Home » ‘ਖੇਡਾਂ ਵਤਨ ਪੰਜਾਬ ਦੀਆਂ-2023″

‘ਖੇਡਾਂ ਵਤਨ ਪੰਜਾਬ ਦੀਆਂ-2023″

ਬਲਾਕ ਪੱਧਰੀ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ

by Rakha Prabh
67 views
ਦਲਜੀਤ ਕੌਰ
ਸੰਗਰੂਰ, 7 ਸਤੰਬਰ, 2023: ਜ਼ਿਲ੍ਹਾ ਸੰਗਰੂਰ ਦੇ ਵੱਖ-ਵੱਖ ਬਲਾਕਾਂ ਵਿੱਚ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਚੱਲ ਰਹੇ ਖੇਡ ਮੁਕਾਬਲਿਆਂ ਤਹਿਤ 21 ਤੋਂ 30 ਸਾਲ, 31 ਤੋਂ 40 ਸਾਲ, 41 ਤੋਂ 55 ਸਾਲ, 56 ਤੋਂ 65 ਸਾਲ, 65 ਸਾਲ ਤੋਂ ਉਪਰ ਉਮਰ ਵਰਗ ਵਿੱਚ ਫੁੱਟਬਾਲ, ਵਾਲੀਬਾਲ (ਸ਼ੂਟਿੰਗ), ਵਾਲੀਬਾਲ (ਸਮੈਸ਼ਿੰਗ), ਕਬੱਡੀ (ਸਰਕਲ ਸਟਾਇਲ), ਕਬੱਡੀ (ਨੈਸਨਲ ਸਟਾਇਲ), ਐਥਲੇਟਿਕਸ, ਰੱਸਾ-ਕੱਸੀ ਅਤੇ ਖੋਹ-ਖੋਹ ਖੇਡਾਂ ਵਿੱਚ ਖਿਡਾਰੀਆਂ ਵੱਲੋਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਸਿੰਘ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਤਹਿਤ ਅੱਜ ਬਲਾਕ ਸੁਨਾਮ ਵਿਖੇ ਕਬੱਡੀ (ਸਰਕਲ ਸਟਾਇਲ) ਉਮਰ ਵਰਗ 20 ਸਾਲ (ਲੜਕੀਆਂ) ਵਿੱਚ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ, ਪਿੰਡ ਝਾੜੋਂ ਦੀ ਟੀਮ ਨੇ ਦੂਸਰਾ ਅਤੇ ਪਿੰਡ ਧਰਮਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਹਾਸਿਲ ਕੀਤਾ। ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਕਬੱਡੀ (ਨੈਸ਼ਨਲ ਸਟਾਇਲ) ਉਮਰ ਵਰਗ 21-30 (ਪੁਰਸ਼) ਦੇ ਮੁਕਾਬਲੇ ਵਿੱਚ ਹਰਦਿਕ ਕਲੱਬ, ਚੀਮਾ ਦੀ ਟੀਮ ਨੇ ਪਹਿਲਾ ਅਤੇ ਪਿੰਡ ਫਲੇੜਾ ਦੀ ਟੀਮ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਬਲਾਕ ਭਵਾਨੀਗੜ੍ਹ ਵਿਖੇ ਐਥਲੈਟਿਕਸ ਦੇ ਉਮਰ ਵਰਗ 41 ਤੋਂ 55 (ਮਹਿਲਾ) ਈਵੈਂਟ 400 ਮੀਟਰ ਦੌੜ ਵਿੱਚ ਪਰਮਜੀਤ ਕੌਰ ਨੇ ਪਹਿਲਾ ਅਤੇ ਕਮਲਜੀਤ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ। ਈਵੈਂਟ 100 ਮੀਟਰ ਰੇਸ ਉਮਰ ਵਰਗ 41-55 (ਮਹਿਲਾ) ਦੇ ਮੁਕਾਬਲੇ ਵਿੱਚ ਪਰਮਜੀਤ ਕੌਰ, ਕਮਲਜੀਤ ਕੌਰ ਅਤੇ ਮਨਜੀਤ ਕੁਮਾਰੀ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਉਮਰ ਵਰਗ 41-55 (ਪੁਰਸ਼) ਈਵੈਂਟ ਸ਼ਾਟਪੁੱਟ ਦੇ ਮੁਕਾਬਲੇ ਵਿੱਚ ਸੁਖਵੰਤ ਸਿੰਘ ਨੇ ਪਹਿਲਾ ਅਤੇ ਗੁਰਮੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਬਲਾਕ ਧੂਰੀ ਵਿਖੇ ਐਥਲੈਟਿਕਸ ਏਜ਼ ਗਰੁੱਪ 41-55 (ਪੁਰਸ਼) ਈਵੈਂਟ ਸ਼ਾਟਪੁੱਟ ਦੇ ਮੁਕਾਬਲੇ ਵਿੱਚ ਪ੍ਰਗਟ ਸਿੰਘ, ਗੁਰਵਿੰਦਰ ਸਿੰਘ ਅਤੇ ਮਨਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ 400 ਮੀਟਰ ਰੇਸ ਏਜ਼ ਗਰੁੱਪ 41-55 (ਪੁਰਸ਼) ਦੇ ਮੁਕਾਬਲੇ ਵਿੱਚ ਮਨਜੀਤ ਸਿੰਘ ਨੇ ਪਹਿਲਾ ਅਤੇ ਸਰਬਜੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਉਮਰ ਵਰਗ ਵਿੱਚ ਈਵੈਂਟ 100 ਮੀਟਰ ਦੌੜ ਵਿੱਚ ਅਮਨਦੀਪ ਸਿੰਘ ਨੇ ਪਹਿਲਾ ਅਤੇ ਸਰਬਜੀਤ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਈਵੈਂਟ ਲੰਬੀ ਛਾਲ ਵਿੱਚ ਅਮਨਦੀਪ ਸਿੰਘ ਨੇ ਪਹਿਲਾ ਅਤੇ ਮਨਦੀਪ ਸਿੰਘ ਨੇ ਦੂਸਰਾ ਸਥਾਨ ਹਾਸਿਲ ਕੀਤਾ।
ਬਲਾਕ ਦਿੜ੍ਹਬਾ ਵਿਖੇ ਐਥਲੈਟਿਕਸ ਏਜ਼ ਗਰੁੱਪ 31-40 (ਪੁਰਸ਼) ਸ਼ਾਟਪੁੱਟ ਦੇ ਮੁਕਾਬਲੇ ਵਿੱਚ ਹਰਵਿੰਦਰ ਸਿੰਘ, ਰਾਜਿੰਦਰ ਸਿੰਘ ਅਤੇ ਕਮਲਦੀਪ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ।
ਬਲਾਕ ਲਹਿਰਾ ਵਿਖੇ ਐਥਲੈਟਿਕਸ ਏਜ਼ ਗਰੁੱਪ 56-65 (ਪੁਰਸ਼) ਈਵੈਂਟ 100 ਮੀਟਰ ਦੌੜ ਦੇ ਮੁਕਾਬਲੇ ਵਿੱਚ ਹਰਪਾਲ ਸਿੰਘ, ਹਰਵਿੰਦਰ ਸਿੰਘ ਅਤੇ ਮਿੱਠੂ ਸਿੰਘ ਨੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਿਲ ਕੀਤਾ। ਈਵੈਂਟ ਲੰਬੀ ਛਾਲ ਉਮਰ ਵਰਗ 31-40 (ਮਹਿਲਾ) ਦੇ ਮੁਕਾਬਲੇ ਵਿੱਚ ਆਸ਼ੂ ਨੇ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਸਰਾ ਸਥਾਨ ਹਾਸਿਲ ਕੀਤਾ।

Related Articles

Leave a Comment