ਫ਼ਿਰੋਜ਼ਪੁਰ, 8 ਸਤੰਬਰ 2023:
ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 08 ਸਤੰਬਰ 2023 (ਸ਼ੁੱਕਰਵਾਰ) ਨੂੰ ਰੋਜ਼ਗਾਰ ਕੈਂਪ ਲਗਾਇਆ ਗਿਆ, ਜਿਸ ਵਿੱਚ 74 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਜਿਨ੍ਹਾਂ ਵਿੱਚੋਂ ਡਾ. ਆਈ.ਟੀ.ਐਮ. ਲਿਮਟਿਡ ਕੰਪਨੀ ਵੱਲੋਂ 20 ਪਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਹ ਜਾਣਕਾਰੀ ਸ਼੍ਰੀ ਗੁਰਜੰਟ ਸਿੰਘ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਿਰੋਜ਼ਪੁਰ ਨੇ ਦਿੱਤੀ।
ਸ੍ਰੀ ਗੁਰਜੰਟ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਡਾ. ਆਈ.ਟੀ.ਐਮ. ਲਿਮਟਿਡ ਕੰਪਨੀ ਵੱਲੋਂ ਆਧਾਰ ਓਪਰੇਟਰ ਦੀ ਪੋਸਟ ਲਈ ਇੰਟਰਵਿਊ ਕੀਤੀ ਗਈ। ਇਸ ਕੈਂਪ ਵਿੱਚ 74 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਕੰਪਨੀ ਵੱਲੋਂ 20 ਪਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ। ਇਸ ਤੋਂ ਇਲਾਵਾ ਕੈਂਪ ਵਿੱਚ ਹਾਜ਼ਰ ਹੋਏ ਪ੍ਰਾਰਥੀਆਂ ਦੀ ਕਾਊਂਸਲਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਮੁਤਾਬਿਕ ਸਹੀ ਕਿੱਤਾ ਚੁਣਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ www.pgrkam.com ਅਤੇ www.ncs.gov.in ‘ਤੇ ਰਜਿਸਟਰਡ ਹੋਣ ਬਾਰੇ ਕਿਹਾ ਗਿਆ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਮੁਫਤ ਟ੍ਰੇਨਿੰਗਾਂ, ਸਕਿੱਲ ਕੋਰਸਾਂ ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਵਿਖੇ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਰਾਜ ਕੁਮਾਰ, ਸੀ ਅਮਿਤ ਮਹਿਤਾ ਹਾਜ਼ਰ ਸਨ।