ਹੁਸਿ਼ਆਰਪੁਰ, 7 ਸਤੰਬਰ (ਤਰਸੇਮ ਦੀਵਾਨਾ)-ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਮੁਲਾਜ਼ਮਾਂ ’ਤੇ ਐਸਮਾ ਕਾਨੂੰਨ ਲਗਾਉਣਾ ਪੰਜਾਬ ਸਰਕਾਰ ਦੀ ਕਾਇਰਤਾ ਦੀ ਨਿਸ਼ਾਨੀ ਹੈ, ਜਿਸ ਨੂੰ ਮੁਲਾਜ਼ਮਾ ਬਰਦਾਸ਼ਤ ਕਰਨਾ ਬਹੁਤ ਹੀ ਔਖਾ ਹੈ । ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਉੱਘੇ ਸਮਾਜ ਸੇਵਕ ਮੌਲਵੀ ਖਲੀਲ ਅਹਿਮਦ ਨੇ ਪੱਤਰਕਾਰਾ ਨਾਲ ਕੀਤਾ ਉਹਨਾ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ ਸੀ, ਪਰ ਸੱਤਾ ਦੇ ਨਸ਼ੇ ਵਿੱਚ ਆਪ ਦੀ ਸਰਕਾਰ ਨੇ ਮੁਲਾਜ਼ਮਾਂ ਤੇ ਹੀ ਐਸਮਾ ਕਾਨੂੰਨ ਲਗਾ ਦਿੱਤਾ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਘਬਰਾ ਗਏ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜੋ ਸਰਕਾਰ ਦੀਆਂ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਂਦੇ ਹਨ, ਪਰ ਪੰਜਾਬ ਸਰਕਾਰ ਨੇ ਮੁਲਾਜ਼ਮਾ ਦੀਆਂ ਜਾਇਜ਼ ਮੰਗਾ ਮੰਗਣ ਦੀ ਬਜਾਏ ਕਾਲਾ ਕਾਨੂੰਨ ਐਸਮਾ ਹੀ ਮੁਲਾਜ਼ਮਾਂ ਤੇ ਠੋਕ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਐਸਮਾ ਕਾਨੂੰਨ ਲਗਾ ਕੇ ਲੋਕਤੰਤਰ ਦਾ ਕਤਲ ਕੀਤਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਐਸਮਾ ਕਾਨੂੰਨ ਤੁਰੰਤ ਨਾ ਹਟਾਇਆ ਗਿਆ ਤਾਂ ਆਮ ਆਦਮੀ ਪਾਰਟੀ ਨੂੰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ’ਚ ਗੰਭੀਰ ਸਿੱਟੇ ਭੁਗਤਣੇ ਪੈਣਗੇ।
ਪੰਜਾਬ ਸਰਕਾਰ ਨੇ ਸੱਤਾ ਦੇ ਨਸ਼ੇ ਵਿੱਚ ਆਕੇ ਮੁਲਾਜ਼ਮਾਂ ਤੇ ਹੀ ਐਸਮਾ ਕਾਨੂੰਨ ਲਗਾ ਦਿੱਤਾ : ਮੌਲਵੀ ਖਲੀਲ ਅਹਿਮਦ
previous post