Home » “ਖੇਡਾਂ ਵਤਨ ਪੰਜਾਬ ਦੀਆਂ 2023” ਦੇ ਅੰਡਰ 14 ਤੇ 17 ਸਾਲ ਉਮਰ ਵਰਗ ਦੇ ਮੁਕਾਬਲੇ ਸੰਪੰਨ

“ਖੇਡਾਂ ਵਤਨ ਪੰਜਾਬ ਦੀਆਂ 2023” ਦੇ ਅੰਡਰ 14 ਤੇ 17 ਸਾਲ ਉਮਰ ਵਰਗ ਦੇ ਮੁਕਾਬਲੇ ਸੰਪੰਨ

ਯੋਗ ਖਿਡਾਰੀਆਂ ਨੂੰ ਹੀ ਮੌਕਾ ਮਿਲਣ ਦੇ ਨਾਲ ਇੰਨ੍ਹਾਂ ਖੇਡਾਂ ਦਾ ਮਨੋਰਥ ਹੋਵੇਗਾ ਪੂਰਾ: ਸ਼ੰਮੀ

by Rakha Prabh
7 views
ਅੰਮ੍ਰਿਤਸਰ (ਰਣਜੀਤ ਸਿੰਘ ਮਸੌਣ) ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋਂ ਨਸ਼ਿਆਂ ਦੇ ਛੇਵੇਂ ਦਰਿਆ ਤੋਂ ਅਜੌਕੇ ਦੌਰ ਦੀ ਨੌਜ਼ਵਾਨ ਪੀੜ੍ਹੀ ਨੂੰ ਮੋੜੇ ਪਾਉਣ ਦੇ ਮੰਤਵ ਨਾਲ ਕਰਵਾਈਆ ਜਾ ਰਹੀਆਂ ਦੂਜੀਆਂ “ਖੇਡਾਂ ਵਤਨ ਪੰਜਾਬ ਦੀਆਂ 2023” ਦੇ ਅੰਡਰ 14 ਤੇ 17 ਸਾਲ ਉਮਰ ਵਰਗ ਦੇ ਲੜਕੇ/ਲੜਕੀਆਂ ਦੇ ਕਾਰਪੋਰੇਸ਼ਨ ਬਲਾਕ ਪੱਧਰੀ ਬਹੁ ਖੇਡ ਮੁਕਾਬਲੇ ਵਿਸ਼ਵ ਪ੍ਰਸਿੱਧ ਖਾਲਸਾ ਕਾਲਜ ਮੇਨ ਅਤੇ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਦੇਰ ਸ਼ਾਮ ਗਏ ਸੰਪੰਨ ਹੋ ਗਏ। ਇੰਨ੍ਹਾਂ ਖੇਡ ਮੁਕਾਬਲਿਆਂ ਦਾ ਸ਼ੁੱਭ ਅਰੰਭ ਭਾਰਤੀ ਹਾਕੀ ਦੇ ਚੋਣ ਕਰਤਾ ਸੀਆਈਟੀ ਰੇਲਵੇ ਹਾਕੀ ਉਲੰਪੀਅਨ ਬਲਵਿੰਦਰ ਸ਼ੰਮੀ ਨੇ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਤੇ ਖੇਡ ਵਿਭਾਗ ਦੇ ਵੱਲੋਂ ਕਰਵਾਈਆ ਜਾ ਰਹੀਆਂ ਦੂਜੀਆਂ “ਖੇਡਾਂ ਵਤਨ ਪੰਜਾਬ ਦੀਆਂ 2023” ਇੱਕ ਸ਼ਾਨਦਾਰ ਤੇ ਬੇਮਿਸਾਲ ਉਪਰਾਲਾ ਹੈ। ਇਸ ਨਾਲ ਜਿੱਥੇ ਪੰਜਾਬ ਦਾ ਖੇਡ ਖੇਤਰ ਪਹਿਲਾਂ ਨਾਲੋਂ ਹੋਰ ਵੀ ਉਤਸ਼ਾਹਿਤ ਤੇ ਪ੍ਰਫੁੱਲਤ ਹੋਵੇਗਾ, ਉੱਥੇ ਇਸੇ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਵੱਡੇ ਪੱਧਰ ਤੇ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਜਿੱਥੇ ਖਿਡਾਰੀਆਂ ਦਾ ਖੇਡ ਭਾਵਨਾ ਨਾਲ ਖੇਡਣਾ ਜ਼ਰੂਰੀ ਹੈ। ਉੱਥੇ ਇਸ ਦੀ ਪਾਰਦਰਸ਼ਤਾ ਤੇ ਨਿਰਪੱਖਤਾ ਹੋਣੀ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਯੋਗ ਖਿਡਾਰੀਆਂ ਨੂੰ ਹੀ ਮੌਕਾ ਮਿਲਣ ਦੇ ਨਾਲ ਇੰਨ੍ਹਾਂ ਖੇਡਾਂ ਦਾ ਮਨੋਰੱਥ ਪੂਰਾ ਹੋ ਸਕੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵੱਲੋਂ ਕਰੋੜਾ ਰੁਪਏ ਇਸ ਸ਼ੁੱਭ ਕਾਰਜ ਤੇ ਲਗਾਏ ਗਏ ਹਨ। ਆਸ ਕੀਤੀ ਜਾਦੀ ਹੈ ਕਿ ਭਵਿੱਖ ਵਿੱਚ ਇਸ ਦੇ ਸਾਰਥਿਕ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਉਹ ਖੁੱਦ ਵੀ ਇੱਕ ਖਿਡਾਰੀ ਰਹੇ ਹਨ ਤੇ ਖਿਡਾਰੀ ਦੀਆਂ ਲੋੜਾਂ ਤੇ ਜ਼ਰੂਰਤਾ ਨੂੰ ਚੰਗੀ ਮਹਿਸੂਸ ਕਰਦੇ ਹਨ। ਉਨ੍ਹਾਂ ਆਪਣੇ ਵੱਲੋਂ ਖੇਡ ਖੇਤਰ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਵਚਨ ਵੀ ਦੋਹਰਾਇਆ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਸੁਖਚੈਨ ਸਿੰਘ ਕਾਹਲੋਂ ਨੇ ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਦਾ ਸਵਾਗਤ ਕਰਦਿਆਂ ਸਮੁੱਚੇ ਖਿਡਾਰੀਆਂ, ਕੋਚਾਂ ਤੇ ਟੀਮ ਇੰਚਾਰਜਾਂ ਦਾ ਧੰਨਵਾਦ ਕਰਨ ਦੇ ਨਾਲ ਨਾਲ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਖੇਡ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਖੇਡ ਅਫਸਰ ਦਫਤਰ ਦੇ ਵੱਲੋਂ ਨਿਯੁੱਕਤ ਕੀਤੇ ਗਏ ਇੰਚਾਰਜ ਤੇ ਜ਼ਿਲ੍ਹਾ ਵਾਲੀਬਾਲ ਕੋਚ ਰਾਜਵਿੰਦਰ ਕੌਰ ਤੇ ਸਹਾਇਕ ਇੰਚਾਰਜ ਕੋਚ ਹਰਵਿੰਦਰ ਸਿੰਘ ਗਿਆਨੀ ਰੇਲਵੇ ਨੇ ਦੱਸਿਆ ਕਿ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੈਂਡਬਾਲ, ਵਾਲੀਬਾਲ, ਫੁੱਟਬਾਲ, ਖੋ^ਖੋ, ਕਬੱਡੀ ਸਰਕਲ ਤੇ ਨੈਸ਼ਨਲ ਸਟਾਇਲ ਆਦਿ ਦੇ ਮੁਕਾਬਲੇ ਕਰਵਾਏ ਗਏ ਹਨ। ਜਦੋਂ ਕਿ ਐਥਲੈਟਿਕਸ ਦੇ ਮੁਕਾਬਲੇ ਖਾਲਸਾ ਕਾਲਜ ਮੇਨ ਦੇ ਖੇਡ ਮੈਦਾਨ ਵਿਖੇ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ ਆਕਰਸ਼ਕ ਇਨਾਮਾ ਦੇ ਨਾਲ ਨਵਾਜ਼ਿਆ ਜਾ ਰਿਹਾ ਹੈ। ਇਸ ਮੌਕੇ ਮੇਜਬਾਨ ਸਕੂਲ ਦੇ ਸ਼ਰੀਰਿਕ ਸਿੱਖਿਆ ਵਿਭਾਗ ਮੁੱਖੀ ਰਣਕੀਰਤ ਸਿੰਘ ਸੰਧੂ, ਲੈਕਚਰਾਰ ਪਰਮਜੀਤ ਕੌਰ, ਖੇਤਰਪਾਲ ਸਿੰਘ, ਵਿਜੈ ਕੁਮਾਰ ਆਦਿ ਹਾਜ਼ਰ ਸਨ।

Related Articles

Leave a Comment