੋ ਗਿਆ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਬਿੱਲ ਕਲਰਕ ਹਰਦਿਆਲ ਸਿੰਘ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਬਿੱਲ ਕਲਰਕ ਹਰਦਿਆਲ ਸਿੰਘ ਖਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਮਿਤੀ 06-09-2023 ਨੂੰ ਐਫ.ਆਈ.ਆਰ ਨੰ. 31 ਦਰਜ ਕੀਤੀ ਗਈ ਹੈ।

Related Articles

Leave a Comment