ਹੁਸਿ਼ਆਰਪੁਰ, 6 ਸਤੰਬਰ (ਤਰਸੇਮ ਦੀਵਾਨਾ)- ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਭਾਰਤ ਨੂੰ ਇੱਕ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੀ ਹੈ। ਇਸ ਲਈ ਭਾਰਤ ਦੇ ਨਾਗਰਿਕ ਜਾਗਰੂਕ ਹੋ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹੁਸ਼ਿਆਰਪੁਰ ਤੋ ਦਸੂਹਾ ਰੋਡ ਤੇ ਪੈਦੇ ਪਿੰਡ ਭੀਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਪੱਤਰਕਾਰਾ ਨਾਲ ਕੀਤਾ ਉਹਨਾ ਕਿਹਾ ਕਿ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਭਾਜਪਾ ਪੂਰੇ ਦੇਸ ਵਿੱਚ ਲੋਕ ਸਭਾ ਅਤੇ ਸਾਰੇ ਸੂਬਿਆਂ ਦੀ ਵਿਧਾਨ ਸਭਾਵਾਂ ਦੀ ਚੋਣ ਇੱਕੋ ਹੀ ਸਮੇਂ ਕਰਵਾਉਣਾ ਚਾਹੁੰਦੀ ਹੈ ਤਾਂ ਜੋ ਸਾਰਿਆਂ ਸੂਬਿਆਂ ਵਿੱਚ ਭਾਜਪਾ ਦੀ ਸਰਕਾਰ ਬਣਾ ਕੇ ਭਾਰਤ ਨੂੰ ਹਿੰਦੂ ਰਾਸ਼ਟਰ ਘੋਸਿ਼ਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੰਵਿਧਾਨ ਅਨੁਸਾਰ ਭਾਰਤ ਇੱਕ ਧਰਮ-ਨਿਰਪੱਖ ਦੇਸ਼ ਹੈ, ਪਰ ਇਹ ਗੱਲ ਆਰ ਐਸ ਐਸ ਨੂੰ ਹਜ਼ਮ ਨਹੀਂ ਹੋ ਰਹੀਂ। ਇਸ ਲਈ ਭਾਜਪਾ ਆਰ ਐਸ ਐਸ ਦੇ ਇਸ਼ਾਰਿਆਂ ਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦਾ ਸੁਪਨਾ ਦੇਖ ਰਹੀ ਹੈ, ਜਿਸ ਨੂੰ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਰਾਹੀਂ ਸਹਿਜੇ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿ ਦੇਸ ਵਾਸੀਆਂ ਨੂੰ ‘ਇੱਕ ਦੇਸ਼, ਇੱਕ ਚੋਣ’ ਦੇ ਸਕੰਲਪ ਦਾ ਵਿਰੋਧ ਕਰਨਾ ਚਾਹੀਦਾ ਹੈ।